Wednesday, 08 May 2024

 

 

ਖ਼ਾਸ ਖਬਰਾਂ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ

 

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਲੋਕ ਨੁਮਾਇੰਦਿਆਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਲਿਜਾਣ ਦਾ ਅਹਿਦ ਲਿਆ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Aman Arora, Harpal Singh Cheema

Web Admin

Web Admin

5 Dariya News

ਸੁਨਾਮ , 23 Apr 2024

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ ਅਤੇ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਲੋਕਾਂ ਵਿੱਚ ਜਾਇਆ ਜਾ ਰਿਹਾ ਹੈ। ਇਹ ਗੱਲ ਅੱਜ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗ੍ਰਹਿ ਵਿਖੇ ਸੰਗਰੂਰ ਪਾਰਲੀਮੈਂਟ ਨਾਲ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਸੰਗਰੂਰ ਤੋਂ ਪਾਰਟੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ। 

ਮੀਟਿੰਗ ਵਿੱਚ ਮੀਤ ਹੇਅਰ ਤੇ ਸ੍ਰੀ ਅਰੋੜਾ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸਾਥੀ ਜਮੀਲ ਉਰ ਰਹਿਮਾਨ, ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ ਤੇ ਲਾਭ ਸਿੰਘ ਉੱਗੋਕੇ ਅਤੇ ਪਨਸੀਡ ਦੇ ਚੇਅਰਮੈਨ ਤੇ ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ ਹਾਜ਼ਰ ਸਨ ਜਿਨ੍ਹਾਂ ਮਿਲ ਕੇ ਸੰਗਰੂਰ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣ ਲਈ ਦਿਨ-ਰਾਤ ਮਿਹਨਤ ਕਰਨ ਦਾ ਵਿਸ਼ਵਾਸ ਦਿਵਾਇਆ।

ਮੀਤ ਹੇਅਰ ਨੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮੀਟਿੰਗ ਦੌਰਾਨ ਚੋਣਾਂ ਬਾਰੇ ਚਰਚਾ ਹੋਈ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਣ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਨੀਤੀਆਂ, ਫੈਸਲਿਆਂ ਅਤੇ ਕੰਮਾਂ ਨੂੰ ਹਰ ਘਰ ਵਿੱਚ ਲਿਜਾਂਵਾਗੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ 2 ਸਾਲਾਂ ਵਿੱਚ ਪੰਜਾਬ ਵਿੱਚ ਚਾਰ ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ।  

ਹਰ ਕਿਸੇ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ,  ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਭ ਕੁਝ ਸਿਰਫ਼ ਦੋ ਸਾਲਾਂ ਵਿੱਚ ਹੀ ਹਾਸਲ ਕਰ ਲਿਆ।  ਅਸੀਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੇ ਹਾਂ।  ਅਸੀਂ 14 ਟੋਲ ਪਲਾਜ਼ੇ ਬੰਦ ਕਰਕੇ ਆਮ ਲੋਕਾਂ ਦਾ ਆਰਥਿਕ ਬੋਝ ਘਟਾਇਆ ਹੈ।  

ਅਸੀਂ ਯੋਗਤਾ ਦੇ ਆਧਾਰ ‘ਤੇ ਪੰਜਾਬ ਦੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।  ਸਾਡੀ ਸਰਕਾਰ ਨੇ 13000 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ।ਖੇਡ ਪੱਖੀ ਮਾਹੌਲ ਸਿਰਜਣ ਲਈ ਨਿਵੇਕਲੀ ਖੇਡ ਨੀਤੀ ਬਣਾਈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ। ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ 10 ਘੰਟੇ ਬਿਜਲੀ ਦਿੱਤੀ। 

ਅਮਨ ਅਰੋੜਾ ਨੇ ਬੋਲਦਿਆਂ ਕਿਹਾ ਕਿ ਅਸੀਂ ਦੋ ਸਾਲਾਂ ਚ ਪ੍ਰਭਾਵਸ਼ਾਲੀ ਕੰਮ ਕੀਤੇ ਹਨ। ਅਸੀਂ ਆਪਣੇ ਸਾਰੇ ਕੰਮਾਂ, ਪ੍ਰਾਪਤੀਆਂ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਜਾ ਰਹੇ ਹਾਂ। ਵਲੰਟੀਅਰ ਅਤੇ ਆਗੂ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ, ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ।  ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਮੂੰਹ ਨਹੀਂ  ਲਾਉਣਗੇ।ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Aman Arora , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD