Monday, 06 May 2024

 

 

ਖ਼ਾਸ ਖਬਰਾਂ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ

 

ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਡੀ ਐਮ ਮਾਰਕਫੈੱਡ ਨੂੰ ਖਰੜ ਮੰਡੀ ਵਿਖੇ ਮੌਜੂਦ ਸਟਾਕ ਦੀ ਨਿਕਾਸੀ ਤੱਕ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਖਰੜ , 24 Apr 2024

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਖਰੜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਮਤੀ ਜੈਨ ਦੀ ਕਿਸਾਨਾਂ ਨਾਲ ਗੱਲਬਾਤ ਦੌਰਾਨ, ਕਿਸੇ ਨੇ ਵੀ ਖਰੀਦ ਚ ਦੇਰੀ ਦੀ ਸ਼ਿਕਾਇਤ ਨਹੀਂ ਕੀਤੀ, ਸਗੋਂ ਕਿਹਾ ਕਿ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਅਤੇ ਸਮੇਂ ਸਿਰ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆ ਰਹੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੜ ਮੰਡੀ ਵਿੱਚ ਥਾਂ ਦੀ ਕਿੱਲਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਬੋਰਡ ਕੋਲ ਵੀ ਮੰਡੀ ਦਾ ਫੜ੍ਹ ਵਧਾਉਣ ਲਈ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦੇ, ਜੇਕਰ ਕੋਈ ਹੈ, ਨੂੰ ਹੱਲ ਕਰਨ ਲਈ ਨਿਯਮਤ ਤੌਰ 'ਤੇ ਖਰੀਦ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਨੂੰ ਵਾਧੂ ਆਵਾਜਾਈ ਵਿਧੀ ਨਾਲ ਲਿਫਟਿੰਗ ਵਿੱਚ ਤੇਜ਼ੀ ਲਿਆ ਕੇ ਮੰਡੀ ਚ ਪਿਆ ਵਿਕਿਆ ਮਾਲ ਚੁੱਕੇ ਜਾਣ ਤੱਕ ਇੱਥੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਲਿਫਟਿੰਗ ਤੁਰੰਤ ਨਾ ਕਰਵਾਈ ਗਈ ਤਾਂ ਖਰੀਦੀ ਕਣਕ ਦੀਆਂ ਬੋਰੀਆਂ ਅਤੇ ਆਮਦ ਦੇ ਸੀਜ਼ਨ ਦੇ ਸਿਖਰ ਦੇ ਮੱਦੇਨਜ਼ਰ ਜਗ੍ਹਾ ਦੀ ਕਮੀ ਹੋ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਮਿੱਥੇ ਟੀਚੇ 1.32 ਲੱਖ ਮੀਟਰਿਕ ਟਨ ਦੇ ਮੁਕਾਬਲੇ ਹੁਣ ਤੱਕ 81987 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ। ਕਿਉਂਕਿ ਖਰੀਦ ਤੇਜ਼ੀ ਫੜ ਰਹੀ ਹੈ, ਇਸ ਲਈ ਅਸੀਂ ਉਮੀਦ ਕਰਦੇ ਹਾਂ ਕਿ ਅਗਲੇ ਤਿੰਨ ਜਾਂ ਚਾਰ ਦਿਨਾਂ ਤੱਕ ਮਿੱਥੇ ਟੀਚੇ ਦਾ ਵੱਡਾ ਹਿੱਸਾ ਮੰਡੀਆਂ ਵਿੱਚ ਆ ਜਾਵੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 81085 ਮੀਟਰਿਕ ਟਨ ਦੀ ਖਰੀਦ ਦਰਜ ਕੀਤੀ ਗਈ ਹੈ। ਜਿਸ ਵਿੱਚੋਂ 29043 ਮੀਟਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 156.46 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿੱਚ ਕੁੱਲ ਆਮਦ 7818 ਮੀਟਰਿਕ ਟਨ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 7798 ਮੀਟਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਅੱਜ ਤੱਕ 4271 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਮੌਕੇ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਆੜ੍ਹਤੀਏ ਅਤੇ ਕਿਸਾਨ ਵੀ ਹਾਜ਼ਰ ਸਨ।

Deputy Commissioner Visits Kharar Mandi, Reviews Wheat Procurement and Lifting

Directs DM Markfed to focus on Kharar Mandi till the clearance of sacks of wheat

Kharar 

Deputy Commissioner, Aashika Jain today visited Kharar Mandi and took stock of the ongoing wheat procurement operations. She assured the Arhtiyas (Commission Agents) of time-bound clearance of wheat stacks.

Interestingly, Mrs Jain while interacting with farmers, no one complained of procurement delay, rather they said that the procurement is running smoothly and they have no problem in selling their crop and getting timely  digital payments .

The Deputy Commissioner said that in the wake of space crunch in Kharar Mandi, the District Administration would raise the issue with the Mandi Board for setting up an additional Mandi too. She said that the District Administration would not let farmers and Arhtiyas to face any problem  in Mandis. A procurement review meeting is being held regularly to resolve the local level issue, if any, she added.

She asked the Markfed District Manager to focus on Kharar Mandi till the clearance of wheat sacks by accelerating the lifting with additional transportation mechanisms. She said that sacks of procured wheat and the peak of arrival season may result in a space crunch, if not cleared immediately.

Deputy Commissioner said that the district has recorded an arrival of 81987 MT against the total expected arrival of 1.32 MT, so far. As the procurement is gaining momentum, we hope the major share will arrive at the Mandis by the next three or four days.

The district has registered a purchase of 81085 MT. Out of which, 29043 MT grain has been lifted. An amount of Rs 156.46 Crore has been paid to the farmers till the day, she added.Similarly, in Kharar Mandi, the total arrival has been recorded at 7818 MT, out of which, 7798 MT has been procured.

Till day, 4271 MT of procured wheat has been lifted.SDM Kharar Gurmandar Singh and representatives of procurement agencies besides Arhtiyas and Farmers were also present on this occasion.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD