Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 87 ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਬੈਠਕ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 23 Apr 2024

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੇ ਸਕੂਲਾਂ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ 87 ਸਕੂਲਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਜ਼ਬੂਤ ਲੋਕਤੰਤਰ ਲਈ ਸਾਰੇ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ 'ਚੋਣਾਂ' ਨਾਲ ਜਰੂਰ ਜੋੜਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਦੀਆਂ ਦੀ ਗੁਲਾਮੀ ਬਾਅਦ ਪ੍ਰਾਪਤ ਹੋਈ ਆਜ਼ਾਦੀ ਕਰਕੇ ਸਾਨੂੰ ਵੋਟ ਪਾਉਣ ਦਾ ਇਹ ਹੱਕ ਮਿਲਿਆ ਹੈ, ਇਸ ਲਈ ਹਰੇਕ ਨਾਗਰਿਕ ਇਸ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ, ਦਬਾਅ ਜਾਂ ਲਾਲਚ ਤੋਂ ਬਗੈਰ ਲਾਜਮੀ ਕਰੇ। ਇਸ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਾਰੇ ਸਕੂਲ ਆਪਣੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ 'ਚ ਆਪਣਾ ਯੋਗਦਾਨ ਪਾਉਣ ਲਈ ਜਰੂਰ ਪ੍ਰੇਰਤ ਕਰਨ। 

ਉਨ੍ਹਾਂ ਕਿਹਾ ਕਿ ਚੰਗੀ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ 'ਤੇ ਸਾਰੇ ਹਾਜ਼ਰ ਸਕੂਲਾਂ ਦੇ ਮੁਖੀਆਂ ਨੇ ਇਸ ਗੱਲੋਂ ਸਹਿਮਤੀ ਜਤਾਈ ਕਿ ਉਹ ਆਪੋ-ਆਪਣੇ ਸਕੂਲਾਂ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਢਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਪਿੱਛੇ ਨਾ ਰਹੇ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਕੂਲ ਇਹ ਵੀ ਯਕੀਨੀ ਬਣਾਉਣ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਸਹੁੰ ਵਿਦਿਆਰਥੀ ਆਪਣੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਤਸਦੀਕ ਕਰਵਾਉਣਗੇ ਤੇ ਨਾਲ ਹੀ ਨੇੜਲੇ ਤੇ ਜਾਣ-ਪਛਾਣ ਵਾਲੇ ਚਾਰ ਹੋਰ ਪਰਿਵਾਰਾਂ ਨੂੰ ਵੀ ਲਾਜਮੀ ਵੋਟਾਂ ਪਾਉਣ ਲਈ ਜਾਗਰੂਕ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਸਕੂਲ ਆਪਣੇ ਨੇੜਲੇ ਖੇਤਰ ਵਿੱਚ ਸਵੀਪ ਗਤੀਵਿਧੀਆਂ ਚਲਾ ਕੇ ਵੋਟਰਾਂ ਨੂੰ ਜਾਗਰੂਕ ਕਰਨਗੇ। 

ਪਰੰਤੂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਉਮੀਦਵਾਰ ਜਾਂ ਸਿਆਸੀ ਪਾਰਟੀ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਤੇ ਮਾਪਿਆਂ ਨੂੰ ਇਸ ਗੱਲੋਂ ਵੀ ਜਰੂਰ ਜਾਗਰੂਕ ਕੀਤਾ ਜਾਵੇ ਕਿ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸੋਚ-ਸਮਝ ਕੇ ਵੋਟ ਪਾਈ ਜਾਵੇ ਤਾਂ ਕਿ ਦੇਸ਼ ਲਈ ਇੱਕ ਚੰਗੀ ਸਰਕਾਰ ਚੁਣੀ ਜਾ ਸਕੇ।

ਸ਼ੌਕਤ ਅਹਿਮਦ ਪਰੇ ਨੇ ਅੱਗੇ ਕਿਹਾ ਕਿ ਵੋਟ ਦੇ ਮਹੱਤਵ ਨੂੰ ਸਮਝਣਾ ਤੇ ਆਪਣੇ ਬੱਚਿਆਂ ਨੂੰ ਸਮਝਾਉਣਾ ਬਹੁਤ ਲਾਜਮੀ ਹੈ ਇਸ ਲਈ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਈਐਲਸੀ ਕਲੱਬ ਬਣਾਂਏ ਜਾਣ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੈਂਪਸ ਅੰਬੈਸਡਰ ਬਣਾਇਆ ਜਾਵੇ ਤੇ ਸਕੂਲ ਸਟਾਫ਼ ਸਮੇਤ ਕਿਸੇ ਜੇਕਰ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਤਾਂ 100 ਫੀਸਦੀ ਇਹ ਵੋਟਾਂ ਪੁਆਉਣੀਆਂ ਯਕੀਨੀ ਬਣਾਂਈਆਂ ਜਾਣ। ਇਸ ਤੋਂ ਬਿਨ੍ਹਾਂ ਸਕੂਲਾਂ ਵਿੱਚ ਲੇਖ ਲਿਖਣ ਮੁਕਾਬਲੇ, ਮੌਕ ਪੋਲ ਗਤੀਵਿਧੀ, ਮਾਪਿਆਂ ਦੇ ਨਾਲ ਮੀਟਿੰਗਾਂ, ਵਾਲ ਪੇਟਿੰਗਜ਼ ਆਦਿ ਗਤੀਵਿਧੀਆਂ ਕਰਕੇ ਸਕੂਲ ਦੇ ਸੋਸ਼ਲ ਮੀਡੀਆ ਉਪਰ ਅਪਲੋਡ ਵੀ ਕੀਤੀਆਂ ਜਾਣ।

ਇਸ ਮੌਕੇ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਸਵੀਪ ਜ਼ਿਲ੍ਹਾ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਵੱਡੀ ਗਿਣਤੀ ਸਕੂਲਾਂ ਦੇ ਮੁਖੀ ਤੇ ਹੋਰ ਨੁਮਾਇੰਦੇ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD