Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ

DC Ludhiana, Sakshi Sawhney, Ludhiana, Deputy Commissioner Ludhiana, DC Ferozepur, Deputy Commissioner Ferozepur, Ferozepur, Rajesh Dhiman, DC Moga, Kulwant Singh, Deputy Commissioner Moga, Moga, Girish Dayalan

Web Admin

Web Admin

5 Dariya News

ਲੁਧਿਆਣਾ, ਮੋਗਾ, ਫਿਰੋਜ਼ਪੁਰ , 24 Apr 2024

ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ।

ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬਕਾਇਆ ਅਦਾਇਗੀ ਦੇ ਮੁਕਾਬਲੇ ਕੀਤੀ ਗਈ ਸਮੁੱਚੀ ਅਦਾਇਗੀ 120 ਫੀਸਦ ਹੈ - ਇਸ ਤਰ੍ਹਾਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਕੋਈ ਦਿੱਕਤ -ਪਰੇਸ਼ਾਨੀ ਨਾ ਹੋਵੇ ਅਤੇ ਅਦਾਇਗੀਆਂ 48 ਘੰਟੇ ਦੇ ਨਿਯਮਾਂ ਤੋਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਹਨ।

ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ 24 ਘੰਟਿਆਂ ਵਿੱਚ ਖਰੀਦ ਨੂੰ ਯਕੀਨੀ ਬਣਾਉਣ ਅਤੇ 48 ਘੰਟਿਆਂ ਤੋਂ ਪਹਿਲਾਂ ਹੀ ਭੁਗਤਾਨ ਕਰਨਾ ਜਾਰੀ ਰੱਖਣ। ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਨਾਲ ਸਾਂਝੇ ਦੌਰੇ ਦੌਰਾਨ ਇਹ ਪਾਇਆ ਗਿਆ ਕਿ ਖਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ ਪਰ ਬਾਰਦਾਨੇ ਦੀ ਕੁਝ ਵਾਧੂ ਲੋੜ ਹੋਵੇਗੀ, ਜੋ ਕਿ ਐਫ.ਸੀ.ਆਈ. ਵੱਲੋਂ ਉਪਲਬਧ ਕਰਵਾਇਆ ਜਾਵੇਗਾ।

ਮੰਡੀਆਂ ਵਿੱਚੋਂ ਲਿਫਟਿੰਗ ਦੀ ਪ੍ਰਗਤੀ ਨੂੰ 72 ਘੰਟੇ ਦੇ ਨਿਯਮ ਤੋਂ ਪਹਿਲਾਂ ਹੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਥੋੜ੍ਹੇ ਸਮੇਂ ਵਿੱਚ ਵੱਧ ਆਮਦ ਲਈ ਜਗ੍ਹਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਸਾਲ ਫਸਲੀ ਚੱਕਰ ਸੰਕੁਚਿਤ ਹੋ ਗਿਆ ਹੈ। ਫਿਰੋਜ਼ਪੁਰ ਵਿਖੇ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨਾਲ ਦੌਰੇ ਮੌਕੇ ਇਹ ਵੀ ਪਾਇਆ ਕਿ ਲਿਫਟਿੰਗ ਦੀ ਰਫਤਾਰ ਚੰਗੀ ਹੈ, ਪਰ ਫਿਰ ਵੀ ਵੱਧ ਆਮਦ ਦੇ ਮੱਦੇਨਜ਼ਰ ਹੋਰ ਪ੍ਰਬੰਧਾਂ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਸਮੂਹ ਏਜੰਸੀਆਂ ਦੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਮੰਡੀਆਂ ਨੂੰ ਗੰਦਗੀ ਤੋਂ ਮੁਕਤ ਰੱਖਣ ਲਈ ਲਿਫਟਿੰਗ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਅਤੇ ਨਵੀਂ ਆਈ ਕਣਕ  ਲਈ ਜਗ੍ਹਾ ਉਪਲਬਧ ਕਰਵਾਈ ਜਾਵੇ। ਇਹ ਵੀ ਦੇਖਿਆ ਗਿਆ ਕਿ ਫਸਲ ਦੀ ਗੁਣਵੱਤਾ ਬਹੁਤ ਵਧੀਆ ਸੀ ਅਤੇ ਕਿਸਾਨਾਂ ਦੁਆਰਾ ਲਿਆਂਦੀ ਜਾ ਰਹੀ ਉਪਜ 12 ਫੀਸਦ ਨਮੀ ਦੇ ਮਾਪਦੰਡ ਅਨੁਸਾਰ ਸੀ। ਸਾਰੀਆਂ ਮੰਡੀਆਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਫਸਲ ਖਰੀਦ ਕੀਤੀ ਜਾ ਰਹੀ ਸੀ ਅਤੇ ਜਿਣਸ ਦੀ ਸਫਾਈ ਕਰਕੇ ਅਤੇ ਤੇਜ਼ੀ ਨਾਲ ਬੋਰੀਆਂ ਵਿੱਚ ਭਰਾਈ ਕੀਤੀ ਜਾ ਰਹੀ ਸੀ।

MD Markfed Visits Mandis In Ludhiana, Moga And Ferozepur Along With Dcs To Ensure Smooth Procurement Operations

Ludhiana, Moga, Ferozepur 

In order to ensure commitment to hassle free procurement for farmers, Girish Dayalan MD Markfed, visited various Mandis in districts of Ludhiana, Moga and Ferozepur.In Ludhiana along with Deputy Commissioner, Ludhiana Sakshi Sawhney, joint visits were made to mandis in Jagraon sub-division.

It was found that all efforts were being made by the district administration to ensure hassle free procurement. Overall payment made against payment due is 120% - thereby ensuring that there is no hassle to the farmers and payments were being made even before the norm of 48 hours.

The Directions were issued to agencies to continue to ensure purchase in 24 hours and payment due even before 48 hours. In joint visit with Deputy Commissioner, Moga, Sh. Kulwant Singh, it was found that procurement work was at full throttle but that there would be some extra requirement of Bardana, which will be made available by FCI.

The progress of lifting from mandis was also sought to be made even before the norm of 72 hours to ensure availability of space for high arrivals in a short span considering that the crop cycle had been compressed this year.

In Ferozepur, with Rajesh Dhiman, Deputy Commissioner, Ferozepur, it was also seen that pace of lifting was good but still in view of the high arrivals all efforts were being made to pick it up further.

On the occasion, Directions were issued to staff of all the agencies to gear up and ensure that lifting was carried out at top priority to keep the mandis glut free and space available for the freshly harvested wheat.

It was also observed that crop quality was very good and with the produce being brought by the farmers was within the moisture norm of 12%. And in all the mandis, purchase was being carried out without any delay, and the produce was being cleaned and bagged quickly efficiently.

 

मार्कफैड के एम.डी. ने निर्विघ्न खरीद कार्यों को सुनिश्चित बनाने के लिए सम्बन्धित डिप्टी कमिश्नरों के साथ लुधियाना, मोगा और फिऱोज़पुर की मंडियों का किया दौरा

लुधियाना, मोगा, फिऱोज़पुर

किसानों के प्रति फ़सल की निर्विघ्न खरीद की प्रतिबद्धता को सुनिश्चित बनाने के मद्देनजऱ गिरिश दयालन, एम.डी. मार्कफैड ने लुधियाना, मोगा और फिऱोज़पुर जिलों की अलग-अलग मंडियों का दौरा किया।  

उन्होंने लुधियाना में डिप्टी कमिश्नर, लुधियाना श्रीमती साक्षी साहनी के साथ जगराओं सब-डिविजऩ की मंडियों का साझा दौरा किया। इस दौरान पाया गया कि जि़ला प्रशासन द्वारा निर्विघ्न खरीद प्रक्रिया को सुनिश्चित बनाने के लिए हर संभव प्रयास किए जा रहे हैं। बकाया अदायगी के मुकाबले की गई समूची अदायगी 120 फीसदी है- इस तरह यह यकीनी बनाया गया है कि किसानों को कोई दिक्कत या परेशानी न हो और अदायगियाँ 48 घंटो के नियमों से पहले ही की जा रही हैं।  

एजेंसियों को हिदायतें जारी की गई हैं कि वह 24 घंटों में खरीद प्रक्रिया को सुनिश्चित बनाएं और 48 घंटों से पहले ही भुगतान करना जारी रखें।  

डिप्टी कमिश्नर मोगा स. कुलवंत सिंह के साथ साझे दौरे के दौरान यह पाया गया कि खरीद प्रक्रिया का कार्य पूरे ज़ोरों पर है, परन्तु बारदाने की कुछ अतिरिक्त ज़रूरत होगी, जो कि एफ.सी.आई. द्वारा उपलब्ध करवाया जाएगा।  

मंडियों से लिफ्टिंग की प्रगति को 72 घंटो के नियम से पहले ही करने की माँग की गई, जिससे थोड़े समय में अधिक आमद के लिए जगह की उपलब्धता को सुनिश्चित बनाया जा सके, क्योंकि इस साल फ़सलीय चक्र संकुचित हो गया है।  

फिऱोज़पुर में राजेश धीमान, डिप्टी कमिश्नर, फिऱोज़पुर के साथ दौरे के मौके पर यह भी पाया कि लिफ्टिंग की रफ़्तार अच्छी है, परन्तु फिर भी अधिक आमद के मद्देनजऱ और अधिक प्रबंधों के लिए सभी प्रयास किए जा रहे हैं।  

इस मौके पर समूह एजेंसियों के स्टाफ को हिदायतें जारी की गईं हैं कि मंडियों को गन्दगी से मुक्त रखने के लिए लिफ्टिंग को पहल के आधार पर सुनिश्चित बनाया जाए और नयी आई गेहूँ के लिए जगह उपलब्ध करवाई जाए।  

यह भी देखा गया कि फ़सल की गुणवत्ता बहुत बढिय़ा थी और किसानों द्वारा लाई जा रही उपज 12 फीसद नमी के मापदंड के अनुसार थी। सभी मंडियों में बिना किसी देरी से फ़सल खरीद की जा रही थी और जिसकी सफ़ाई करके और तेज़ी से बोरियों में भराई की जा रही थी।  

 

Tags: DC Ludhiana , Sakshi Sawhney , Ludhiana , Deputy Commissioner Ludhiana , DC Ferozepur , Deputy Commissioner Ferozepur , Ferozepur , Rajesh Dhiman , DC Moga , Kulwant Singh , Deputy Commissioner Moga , Moga , Girish Dayalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD