Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਾਦੀਆਂ ਦਾਣਾ ਮੰਡੀ ਦਾ ਦੌਰਾ

ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

Vishesh Sarangal, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਕਾਦੀਆਂ (ਬਟਾਲਾ) , 23 Apr 2024

Last updated on: Apr 23, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਬੀਤੀ ਸ਼ਾਮ ਕਾਦੀਆਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਇੱਥੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ, ਕਿਉਂਕਿ ਆਮਤੌਰ ਤੇ ਫਸਲ ਦੀ ਆਮਦ ਮੰਡੀਆਂ ਵਿੱਚ 13-14 ਅਪਰੈਲ ਨੂੰ ਹੋ ਜਾਂਦੀ ਸੀ ਪਰ ਇਸ ਵਾਰ ਮੌਸਮ ਖਰਾਬ ਹੋਣ ਕਰਕੇ ਆਮਦ ਲੇਟ ਹੋਈ ਹੈ। 

ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ ਦੀ ਅਪੀਲ ਕੀਤੀ ਸੀ, ਜਿਸ ਤੇ ਕਿਸਾਨਾਂ ਨੇ ਜਿਲਾ ਪਰਸ਼ਾਸਨ ਦਾ ਸਾਥ ਦਿੱਤਾ, ਜਿਸ ਨਾਲ ਫਸਲ ਦੀ ਖਰੀਦ ਦੇ ਨਾਲ- ਨਾਲ ਚੁਕਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਉਹ ਆਪ ਖੁਦ, ਏਡੀਸੀ, ਐਸਡੀਐਮਜ, ਮੰਡੀ ਅਫਸਰ ਅਤੇ ਫੂਡ ਸਪਲਾਈ ਅਫਸਰਾਂ ਵਲੋਂ ਲਗਾਤਾਰ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਕਿ ਜੇਕਰ ਕਿਤੇ ਕੋਈ ਮੁਸ਼ਕਿਲ ਹੈ ਤਾਂ ਉਸਦਾ ਪਹਿਲਾਂ ਤੋਂ ਹੀ ਹੱਲ ਕਰ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਾਦੀਆਂ ਦਾਣਾ ਮੰਡੀ ਵਿੱਖੇ ਚੱਲ ਰਹੀ ਖਰੀਦ ਪ੍ਰਕਿਰਿਆ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਕਿ ਇਹ ਕਾਦੀਆਂ ਦੀ ਮੰਡੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਫਸਲ ਦੀ ਖਰੀਦ ਦੇ ਨਾਲ ਅਗਲੇ ਦਿਨ ਹੀ ਫਸਲ ਦੀ ਚੁਕਾਈ ਸ਼ੁਰੂ ਹੋ ਗਈ ਹੈ। ਉਨਾ ਦੱਸਿਆ ਕਿ ਇੱਕ ਦਿਨ ਵਿੱਚ ਹੀ ਕਾਦੀਆਂ ਮੰਡੀ ਵਿੱਚੋਂ 520 ਮੀਟਰਕ ਟਨ ਫਸਲ ਦੀ ਚੁਕਾਈ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਯਕੀਨ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੌਸਮ ਦੇ ਖਤਰੇ ਦੇ ਮੱਦੇਨਜਰ ਮੰਡੀਆਂ ਵਿਚ ਤਰਪਾਲਾਂ ਦੀ ਜਰੂਰਤ ਅਨੁਸਾਰ ਵਿਵਸਥਾ ਕੀਤੀ ਜਾਵੇ। 

ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚ ਛਾਂ ਅਤੇ ਪੀਣ ਦੇ ਪਾਣੀ ਦੇ ਇੰਤਜਾਮ ਆਦਿ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲਾ ਪਰਸ਼ਾਸਨ ਕਣਕ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਡੀ ਐਫ ਐਸ ਸੀ ਸੁਖਵਿੰਦਰ ਸਿੰਘ,ਡੀ ਐਮ ਓ ਬਿਕਰਮਜੀਤ ਸਿੰਘ , ਨਰਿੰਦਰ ਸਿੰਘ ਭਾਟੀਆ ਪ੍ਰਧਾਨ ਆੜਤੀ ਯੂਨੀਅਨ, ਸੁਪਰਵਾਈਜ਼ਰ ਅਨਿਲ, ਸੁਮਿਤ ਅਤੇ ਇੰਸਪੈਕਟਰ ਕਮਲਪ੍ਰੀਤ ਸਿੰਘ ਆਦਿ ਮੌਜੂਦ ਸਨ।

 

Tags: Vishesh Sarangal , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD