Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਮਲੇਰੀਆ ਬੁਖ਼ਾਰ ਬਾਰੇ ਜਾਣਕਾਰੀ ਰੱਖਣਾ ਜ਼ਰੂਰੀ : ਡਾ. ਦਵਿੰਦਰ ਕੁਮਾਰ ਪੁਰੀ

ਵਿਸ਼ਵ ਮਲੇਰੀਆ ਦਿਵਸ ਮੌਕੇ ਸਰਕਾਰੀ ਸਿਹਤ ਸੰਸਥਾਵਾਂ ’ਚ ਜਾਗਰੂਕਤਾ ਸਮਾਗਮ

Health, Civil Surgeon Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 25 Apr 2024

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਸਕੂਲਾਂ ਵਿਚ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਨੇ ਮਲੇਰੀਆ ਰੋਕਥਾਮ ਪੋਸਟਰ ਜਾਰੀ ਕਰਦਿਆਂ ਲੋਕਾਂ ਨੂੰ ਮਲੇਰੀਆ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਹਰ ਸਾਲ ਦੁਨੀਆਂ ਭਰ ਵਿਚ ਮਨਾਏ ਜਾਣ ਵਾਲੇ ਇਸ ਦਿਨ ਦੀ ਅਹਿਮੀਅਤ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ। ਇਸ ਵਾਰ ਇਹ ਦਿਨ ‘ਲਿੰਗ, ਸਿਹਤ ਬਰਾਬਰੀ, ਮਨੁੱਖੀ ਅਧਿਕਾਰ’ ਵਿਸ਼ੇ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ 2030 ਤਕ ਮਲੇਰੀਆ ਦਾ ਮੁਕੰਮਲ ਖ਼ਾਤਮਾ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ।

ਸਿਵਲ ਸਰਜਨ ਨੇ ਆਖਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸਲਾਹ ਲਈ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਐਪੀਡੀਮੋੋਲੋਜਿਸਟ ਡਾ. ਸੁਭਾਸ਼ ਕੁਮਾਰ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਮਲੇਰੀਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦਸਿਆ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ।

ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ।

ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਏ ਜਾਣ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਪੀ.ਏ. ਦਵਿੰਦਰ ਸਿੰਘ ਆਦਿ ਮੌਜੂਦ ਸਨ।

 

Tags: Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD