Monday, 06 May 2024

 

 

ਖ਼ਾਸ ਖਬਰਾਂ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ

 

ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ

ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 13 ਬੱਸਾਂ ਦੇ ਕੀਤੇ ਚਲਾਨ

Safe School Vahan Policy, School, School Bus, Transport, School Buses, Safe School Transport Policy, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 24 Apr 2024

ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ ਬਣੀ ਕਮੇਟੀ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਦੀ ਰਹਿਨੁਮਾਈ ਹੇਠ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸਹਾਇਕ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਸੰਦੀਪ ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਖਤ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 13 ਬੱਸਾਂ ਦੇ ਚਲਾਨ ਕੀਤੇ ਗਏ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਬਿਨਾਂ ਕਾਗਜ਼ਾਤ, ਫਿਟਨੈਸ ਸਰਟੀਫਿਕੇਟ ਵਾਲੀਆਂ 2 ਬੱਸਾਂ ਨੂੰ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ। ਟਰਾਂਸਪੋਰਟ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਵੀ ਵੱਖਰੇ ਤੌਰ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।

ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਰੱਖਣ। ਉਨ੍ਹਾਂ ਦੱਸਿਆ ਕਿ ਚਲਾਨ ਕੀਤੀਆਂ ਬੱਸਾਂ ਵਿਚੋਂ ਕੁਝ ਸਕੂਲੀ ਬੱਸਾਂ ਸੀਟਿੰਗ ਕਪੈਸਟੀ ਤੋਂ ਵੱਧ . ਬੱਚੇ ਲੈ ਕੇ ਜਾ ਰਹੀਆਂ ਸਨ, ਜੋ ਕਿ ਸਰਾਸਰ ਕਾਨੂੰਨ (ਸੇਫ਼ ਸਕੂਲ ਵਾਹਨ ਸਕੀਮ) ਦੇ ਉਲਟ ਹੈ। 

ਉਨ੍ਹਾਂ ਸਮੂਹ ਸਕੂਲੀ ਡਰਾਈਵਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਬੱਸ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਇਹ ਅਕਸਰ ਹਾਦਸੇ ਦਾ ਕਾਰਨ ਬਣਦਾ ਹੈ। ਇਸ ਸਬੰਧੀ ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਬੱਸਾਂ ਵਿਚ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਲੋੜੀਂਦੇ ਆਦੇਸ਼ ਜਾਰੀ ਕਰਨ।

 

Tags: Safe School Vahan Policy , School , School Bus , Transport , School Buses , Safe School Transport Policy , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD