Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 25 Apr 2024

ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਵਿਵੇਕਸ਼ੀਲ ਸੋਨੀ, IPS/ ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, P.P.S/ਐਸ.ਪੀ (ਆਈ) ਮੋਗਾ, ਸ੍ਰੀ ਹਰਿੰਦਰ ਸਿੰਘ ,P.P.S/ ਉਪ ਕਪਤਾਨ ਪੁਲਿਸ (ਡੀ) ਮੋਗਾ ਅਤੇ ਸ੍ਰੀ ਰਵਿੰਦਰ ਸਿੰਘ P.P.S /ਉਪ ਕਪਤਾਨ ਪੁਲਿਸ (ਸਿਟੀ) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈਏ ਸਟਾਫ ਦੀ ਪੁਲਿਸ ਪਾਰਟੀ ਵੱਲੋ ਇੱਕ ਗਿਰੋਹ ਦੇ 5 ਵਿਅਕਤੀਆ ਨੂੰ ਕਾਬੂ ਕਰਕੇ ਉਹਨਾ ਪਾਸੋਂ ਮੋਟਰ ਸਾਇਕਲ ਸਪਲੈਂਡਰ, ਇੱਕ ਦਾਹ ਲੋਹਾ, ਇੱਕ ਕਿਰਚ ਲੋਹਾ, ਖੋਹ ਕੀਤੀ ਸਕੂਟਰੀ ਅਤੇ ਖੋਹ ਕੀਤੀ ਰਕਮ 2,50,000 ਰੁਪਏ ਬਰਾਮਦ ਕੀਤੀ।

ਮਿਤੀ 18.04.2024 ਨੂੰ ਕਮਲ ਕੁਮਾਰ ਉਰਫ ਵਿੱਕੀ ਪੁੱਤਰ ਵਿਜੈ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਵੇਦਾਂਤ ਨਗਰ ਗਲੀ ਨੰਬਰ:7, ਮਕਾਨ ਨੰਬਰ 1219, ਮੋਗਾ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸਦੀ ਕਰਿਆਨੇ ਦੀ ਦੁਕਾਨ ਹੈ, ਜੋ ਵਕਤ ਕਰੀਬ 8 ਵਜੇ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਕਰੀਬ 5-6 ਲੱਖ ਰੁਪਏ ਇੱਕ ਲਿਫਾਫੇ ਵਿੱਚ ਪਾ ਕੇ ਆਪਣੀ ਸਕੂਟਰੀ ਰੰਗ ਲਾਲ ਨੰਬਰੀ PB-29-AD-8958 ਦੀ ਡਿੱਗੀ ਵਿੱਚ ਰੱਖ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਜਦ ਉਹ ਆਪਣੇ ਘਰ ਦੇ ਕਰੀਬ ਗਲੀ ਨੰਬਰ 07 ਵਿਦਾਂਤ ਨਗਰ ਮੋਗਾ ਪੁੱਜਾ ਤਾਂ ਪਿੱਛੇ ਤੋ ਇੱਕ ਮੋਟਰਸਾਇਕਲ ਪਰ ਤਿੰਨ ਵਿਅਕਤੀ ਆਏ। 

ਜਿੰਨ੍ਹਾ ਦੇ ਮੁੰਹ ਬੰਨੇ ਹੋਏ ਸਨ ਤਾਂ ਉਹਨਾਂ ਵਿੱਚੋ ਇੱਕ ਆਦਮੀ ਦੇ ਹੱਥ ਵਿੱਚ ਲੋਹੇਦਾ ਦਾਹ ਸੀ। ਜਿਸ ਨੇ ਲੋਹਾ ਦਾਹ ਮੁਦੱਈ ਕਮਲ ਕੁਮਾਰ ਉਰਫ ਵਿੱਕੀ ਦੇ ਸਿਰ ਵਿੱਚ ਮਾਰਿਆ ਤਾਂ ਜਦ ਮੁਦੱਈ ਸਕੂਟਰੀ ਛੱਡ ਕੇ ਭੱਜਿਆ ਤਾਂ ਉਹਨਾਂ ਵਿੱਚੋ ਦੋ ਆਦਮੀਆਂ ਨੇ ਮੁਦੱਈ ਦੀ ਸਕੂਟਰੀ ਸਮੇਤ ਕੈਸ਼ ਲੈ ਕੇ ਮੌਕਾ ਤੋਂ ਫਰਾਰ ਹੋ ਗਏ।ਜਿਸ ਤੇ ਮੁਦੱਈ ਕਮਲ ਕੁਮਾਰ ਉਰਫ ਵਿੱਕੀ ਦੇ ਬਿਆਨ ਤੇ ਨਾ ਮਾਲੂਮ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 60 ਮਿਤੀ 18.04.2024 ਅ/ਧ 379-B(2) IPC ਥਾਣਾ ਸਿਟੀ ਸਾਊਥ ਮੋਗਾ ਦਰਜ ਰਜਿਸਟਰ ਕੀਤਾ ਗਿਆ।

ਮੁਕੱਦਮਾ ਦੀ ਤਫਤੀਸ਼ ਦੋਰਾਨ ਸ੍ਰੀ ਵਿਵੇਕਸੀਲ ਸੋਨੀ IPS/ਐਸ.ਐਸ.ਪੀ ਮੋਗਾ ਜੀ ਦੇ ਦਿਸਾ ਨਿਰਦੇਸਾ ਹੇਠ ਦੋਸ਼ੀਆ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਲਈ ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਗਾ ਅਤੇ ਇੰਸਪੈਕਟਰ ਪ੍ਰਤਾਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸਾਊਥ ਮੋਗਾ ਦੀ ਅਗਵਾਈ ਵਿਚ ਵੱਖ ਵੱਖ ਟੀਮਾ ਬਣਾਈਆ ਅਤੇ ਮੁਕੱਦਮਾ ਦੀ ਤਫਤੀਸ ਵਿਗਿਆਨਿਕ/ਟੈਕਨੀਕਲ ਢੰਗਾਂ ਨਾਲ ਅਮਲ ਵਿੱਚ ਲਿਆਦੀ ।

ਦੋਰਾਨੇ ਤਫਤੀਸ਼ ਉਕਤ ਵਾਰਦਾਤ ਕਰਨ ਵਾਲਿਆ ਦੀ ਪਹਿਚਾਣ 1) ਰਘਵੀਰ ਸਿੰਘ ਉਰਫ ਰਵੀ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬਹੋਨਾ 2) ਕਰਨ ਕੁਮਾਰ ਉਰਫ ਹਨੀ ਪੁੱਤਰ ਰਾਜੇਸ ਕੁਮਾਰ ਵਾਸੀ ਬੁੱਕਣ ਵਾਲਾ ਰੋਡ ਲਹੋਰੀਆ ਦਾ ਮੁਹੱਲਾ ਮੋਗਾ ,3) ਅਰਸ਼ਦੀਪ ਸਿੰਘ ਉਰਫ ਦੀ ਪੂ ਪੁੱਤਰ ਹਰਦੀਪ ਸਿੰਘ ਵਾਸੀ ਪ੍ਰੀਤ ਨਗਰ ਗਲੀ ਨੰਬਰ:1 ਮੋਗਾ, 4) ਅਕਾਸ ਕੁਮਾਰ ਉਰਫ ਚੰਦ ਪੁੱਤਰ ਬਲਜੀਤ ਕੁਮਾਰ ਵਾਸੀ ਬੱਗੇਆਣਾ ਬਸਤੀ ਮੋਗਾ 5) ਰਜਿੰਦਰ ਸਿੰਘ ਉਰਫ ਜੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਬਹੋਨਾ ਚੌਕ ਪਹਾੜਾ ਸਿੰਘ ਬਸਤੀ ਮੋਗਾ ਵੱਜੋ ਹੋਈ। 

ਜਿਹਨਾ ਨੂੰ ਮਿਤੀ 25.04.2024 ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਇਹਨਾ ਪਾਸੋਂ ਉਕਤ ਵਾਰਦਾਤ ਵਿੱਚ ਵਰਤਿਆ ਮੋਟਰਸਾਇਕਲ ਸਪਲੈਂਡਰ, ਇੱਕ ਦਾਹ ਲੋਹਾ, ਇੱਕ ਕਿਰਚ ਲੋਹਾ,ਖੋਹ ਕੀਤੀ ਸਕੂਟਰੀ ਨੰਬਰੀ PB-29-AD-8958 ਅਤੇ ਖੋਹ ਕੀਤੀ ਰਕਮ 2,50,000 ਰੁਪਏ ਬਰਾਮਦ ਕੀਤੇ।ਗ੍ਰਿਫਤਾਰ ਉਕਤ ਦੋਸੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD