Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

Health, Dr. Chander Shekar Kakkad, Civil Surgeon Fazilka, Fazilka

Web Admin

Web Admin

5 Dariya News

ਫ਼ਾਜ਼ਿਲਕਾ , 23 Apr 2024

Last updated on: Apr 23, 2024, 00:00 IST

ਸਿਹਤ ਵਿਭਾਗ ਫਾਜ਼ਿਲਕਾ ਵਲੋ ਅੱਜ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ।

ਇਸ ਸੰਬਧੀ ਬਲਾਕ ਅਤੇ ਅਰਬਨ ਫਾਜ਼ਿਲਕਾ ਅਬੋਹਰ ਅਤੇ ਜਲਾਲਾਬਾਦ ਵਿਖੇ ਸਲਮ ਵਿਖੇ ਖਾਸ ਤੌਰ ਤੇ ਟੀਕਾਕਰਨ ਲਈ ਹਿਦਾਇਤਾਂ ਜਾਰੀ ਕੀਤੀ ਗਈ। ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। 

ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।

ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। 

ਇਸ ਦੌਰਾਨ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਟੀਕਾਕਰਨ ਨੂੰ ਸਫਲ ਬਣਾਉਣ ਲਈ ਹਰ ਸਿਹਤ ਕਰਮਚਾਰੀ ਦਾ ਸਹਯੋਗ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਮਸੀ ਇੰਚਾਰਜ ਡਾ. ਜਯੋਤੀ, ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ, ਏਐਮਓ ਡਾ. ਆਮਨਾ ਕੰਬੋਜ, ਡੀਪੀਐਮ ਰਾਜੇਸ਼ ਕੁਮਾਰ, ਬੀਸੀਸੀ ਸੁਖਦੇਵ ਸਿੰਘ, ਮਾਈਕਰੋਬਾਇਓਲੋਜਿਸਟ ਪ੍ਰਿੰਸ ਪੁਰੀ  ਆਦਿ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Health , Dr. Chander Shekar Kakkad , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD