Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ

Health, Ludhiana, Civil Surgeon Ludhiana

Web Admin

Web Admin

5 Dariya News

ਲੁਧਿਆਣਾ , 25 Apr 2024

ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਅੱਜ ਜਿਲ੍ਹੇ ਭਰ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸਿਹਤ ਸੰਸਥਾਵਾਂ ਵਿਚ ਮਲੇਰੀਆ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਦਫਤਰ ਵਿਖੇ ਮੇਲਰੀਆ ਦੀ ਜਾਗਰੂਕਤਾ ਸਬੰਧੀ ਰੈਲੀ ਨੂੰ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ ਨੇ ਝੰਡੀ ਦੇਕੇ ਰਵਾਨਾ ਕੀਤਾ।

ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਸ਼ੀਤਲ ਨਾਰੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦੇ ਨਾਲ ਨਾਲ ਮਾਈਕਿੰਗ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਮਲੇਰੀਆ ਤੋ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ। ਸਰਕਾਰੀ ਹਾਈ ਸਕੂਲ ਕੁੰਦਨਪੁਰੀ ਵਿਖੇ ਸਕੂਲੀ ਬੱਚਿਆ ਨੂੰ ਮਲੇਰੀਆ ਤੋਂ ਬਚਾਉ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਬੱਚਿਆਂ ਦਾ ਪੋਸਟਰ ਮੇਕਿੰਗ ਅਤੇ ਕੁਇਜ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਬੱਚਿਆਂ ਨੁੰ ਹੌਸਲਾ ਹਫਜਾਈ ਲਈ ਇਨਾਮ ਦਿੱਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੀ ਹਾਜ਼ਰ ਸੀ।

ਡਾ ਨਾਰੰਗ ਨੇ ਦੱਸਿਆ ਕਿ ਜਿਲ੍ਹੇ ਭਰ ਵਿਚ ਸਕੂਲਾਂ ਅਤੇ ਹੋਰ ਵੱਖ ਵੱਖ ਥਾਵਾਂ ਤੇ ਬੈਨਰਾਂ, ਪੈਂਫਲਿਟਾਂ ,ਪੋਸਟਰਾਂ ਰਾਹੀ ਲੋਕਾਂ ਨੂੰ ਮਲੇਰੀਆ ਤੋਂ ਬਚਾਉ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਦੀ ਟੀਮ ਵਿਚ ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਅਤੇ ਜਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ, ਸਹਾਇਕ ਮਲੇਰੀਆ ਅਫਸਰ ਮਨਪ੍ਰੀਤ ਸਿੰਘ ਅਤੇ ਅਮਰੀਕ ਸਿੰਘ ਮਲੇਰੀਆ ਟੈਕ ਬਰਾਂਚ ਦੇ ਪ੍ਰੇਮ ਸਿੰਘ, ਸਰਬਜੀਤ ਸਿੰਘ, ਜਸਵੀਰ ਸਿੰਘ ਹੈਲਥ ਸੁਪਰਵਾਈਜਰ ਅਤੇ ਐਟੀ ਲਾਰਵਾ ਵਿੰਗ ਦੇ ਕਰਮਚਾਰੀ ਵੀ ਮੌਜੂਦ ਸਨ।

 

Tags: Health , Ludhiana , Civil Surgeon Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD