Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ

ਕਿਸਾਨਾਂ ਨੂੰ 24 ਘੰਟਿਆਂ ਤੋਂ ਵੱਧ ਮੰਡੀਆਂ ‘ਚ ਰਹਿਣ ਦੀ ਲੋੜ ਨਾ ਪਵੇ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

PoonamDeep Kaur, DC Barnala, Deputy Commissioner Barnala, Barnala

Web Admin

Web Admin

5 Dariya News

ਤਪਾ/ਭਦੌੜ , 25 Apr 2024

Last updated on: Apr 25, 2024, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਤਪਾ ਅਤੇ ਭਦੌੜ ਵਿਖੇ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਪ ਮੰਡਲ ਮੈਜਿਸਟ੍ਰੇਟ ਤਪਾ ਡਾ. ਪੂਨਮਪ੍ਰੀਤ ਕੌਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਹਰਸ਼ਰਨ ਸਿੰਘ ਬਰਾੜ ਵੀ ਮੌਜੂਦ ਸਨ। ਤਪਾ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕਿਸਾਨ ਨੂੰ 24 ਘੰਟੇ ਤੋਂ ਵੱਧ ਸਮਾਂ ਮੰਡੀ ‘ਚ ਨਾ ਬਿਤਾਨਾ ਪਵੇ। 

ਉਨ੍ਹਾਂ ਹਦਾਇਤ ਕੀਤੀ ਕੀ ਜਿਹੜੇ ਕਿਸਾਨ 24 ਘੰਟਿਆਂ ਤੋਂ ਵੱਧ ਸਮੇਂ ਤੋਂ ਮੰਡੀ ‘ਚ ਬੈਠੇ ਹਨ ਉਨ੍ਹਾਂ ਦੀ ਜਿਣਸ ਪਹਿਲ ਦੇ ਆਧਾਰ ਉੱਤੇ ਖਰੀਦੀ ਜਾਵੇ। ਨਾਲ ਹੀ ਉਨ੍ਹਾਂ ਆੜ੍ਹਤੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਵੱਲੋਂ ਮੰਡੀਆਂ ‘ਚ ਲਿਆਂਦੀ ਗਈ ਫ਼ਸਲ ਨੂੰ ਪੱਖੇ ਲਵਾ ਕੇ ਸਾਫ ਕਰਵਾਉਣ। ਨਾਲ ਹੀ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਟਰੱਕ ਆਦਿ ਲਗਾ ਕੇ ਖਰੀਦੀ ਗਈ ਕਣਕ ਜਲਦ ਤੋਂ ਜਲਦ ਮੰਡੀਆਂ ਚੋਂ ਚੁੱਕਣ।ਡਿਪਟੀ ਕਮਿਸ਼ਨਰ ਨੇ ਭਦੌੜ ਵਿਖੇ ਵੀ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ‘ਚ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ‘ਚ ਬੈਠ ਕੇ ਖਰੀਦ ਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਖਰੀਦੀ ਗਈ ਕਣਕ ਜਲਦ ਤੋਂ ਜਲਦ ਚੁਕਵਾਈ ਜਾਵੇ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ 198710 ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜੀ, 180302 ਮੀਟ੍ਰਿਕ ਟਨ ਖਰੀਦੀ ਜਾ ਚੁੱਕੀ ਹੈ ਅਤੇ 66269 ਮੀਟ੍ਰਿਕ ਟਨ ਮੰਡੀਆਂ ਚੋਂ ਚੁੱਕ ਲਈ ਗਈ ਹੈ। ਨਾਲ ਹੀ ਕਿਸਾਨਾਂ ਨੂੰ ਹੁਣ ਤੱਕ 342 ਕਰੋੜ ਰੁਪਏ ਦੀਆਂ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ। 'ਇਸ ਮੌਕੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: PoonamDeep Kaur , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD