Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦੇ ਪੋਰਟਰੇਟ ਦਾ ਦੌਰਾ ਕੀਤਾ ਚਿਤਰਕਾਰ ਗੁਰਪ੍ਰੀਤ ਸਿੰਘ ਨੂੰ ਸਨਮਾਨਿਆ

District Administrative Complex Mohali to Spread the Message of Voting

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Apr 2024

1 ਜੂਨ, 2024 ਨੂੰ ਵੱਧ ਤੋਂ ਵੱਧ ਵੋਟਰਾਂ ਨੂੰ ਪੋਲਿੰਗ ਬੂਥਾਂ 'ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਹੈ। ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਨ ਲਈ ਇੱਕ ਨਿਵੇਕਲੇ ਵਿਚਾਰ 'ਤੇ ਕੰਮ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਦੇ ਬਾਹਰ ਇੱਕ ਪ੍ਰਭਾਵਸ਼ਾਲੀ ਪੇਂਟਿੰਗ ਬਣਾਈ ਗਈ ਹੈ। 

ਪ੍ਰਸਿੱਧ ਕਲਾਕਾਰ ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤੀ ਗਈ ਪੇਂਟਿੰਗ ਵਿੱਚ ਸਿਆਹੀ ਵਾਲੀ ਉਂਗਲ ਵਾਲੀ ਤਸਵੀਰ ਨਾਲ ‘ਗੋ ਵੋਟ’ ਦਾ ਸੰਦੇਸ਼ ਦਰਸਾਇਆ ਗਿਆ ਹੈ। ਅੱਜ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰਸ ਪਾਰਟੀਸੀਪੇਸ਼ਨ ਤਹਿਤ ਕੀਤੀ ਪਹਿਲਕਦਮੀ ਨੂੰ ਐਸ ਐਸ ਪੀ ਡਾ. ਸੰਦੀਪ ਗਰਗ ਨਾਲ ਦੇਖਦੇ ਹੋਏ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸਾਡਾ ਜ਼ਿਲ੍ਹੇ ਵਿੱਚ 80 ਫੀਸਦੀ ਵੋਟਿੰਗ ਦਾ ਟੀਚਾ ਹੈ। 

ਸਿਧਾਂਤਕ ਤੌਰ 'ਤੇ ਟੀਚੇ ਦੀ ਪ੍ਰਾਪਤੀ ਲਈ, ਵੋਟਰਾਂ ਨੂੰ 1 ਜੂਨ, 2024 ਨੂੰ ਬਿਨਾਂ ਕਿਸੇ ਝਿਜਕ ਦੇ, ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਜ਼ਮੀਨੀ ਪੱਧਰ 'ਤੇ ਕਈ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਸਮੂਹਿਕ ਯਤਨਾਂ ਤਹਿਤ ਆਮ ਲੋਕਾਂ ਤੱਕ ਪਹੁੰਚਾਉਣ ਲਈ ਸੰਦੇਸ਼ ਵੱਡੇ ਪੱਧਰ 'ਤੇ ਫੈਲਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਕਲਾਕਾਰ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਸ਼ਾਨਦਾਰ ਕੰਮ ਕੀਤਾ ਜਾ ਰਿਹਾ ਹੈ। ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਬਣੇ ਵੋਟਰਾਂ ਲਈ ਆਈ ਪੀ ਐਲ ਮੈਚ ਦਿਖਾਉਣ ਤੋਂ ਸ਼ੁਰੂ ਕਰਕੇ, ਗਤੀਵਿਧੀਆਂ ਦੀ ਇੱਕ ਲੰਬੀ ਸੂਚੀ ਹੈ ਜਿਵੇਂ ਕਿ ਵੇਰਕਾ ਮਿਲਕ ਪ੍ਰੋਡਕਟਸ ਰਾਹੀਂ ਵੋਟ ਦਾ ਸੁਨੇਹਾ, ਔਰਤਾਂ ਦੀ ਮੈਰਾਥਨ, ਵਿਸ਼ਵ ਧਰਤੀ ਦਿਵਸ ਮਨਾਉਣ ਲਈ ਚੋਣ ਬੂਥਾਂ ਤੇ ਬੂਟੇ ਲਾਉਣ ਦੀ ਮੁਹਿੰਮ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਪੇਂਟਿੰਗ ਅਤੇ ਲੋਕਤੰਤਰ ਦੇ ਤਿਉਹਾਰ ਨੂੰ ਸਮਰਪਿਤ ਮਹਿੰਦੀ ਮੁਕਾਬਲੇ, ਅਪਾਰਟਮੈਂਟਸ ਅਤੇ ਹਾਈ ਰਾਈਜ਼ ਟਾਵਰਾਂ ਵਿਖੇ ਜਾਗਰੂਕਤਾ ਅਤੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਰਾਹੀਂ ਵੋਟਿੰਗ ਸੁਨੇਹੇ ਕਿ ਇੱਕ ਵੀ ਵੋਟਰ ਪਿੱਛੇ ਪਿੱਛੇ ਨਾ ਰਹਿ ਜਾਵੇ ਆਦਿ। 

ਐਸ ਐਸ ਪੀ ਡਾ. ਸੰਦੀਪ ਗਰਗ ਨੇ ਜ਼ਿਲ੍ਹਾ ਸਵੀਪ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਮੁਲਾਜ਼ਮਾਂ ਦੀ 100 ਫੀਸਦੀ ਵੋਟਿੰਗ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 1 ਜੂਨ 2024 ਨੂੰ ਹੋਣ ਵਾਲੀਆਂ ਵੋਟਾਂ ਵਿੱਚ ਮਤਦਾਨ ਪੱਖੋਂ ਜ਼ਿਲ੍ਹੇ ਨੂੰ ਨੰਬਰ ਇੱਕ ਬਣਾਉਣ ਲਈ ਸਮੂਹਿਕ ਯਤਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ ਅਤੇ ਗੁਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ ਵੀ ਹਾਜ਼ਰ ਸਨ।

District Administrative Complex Mohali to Spread the Message of Voting 

DC and SSP Visit the Portrait that Makes the Voters aware of their Voting Right 

Sahibzada Ajit Singh Nagar

In the run-up to bringing the maximum number of voters to polling booths on June 1, 2024, the District Administration SAS Nagar has accelerated the SVEEP activities to make the voters aware. 

Working on a unique Idea to appeal the voters for the use of voting rights, an impressive painting has been portrayed outside the porch of the District Administrative Complex, SAS Nagar. The painting prepared by renowned artist Gurpreet Singh depicts the message of Go Vote with an inked finger picture. 

Today, while witnessing the initiative taken under Systematic Voters’ Education and Electors Participation, the Deputy Commissioner Mrs Aashika Jain along with SSP Dr Sandeep Garg said that we have a target of 80 percent voting in our district. 

To achieve the target , several activities have been started on the ground to impress the voters to exercise their vote on June 1, 2024, without any hesitation. She said that in the coming days, the messages would be spread at a large level to rope in the General Public in our collective efforts to enhance the percentage of voting. 

The Deputy Commissioner while felicitating the artist Gurpreet Singh for contributing to the SVEEP activities in the district, said that the District SVEEP Team has been working marvelously. The activities have been making aware the voters towards their voting rights. 

Starting from showing IPL match for first-time voters, there is a long list of activities viz. message through Verka Milk Products, Marathon of Women, Plantation Drive to observe World Earth Day, poster making, slogan writing, painting and debates on the festival of democracy and Mehandi Competitions, Awareness and voter registration camps at Apartments and High rise towers so that no one to left behind in voting. SSP Dr Sandeepp Garg while applauding the efforts of the District SVEEP Team said that the District Police is also committed to 100 per cent voting of its personnel in the coming Lok Sabha Elections. 

He said that collective efforts would be made to make the district number one in voting on June 1, 2024. District Nodal Officer SVEEP, Prof. Gurbakhsish Singh Antal and Good Governance Fellow, Ms Vijay Lakshmi were also present on the occasion.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD