Monday, 06 May 2024

 

 

ਖ਼ਾਸ ਖਬਰਾਂ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ

 

ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ

ਲਿਫਟਿੰਗ, ਅਦਾਇਗੀ ਆਦਿ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਲਾ ਸੁਣੀਆਂ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 25 Apr 2024

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕੋਈ ਦਿੱਕਤ ਨਾ ਆਵੇ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਆੜਤੀਆ ਐਸੋਸੀਏਸ਼ਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਸਰਕਾਰ ਵੱਲੋਂ ਟਰਾਲੀਆਂ ਰਾਹੀਂ ਲਿਫਟਿੰਗ ਕਰਨ ਨੂੰ ਵੀ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਠੇਕੇਦਾਰ ਟਰਾਲੀਆਂ ਰਾਹੀਂ ਕਣਕ ਦੀ ਲਿਫਟਿੰਗ ਕਰ ਸਕਣਗੇ। 

ਉਨ੍ਹਾਂ ਆੜਤੀਆ ਨੂੰ ਮੰਡੀਆਂ ਵਿੱਚ ਕਣਕ ਦੀ ਢੋਆ-ਢੁਆਈ ਲਈ ਵੀ ਲੇਬਰ ਵਿੱਚ ਵੀ ਵਾਧਾ ਕਰਨ ਲਈ ਵੀ ਕਿਹਾ ਤਾਂ ਜੋ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆੜਤੀਆ ਐਸੋਸਿਏਸ਼ਨ ਨੂੰ ਲਿਫਟਿੰਗ, ਬਾਰਦਾਨੇ, ਅਦਾਇਗੀ ਆਦਿ ਸਮੇਤ ਕਣਕ ਦੀ ਖਰੀਦ ਪ੍ਰਕਿਰਆ ਵਿਚ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਮੰਡੀਆ ਵਿੱਚ ਕਿਸਾਨਾਂ, ਆੜਤੀਆਂ, ਲੇਬਰ ਆਦਿ ਕਿਸੇ ਨੂੰ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਖਰੀਦ ਪ੍ਰਬੰਧਾਂ ਤੇ ਲਗਾਤਾਰ ਨਜ਼ਰ ਰੱਖਣ ਲਈ ਮੰਡੀਆਂ ਵਿੱਚ ਨੋਡਲ ਅਫਸਰ ਵੀ ਲਗਾਏ ਗਏ ਹਨ ਤਾਂ ਜੋ ਕਣਕ ਦੀ ਖਰੀਦ ਸਹੀ ਢੰਗ ਨਾਲ ਨਿਰਵਿਘਣ ਜਾਰੀ ਰਹੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ।

ਇਸ ਮੌਕੇ  ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਸਾਰੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ 378895 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 360259 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਏ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 107838 ਮੀਟਰਕ ਟਨ, ਮਾਰਕਫੈੱਡ ਵਲੋਂ 111294 ਮੀਟਰਕ ਟਨ, ਪਨਸਪ ਵੱਲੋਂ 85628 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 52499 ਮੀਟਰਕ ਟਨ, ਪ੍ਰਈਵੇਟ ਵਪਾਰੀਆਂ ਵੱਲੋਂ 3000 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 627.69 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ਤੇ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਇਸ ਮੌਕੇ ਆੜਤੀਆ ਐਸੋਸਿਏਸ਼ਨ ਦੇ ਪ੍ਰਧਾਨ ਤਿਲਕ ਰਾਜ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD