Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ

ਮੰਡੀ ‘ਚ ਕਿਸਾਨਾਂ ਤੋਂ ਫਸਲ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ/ਬੇਲਾ , 22 Apr 2024

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਅਨਾਜ ਮੰਡੀ ਸ਼੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਏ.ਡੀ.ਸੀ ਪੂਜਾ ਸਿਆਲ ਗਰੇਵਾਲ ਤੇ ਐਸ.ਡੀ.ਐਮ ਅਮਰੀਕ ਸਿੰਘ ਹਾਜ਼ਰ ਸਨ। 

ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੰਡੀ ਦੇ ਲੋੜੀਦੇਂ ਪ੍ਰਬੰਧਾ ਦੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੰਬੰਧਿਤ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਕਿਸਾਨ ਸ਼ਮਸ਼ੇਰ ਸਿੰਘ ਸਲਾਹਪੁਰ ਵੱਲੋਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੂੰ ਦੱਸਿਆ ਕਿ ਉਨਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਕਣਕ ਦੀ ਢੇਰੀ ਦੀ ਸਾਫ-ਸਫਾਈ ਅਤੇ ਤੁਲਾਈ ਦੀ ਜਾਂਚ ਕੀਤੀ। ਉਨ੍ਹਾਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਲਿਫਟਿੰਗ ਵੱਧ ਤੋਂ ਵੱਧ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਫਸਲ ਨੂੰ ਸਮੇਂ ਸਿਰ ਖਰੀਦਣਾ ਅਤੇ ਖਰੀਦੀ ਫਸਲ ਦੀ ਕਿਸਾਨ ਦੇ ਖਾਤੇ ਵਿੱਚ ਤੁਰੰਤ ਅਦਾਇਗੀ ਕਰਨਾ ਯਕੀਨੀ ਕੀਤਾ ਜਾਵੇ। 

ਅਤੇ ਪਹੁੰਚੀ ਹੋਈ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੇ ਕਦਮ ਉਠਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਕਣਕ ਦੀ ਖਰੀਦ ਸਬੰਧੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਰੂਪਨਗਰ ਜ਼ਿਲ੍ਹਾ 55 ਫੀਸਦ ਲਿਫਟਿੰਗ ਕਰਕੇ ਪੂਰੇ ਸੂਬੇ ਵਿਚ ਮੌਹਰੀ ਬਣ ਗਿਆ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਪ੍ਰਬੰਧ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਜਾਰੀ ਰਹਿਣਗੇ।

ਇਸ ਮੌਕੇ ਉਤੇ ਡੀ.ਐਫ.ਐਸ.ਸੀ ਸਤਬੀਰ ਸਿੰਘ ਮਾਵੀ, ਮਾਰਕਫੈਡ ਦੇ ਜ਼ਿਲਾ ਮੈਨੇਜਰ ਰੂਪਨਗਰ ਬਲਜਿੰਦਰ ਸਿੰਘ, ਤਰਨਜੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਸ਼੍ਰੀ ਚਮਕੌਰ ਸਾਹਿਬ, ਬਲਜੀਤ ਸਿੰਘ ਕਲਰਕ, ਗਗਨਦੀਪ ਸ਼ਰਮਾ ਮੰਡੀ ਸੁਪਰਵਾਈਜ਼ਰ, ਹਰਪ੍ਰੀਤ ਸਿੰਘ ਕਲਰਕ, ਗੁਰਵਿੰਦਰ ਸਿੰਘ ਆਪਸ਼ਨ ਰਿਕਾਰਡ, ਵਿਨੋਦ ਕੁਮਾਰ ਬੇਲਾ, ਖੁਸ਼ੀ ਰਾਮ ਬਰਾਂਚ ਮੈਨੇਜਰ ਸ਼੍ਰੀ ਚਮਕੌਰ ਸਾਹਿਬ, ਸਰਬਜੀਤ ਸਿੰਘ ਬਿੱਟੂ, ਰਜਿੰਦਰ ਕੁਮਾਰ ਇੰਸਪੈਕਟਰ ਪਨਗਰੇਨ, ਸਾਹਿਬ ਸਿੰਘ ਇੰਸਪੈਕਟਰ ਪਨਗਰੇਨ, ਰਾਮਪਾਲ ਇੰਸਪੈਕਟਰ ਵੇਅਰ ਹਾਊਸ, ਵਿਕਰਮ ਸਿੰਘ ਇੰਸਪੈਕਟਰ ਪਨਸਪ ਅਤੇ ਰਾਜਕੁਮਾਰ ਪਨਸਪ ਆਦਿ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD