Monday, 06 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ

 

ਸਿਹਤ ਵਿਭਾਗ ਬਰਨਾਲਾ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

Health, Barnala, Civil Surgeon Barnala

Web Admin

Web Admin

5 Dariya News

ਬਰਨਾਲਾ , 25 Apr 2024

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਦਫ਼ਤਰ ਸਿਵਲ ਸਰਜਨ ਬਰਨਾਲਾ ਦੇ ਟ੍ਰੇਨਿੰਗ ਅਨੈਕਸੀ ਹਾਲ ਵਿਖੇ ਸੈਮੀਨਾਰ ਦੌਰਾਨ “ਵਿਸ਼ਵ ਮਲੇਰੀਆ ਦਿਵਸ” ਮਨਾਇਆ ਗਿਆ । ਇਸ ਸੈਮੀਨਾਰ ਦੌਰਾਨ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ “ਵਿਸ਼ਵ ਮਲੇਰੀਆ ਦਿਵਸ” ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸ਼ਥਾਵਾਂ ਵਿੱਚ  ਮਲੇਰੀਆ ਦੀ ਰੋਕਥਾਮ ਲਈ ਬਲਾਕ ਪੱਧਰੀ ਜਾਗਰੂਕਤਾ ਤੇ ਸਬ ਸੈਂਟਰਾਂ ਤੇ ਗਰੁੱਪ ਡਿਸਕਸ਼ਨਾਂ ਰਾਹੀਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ।

ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ । ਇਹ ਮੱਛਰ ਰਾਤ ਤੇ ਤੜਕੇ ਵੇਲੇ ਕੱਟਦੇ ਹਨ। ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਜੇਕਰ ਤੇਜ ਬੁਖਾਰ ਠੰਡ , ਕਾਂਬਾ ਲੱਗਕੇ ਬੁਖਾਰ ਤੋਂ ਬਾਅਦ ਪਸੀਨਾ ਆਉਣਾ, ਕਮਜੋਰੀ, ਉਲਟੀ ਜੀ ਕੱਚਾ,ਸਿਰ ਦਰਦ ਆਦਿ ਲੱਛਣ ਦਿਖਾਈ ਦੇਣ ਤਾਂ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਤੇ ਸ਼ਿਵਾਨੀ ਅਰੋੜਾ ਬੀ.ਈ.ਈ. ਨੇ ਦੱਸਿਆ ਕਿ ਮਲੇਰੀਆ ਦੇ ਪ੍ਰਕੋਪ ਨੂੰ ਰੋਕਣ ਅਤੇ  ਬਚਾਅ ਲਈ ਵਿਸ਼ਵ ਸਿਹਤ ਸੰਸਥਾ ਵੱਲੋਂ ਹਰੇਕ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ ।ਹਰੇਕ ਸ਼ੁਕਰਵਾਰ ਖੁਸ਼ਕ ਦਿਨ ਅਤੇ ਜੂਨ ਮਹੀਨਾ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਵਜੋਂ ਮਨਾਇਆ ਜਾਂਦਾ ਹੈ।

ਗੁਰਮੇਲ ਸਿੰਘ ਢਿੱਲੋਂ ਅਤੇ  ਸੁਰਿੰਦਰ ਸਿੰਘ ਹੈਲਥ ਸੁਪਰਵਾਇਜਰ ਨੇ ਕਿਹਾ ਕਿ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ ਅਤੇ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਉਣਾ ਚਾਹੀਦਾ ਹੈ। ਰਾਤ ਨੂੰ ਸੌਣ ਵੇਲੇ ਮੱਛਰਦਾਣੀ , ਮੱਛਰ ਭਜਾਓਣ ਵਾਲੀਆ ਕਰੀਮਾਂ ਤੇ ਤੇਲ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਬੁਖਾਰ ਹੋਣ ਤੇ ਖੂਨ ਦੀ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ ।ਸਿਹਤ ਵਿਭਾਗ ਵੱਲੋਂ ਮਲੇਰੀਆ ਦੇ ਟੈਸਟ ਅਤੇ ਦਵਾਈ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ। ਇਸ ਮੌਕੇ ਬਚਿੱਤਰ ਸਿੰਘ ਐਸ.ਐਲ.ਟੀ, ਵਿਪਨ ਕੁਮਾਰ, ਮਨਪ੍ਰੀਤ ਸ਼ਰਮਾ, ਗਣੇਸ਼ ਦੱਤ , ਜਸਵਿੰਦਰ ਸਿੰਘ ਮਲਟੀਪਰਪਜ ਸਿਹਤ ਵਰਕਰ ਅਤੇ ਬਲਾਕਾਂ ਤੋਂ ਪਹੁੰਚੇ ਸਿਹਤ ਕਰਮੀ ਹਾਜ਼ਰ ਸਨ।

 

Tags: Health , Barnala , Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD