Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਮਲੇਰੀਆ ਬੁਖਾਰ ਤੋਂ ਬਚਾਓ ਲਈ ਸਾਵਧਾਨੀਆਂ ਜਰੂਰੀ : ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ

Health, Fatehgarh Sahib, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 25 Apr 2024

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ । ਇਹ ਮਲੇਰੀਆ ਦਿਵਸ ਥੀਮ Accelerating the fight against malaria for a more equitable world ਤਹੀਤ ਮਨਾਇਆ ਗਿਆ। ਇਸ ਪ੍ਰੋਗਰਾਮ ਤਹਿਤ ਬੱਚਿਆਂ ਤੋਂ ਪੋਸਟਰ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਜਾਗਰੂਕ ਵੀ ਕੀਤਾ ਗਿਆ।

ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਸੰਬੋਧਨ ਕਰਦੇ ਕਿਹਾ ਕਿ ਬੱਚਿਆਂ ਦੇ ਪੋਸਟਰ ਮੇਕਿੰਗ ਕੰਪਟੀਸ਼ਨ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਵਿੱਚ ਮਲੇਰੀਆ ਬੁਖਾਰ ਦੇ ਪ੍ਰਤੀ ਬੁਖਾਰ ਦੇ ਲੱਛਣ ਮਲੇਰੀਆ ਤੋਂ ਬਚਾਓ ਅਤੇ ਸਾਵਧਾਨੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ਆਉਣ ਵਾਲੇ ਸੀਜਨ ਵਿੱਚ ਮੱਛਰਾਂ ਤੇ ਬਚਣ ਲਈ ਲੋਕਾਂ ਨੂੰ ਖੁਦ ਹੀ ਉਪਾਅ ਕਰਨ ਦੀ ਲੋੜ ਹੈ ਮਲੇਰੀਆ ਦਾ ਮੱਛਰ ਖੜੇ ਪਾਣੀ ਵਿੱਚ ਆਂਡੇ ਦਿੰਦਾ ਹੈ ਜਦੋਂ ਕੀ ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਅੰਡੇ ਦਿੰਦਾ ਹੈ ਅਤੇ ਆਉਣ ਵਾਲਾ ਬਰਸਾਤ ਦਾ ਮੌਸਮ ਦੋਵਾਂ ਲਈ ਬਹੁਤ ਅਨੁਕੂਲ ਹੈ ਇਸ ਲਈ ਲੋਕਾਂ ਨੂੰ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਹੋਣ ਨਹੀਂ ਦੇਣਾ ਚਾਹੀਦਾ। 

ਪਰਿੰਜ ਦੀਆਂ ਟਰੇਆਂ ਵਿੱਚ ਖੜੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੁੰਦਾ ਹੈ ਇਸ ਕਰਕੇ ਟਰੇਆਂ ਨੂੰ ਸਾਫ ਕਰਨਾ ਚਾਹੀਦਾ ਹੈ ਮੱਛਰਾਂ ਤੋਂ ਬਚਣ ਲਈ ਜਾਲੀਦਾਰ ਦਰਵਾਜੇ ਮੱਛਰ ਭਜਾਉ ਕਰੀਮਾ ਓਡੋਮਾਸ ਆਲ ਆਊਟ ਦੀ ਵਰਤੋਂ ਕਰਨੀ ਚਾਹੀਦੀ ਹੈ। ਜਿਲਾ ਐਪੀਡਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ ਨੇ ਸੰਬੋਧਨ ਕਰਦੇ ਕਿਹਾ ਕਿ ਮਲੇਰੀਆ ਬੁਖਾਰ ਦੇ ਲੱਛਣ ਜਿਵੇਂ ਤੇਜ ਸਿਰ ਦਰਦ ਤੇਜ ਬੁਖਾਰ ਠੰਡ ਲੱਗਣੀ ਕਾਮੇ ਨਾਲ ਬੁਖਾਰ ਹੋਣਾ ਬੁਖਾਰ ਉਤਰਨ ਤੋਂ ਬਾਅਦ ਪਸੀਨਾ ਆਉਣਾ ਤੇ ਥਕਾਵਟ ਮਹਿਸੂਸ ਹੋਣਾ ਹੈ। 

ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਹੌਸਲਾ ਅਫਜਾਈ ਲਈ ਇਨਾਮ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਵੱਲੋਂ ਦਿੱਤੇ ਗਏ ਪਹਿਲੇ ਸਥਾਨ ਤੇ ਮੁਸਕਾਨ ਦੂਜੇ ਸਥਾਨ ਤੇ ਸਿਮਰਨ ਕੌਰ ਅਤੇ ਤੀਜੇ ਸਥਾਨ ਤੇ ਸੁਖਵਿੰਦਰ ਸਿੰਘ ਰਹੇ ਜਿਲੇ ਭਰ ਵਿੱਚ ਸਕੂਲਾਂ ਅਤੇ ਹੋਰ ਵੱਖ ਵੱਖ ਥਾਵਾਂ ਤੇ ਬੈਨਰ ਪੋਸਟਰ ਪੋਫਲੈਂਟ ਰਾਹੀਂ ਲੋਕਾਂ ਨੂੰ ਮਲੇਰੀਆ ਤੋਂ ਬਚਾਉਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। 

ਇਸ ਮੌਕੇ ਮੁੱਖ ਅਧਿਆਪਕ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਧੰਨਵਾਦ ਕੀਤਾ ਗਿਆ ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ ਜਸਵਿੰਦਰ ਕੌਰ ਮਲਟੀਪਰਪਸ ਹੈਲਥ ਵਰਕਰ ਜਗਰੂਪ ਸਿੰਘ ਮਨਵੀਰ ਸਿੰਘ ਮਨਿੰਦਰ ਸਿੰਘ ਆਸ਼ਾ ਵਰਕਰਾਂ ਮਨਪ੍ਰੀਤ ਕੌਰ ਤੋਂ ਇਲਾਵਾ ਸਕੂਲੀ ਬੱਚੇ ਹਾਜ਼ਰ ਸਨ।

 

Tags: Health , Fatehgarh Sahib , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD