Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ

ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ

Health, Fazilka, Civil Surgeon Fazilka

Web Admin

Web Admin

5 Dariya News

ਫ਼ਾਜ਼ਿਲਕਾ , 25 Apr 2024

Last updated on: Apr 25, 2024, 00:00 IST

ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਕੱਢੀ। ਇਹ ਰੈਲੀ ਸਿਵਲ ਸਰਜਨ ਦਫਤਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਜਾਰਾਂ ਤੋਂ ਹੁੰਦੀ ਹੋਈ ਵਾਪਿਸ ਸਰਕਾਰੀ ਕੰਨਿਆਂ ਸਕੂਲ ਪਹੁੰਚ ਕੇ ਸਮਾਪਤ ਹੋਈ। ਰੈਲੀ ਨੂੰ ਡੀਐਫਪੀਓ ਡਾ. ਕਵਿਤਾ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾਂ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਵਿਸ਼ੇਸ਼ ਤੌਰ ਤੇ ਹਾਜਰ ਰਹੇ।ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। 

ਇਸ ਸੰਬਧੀ ਸਮੂਹ ਪੇਂਡੂ ਸਿਹਤ ਬਲਾਕਾਂ ਅਤੇ ਅਰਬਨ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸਲਮ ਵਿਖੇ ਖਾਸ ਤੌਰ ਤੇ ਟੀਕਾਕਰਨ ਲਈ ਹਦਾਇਤਾਂ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। 

ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।

ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। 

ਇਸ ਮੌਕੇ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਰੈਲੀ ਕੱਢਣ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਸੁਤੰਤਰ ਪਾਠਕ, ਡੀਪੀ ਸੁਰਿੰਦਰ ਕੁਮਾਰ ਅਤੇ ਮਾਸਟਰ ਆਕਾਸ਼ ਡੋਡਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਿੰਕੂ ਚਾਵਲਾ, ਡਾ. ਆਮਨਾ ਕੰਬੋਜ, ਐਸਆਈ ਵਿਜੈ ਕੁਮਾਰ, ਮਲਟੀਪਰਪਜ਼ ਹੈਲਥ ਵਰਕਰ ਸੁਖਜਿੰਦਰ ਸਿੰਘ, ਰਵਿੰਦਰ ਸ਼ਰਮਾਂ, ਕ੍ਰਿਸ਼ਨ ਕੁਮਾਰ ਕੰਬੋਜ, ਸਵਰਨ ਸਿੰਘ,ਐਮਐਲਟੀ ਸੁਨੀਤਾ ਕੁਮਾਰੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Health , Fazilka , Civil Surgeon Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD