Monday, 06 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ

ਡੀ ਸੀ ਦੀ ਹਦਾਇਤਾਂ ਮਗਰੋਂ ਕਣਕ ਦੀ ਲਿਫਟਿੰਗ ਨਾਲੋ-ਨਾਲ ਹੋਣ ਲੱਗੀ, ਡਿਪਟੀ ਕਮਿਸ਼ਨਰ ਵੱਲੋਂ ਮਜੀਠਾ ਅਨਾਜ ਮੰਡੀ ਦਾ ਦੌਰਾ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 24 Apr 2024

ਕਣਕ  ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਦੇ ਦੌਰੇ ਅਤੇ ਖਰੀਦ ਦੇ ਕੰਮ ਵਿਚ ਲੱਗੇ ਅਧਿਕਾਰੀਆਂ, ਆੜਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਦਕਾ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਹੋਣ ਲੱਗੀ ਹੈ। ਬੀਤੀ ਸ਼ਾਮ ਤੱਕ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ ਦਾ ਔਸਤਨ ਅੰਕੜਾ 177 ਫੀਸਦੀ ਰਿਹਾ, ਜੋ ਕਿ ਇਕ ਰਿਕਾਰਡ ਹੈ।

ਇੰਨਾ ਵਿਚੋਂ ਖ੍ਰੀਦ ਏਜੰਸੀ ਪਨਸਪ ਨੇ 290 ਫੀਸਦੀ, ਪਨਗਰੇਨ ਨੇ 176 ਫੀਸਦੀ, ਮਾਰਕਫੈਡ ਨੇ 174 ਫੀਸਦੀ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 72 ਘੰਟਿਆਂ ਵਿਚ ਖਰੀਦ ਕੀਤ ਕਣਕ ਦਾ 112 ਫੀਸਦੀ ਮੰਡੀਆਂ ਵਿਚ ਚੁੱਕਣ ਦਾ ਟੀਚਾ ਪ੍ਰਾਪਤ ਕੀਤਾ ਹੈ।   ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮਜੀਠਾ ਅਨਾਜ਼ ਮੰਡੀ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਸੁੱਕੀ ਕਣਕ ਮੰਡੀਆਂ ਵਿਚ ਲਿਆਉਣ ਦੀ ਅਪੀਲ ਕਰਦੇ ਕਿਹਾ ਕਿ ਤੁਸੀਂ 12-14 ਫੀਸਦੀ ਨਮੀ ਤੱਕ ਕਣਕ ਮੰਡੀ ਵਿਚ ਲਿਆਓ ਤਾਂ ਅਸੀਂ 24 ਘੰਟਿਆਂ ਵਿਚ ਹੀ ਖਰੀਦ ਤੇ ਲਿਫਟਿੰਗ ਕਰ ਦਿਆਂਗੇ, ਜਿਸ ਨਾਲ ਕਿਸਾਨ ਅਤੇ ਆੜਤੀਏ ਦੋਵੇਂ ਧਿਰਾਂ ਨੂੰ ਫਾਇਦਾ ਰਹੇਗਾ। ਉਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿਚ ਲੇਬਰ, ਬਾਰਦਾਨੇ, ਟੈਂਡਰ ਅਲਾਟਮੈਂਟ ਆਦਿ ਦੇ ਸਾਰੇ ਕੰਮ ਲੋੜ ਅਨੁਸਾਰ ਹੋ ਚੁੱਕੇ ਹਨ, ਸੋ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਵੇਗੀ।

ਉਨਾਂ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਖਰੀਦ ਏਜੰਸੀਆਂ, ਮੰਡੀ ਅਧਿਕਾਰੀਆਂ ਤੇ ਆੜਤੀਆਂ ਨੂੰ ਤਰਪਾਲਾਂ ਆਦਿ ਦੇ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਐਸ ਡੀ ਐਮ ਸ੍ਰੀਮਤੀ ਹਰਨੂਰ ਕੌਰ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ, ਜਿਲ੍ਹਾ ਮੰਡੀ ਅਫਸਰ ਸ. ਅਮਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਉਨਾਂ ਨਾਲ ਸਨ।

Lifting of purchased wheat within 72 hours crossed the figure of 177 percent

DC Visited Majitha Mandi to review the purchased

Amritsar 

In a proactive move to streamline wheat procurement operations, Deputy Commissioner Ghansham Thori visited the mandis and held meetings with the officials, Commission agents and other related parties involved in the work of procurement lifting and purcahse of wheat has started rapidly .

The average lifting of wheat purchased in 72 hours till last evening was 177 percent, which is a record. Out of this, procurement agency Punsap has achieved 290 percent, Pangrain 176 percent, Markfed 174 percent and Punjab State Warehouse Corporation 112 percent of the purchased wheat in 72 hours.

Today Deputy Commissioner Mr. Ghansham Thori visited Majitha Mandi to review the purchase of wheat. He urged the farmers to bring dry wheat to the markets so that agencies will buy and lift it within 24 hours.

The deputy commissioner emphasized the arrival of wheat and stressed the need for swift procurement and lifting within the stipulated time frame. DC stressed the importance of maintaining momentum, noting that the next 10 days are crucial for ensuring seamless procurement.

He directives underscore the administration's commitment to efficient and transparent procurement processes, ensuring timely payments to farmers and fulfilling the targeted procurement quota. He also asked the officials to pay special attention towards lifting so that farmers do not face any kind of problem in bringing their wheat to market.

He also instructed procurement agencies, officials and commission agents to arrange plastic cover keeping in mind the weather. On this occasion, SDM Mrs. Harnoor Kaur, District Food and Supply Controller Mr. Sartaj Singh, District Mandi Officer S. Amandeep Singh and other officials were also with him.

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD