Monday, 06 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ, ਵੈਨ ਚਾਲਕਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

Rajesh Dhiman, DC Ferozepur, Deputy Commissioner Ferozepur, Ferozepur, Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫ਼ਿਰੋਜ਼ਪੁਰ , 24 Apr 2024

ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਰ ਸ੍ਰੀ ਰਾਜੇਸ਼ ਧੀਮਾਨ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ, ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਵੈਨ/ਬੱਸਾਂ ਦੇ ਚਾਲਕ ਇਹ ਪੂਰਨ ਤੌਰ ’ਤੇ ਯਕੀਨੀ ਬਣਾਉਣ ਕਿ ਸਕੂਲ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਮਾਪਦੰਡ ਪੂਰੇ ਕਰਦੇ ਹੋਣ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ/ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਦੋਵਾ ਸਾਇਡਾਂ ’ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਵੇ, ਫਸਟ ਏਡ ਬਾਕਸ, ਲੜਕੀਆਂ ਲਈ ਮਹਿਲਾ ਅਟੈਂਡੈਂਟ, ਡਰਾਇਵਰ ਕੋਲ ਹੈਵੀ ਡਰਾਇਵਿੰਗ ਲਾਇਸੰਸ, ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਵੇ। 

ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਕੂਲ ਵਾਹਨਾਂ ਦੇ ਕਾਗਜਾਂ ਵਿੱਚ ਕੋਈ ਕਮੀ ਹੈ ਉਨ੍ਹਾਂ ਦੇ ਡਰਾਇਵਰ ਇਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਕਾਗਜ਼ ਵੀ ਪੂਰੇ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਕੂਲ ਬਸ ਦੇ ਰੁਕਣ ’ਤੇ ਹੀ ਬੱਚਿਆਂ ਨੂੰ ਚੜਾਇਆ ਅਤੇ ਉਤਾਰਿਆ ਜਾਵੇ। 

ਵੈਨਾਂ ਦੀ ਰਫਤਾਰ ਨਿਰਧਾਰਿਤ ਰਫਤਾਰ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਕੂਲੀ ਵਾਹਨ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਸਬੰਧਤ ਸਕੂਲ ਦਾ ਪ੍ਰਿੰਸੀਪਲ ਅਤੇ ਵਾਹਨ ਚਾਲਕ ਜ਼ਿੰਮੇਵਾਰ ਹੋਣਗੇ ਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੱਧਰ ਤੇ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਰਹਿਣ।

ਇਸ ਮੌਕੇ ਆਰ.ਟੀ.ਓ. ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾਂ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 92 ਦੇ ਕਰੀਬ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਅਤੇ 42 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਪ੍ਰਗਟ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਸਕੂਲਾਂ/ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur , Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD