Monday, 06 May 2024

 

 

ਖ਼ਾਸ ਖਬਰਾਂ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ

 

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਜਲਾਲਾਬਾਦ, ਫਾਜ਼ਿਲਕਾ , 24 Apr 2024

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਮੰਡੀ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਆੜਤੀਆਂ ਅਤੇ ਕਿਸਾਨਾਂ ਦੀਆਂ ਵੱਖਰੇ ਵੱਖਰੇ ਮੀਟਿੰਗਾਂ ਕੀਤੀਆਂ ਅਤੇ ਫਿਰ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਲਿਫਟਿੰਗ ਦੇ ਕੰਮ ਨੇ ਹੋਰ ਰਫ਼ਤਾਰ ਫੜੀ ਹੈ ਅਤੇ  ਅੱਜ ਦੁਪਹਿਰ ਤੱਕ ਜਲਾਲਾਬਾਦ ਵਿਚ ਹੀ 1 ਲੱਖ 5 ਹਜਾਰ ਬੈਗ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜਦ ਕਿ ਅੱਜ ਲਈ 2 ਲੱਖ ਬੈਗ ਚੁੱਕਣ ਦਾ ਟੀਚਾ ਮਿਥਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਲਿਫਟਿੰਗ ਲਈ ਪਹਿਲਾਂ ਖਰੀਦੀ ਕਣਕ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਹਰੇਕ ਆੜਤੀਏ ਨੂੰ ਬਕਾਇਆ ਪਈ ਕਣਕ ਦੀ ਦਰ ਨਾਲ ਟਰੱਕ ਮੁਹਈਆ ਕਰਵਾਏ ਜਾਣਗੇ ਤਾਂ ਜੋ ਸਭ ਫੜਾਂ ਤੋਂ ਬਰਾਬਰ ਕਣਕ ਦੀ ਚੁੱਕਾਈ ਹੁੰਦੀ ਰਹੇ। ਉ੍ਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਖਰੀਦ ਏਂਜਸੀ ਦੇ ਅਧਿਕਾਰੀ ਦੇ ਪੱਧਰ ਤੇ ਖਰੀਦ ਦੇ ਕਾਰਜਾਂ ਵਿਚ ਕੋਈ ਕਮੀ ਪਾਈ ਗਈ ਤਾਂ ਉਸਦੇ ਖਿਲਾਫ ਸ਼ਖਤ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਕੁੱਲ 252455 ਮਿਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 232782 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਨੇ 59151 ਮਿਟ੍ਰਿਕ ਟਨ, ਮਾਰਕਫੈਡ ਨੇ 69020 ਮਿਟ੍ਰਿਕ ਟਨ, ਪਨਸਪ ਨੇ 60121 ਮਿਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 34998 ਮਿਟ੍ਰਿਕ ਟਨ, ਐਫਸੀਆਈ ਨੇ 1200 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 8292 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ 292 ਕਰੋੜ ਰੁਪਏ ਦੀ ਬਣਦੀ ਅਦਾਇਗੀ ਦੇ ਮੁਕਾਬਲੇ 335.7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਭਾਵ ਕਣਕ ਵਿਕਣ ਦੇ 48 ਘੰਟੇ ਤੋਂ ਵੀ ਘੱਟ ਸਮੇਂ ਵਿਚ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਆ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ, ਡੀਐਮ ਮਾਰਕਫੈਡ ਸ੍ਰੀ ਵਿਪਨ ਕੁਮਾਰ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।     

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD