Monday, 06 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ

 

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

4 ਮਈ ਤੱਕ ਬਣ ਸਕਦੀਆਂ ਹਨ ਨਵੀਆਂ ਵੋਟਾਂ- ਜ਼ਿਲ੍ਹਾ ਨੋਡਲ ਅਫ਼ਸਰ ਸਵੀਪ

Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਡੇਰਾਬੱਸੀ , 25 Apr 2024

ਲੋਕ ਸਭਾ ਚੋਣਾਂ-2024 ਲਈ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਨੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਕਾਲਜਾਂ ਵਿਚ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਹਲਕਾ ਡੇਰਾਬੱਸੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਸਬ ਡਵੀਜ਼ਨਲ ਮੈਜਿਸਟ੍ਰੇਟ ਹਿਮਾਂਸ਼ੂ ਗੁਪਤਾ ਦੇ ਨਿਰਦੇਸ਼ਾਂ ਤਹਿਤ ਡੇਰਾਬੱਸੀ ਵਿਧਾਨ ਸਭਾ ਹਲਕੇ ਦੀ ਟੀਮ ਵੱਲੋਂ ਯੂਨੀਵਰਸਲ ਗਰੁੱਪ ਆਫ਼ ਕਾਲੇਜ ਲਾਲੜੂ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉੱਘੇ ਅਦਾਕਾਰ ਅਤੇ ਟੈਲੀਵਿਜ਼ਨ ਸਟਾਰ (ਕੰਨਟੀਨੀ ਫੇਮ) ਰਵਨੀਤ ਨੇ ਵੀ ਯੂਨੀਵਰਸਲ ਕਾਲਜ ਦੌਰਾਨ ਚਲ ਰਹੇ ਪ੍ਰੋਗਰਾਮ ਵਿੱਚ ਨੌਜਵਾਨਾਂ ਨੂੰ 1 ਜੂਨ ਨੂੰ 100 ਫ਼ੀਸਦੀ ਵੋਟ ਪਾਉਣ ਦੀ ਅਪੀਲ ਕੀਤੀ। 

ਸਰਕਾਰੀ ਆਈ ਟੀ ਆਈ ਲਾਲੜੂ ਵਿਖੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਨਿਰਦੇਸ਼ਨਾ ਵਿਚ ਉਲੀਕੇ ਪ੍ਰੋਗਰਾਮ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਈ ਵੀ ਐਮ ਅਤੇ ਵੀ ਵੀ ਪੈਟ ਸਬੰਧੀ ਵੀਡੀਓ ਦਿਖਾਏ ਗਏ ਅਤੇ ਨੁੱਕੜ ਨਾਟਕ ‘ਮੇਰੀ ਵੋਟ ਵਿਕਾਊ ਨਹੀਂ’ ਦਾ ਮੰਚਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਯੋਗ ਵੋਟਰ ਰਜਿਸਟਰ ਨਹੀ ਹੋਏ, ਉਹ 4 ਮਈ ਤੱਕ ਰਜਿਸਟ੍ਰੇਸ਼ਨ ਕਰਵਾ ਲੈਣ।

ਇਸ ਮੌਕੇ ਹਲਕਾ ਡੇਰਾਬੱਸੀ ਦੀ ਸਵੀਪ ਟੀਮ ਵੱਲੋਂ ਮ੍ਰਿਦਿਲਾ, ਮੀਨਾ ਰਾਜਪੂਤ ਅਤੇ ਅਮਰੀਕ ਸਿੰਘ ਨੇ ਸ਼ਿਰਕਤ ਕੀਤੀ। ਨੌਜਵਾਨਾਂ ਵੱਲੋਂ ਵੋਟ ਸਬੰਧੀ ਸੈਲਫੀ ਪੁਆਇੰਟ ਵਿਖੇ ਤਸਵੀਰਾਂ ਖਿਚਵਾਉਣ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ। ਇਹਨਾਂ ਪ੍ਰੋਗਰਾਮਾਂ ਵਿੱਚ ਪ੍ਰੋ ਬਰਿੰਦਰ ਪ੍ਰਤਾਪ ਸਿੰਘ, ਸੁਖਦਰਸ਼ਨ ਸਿੰਘ ਆਈ ਟੀ ਆਈ ਲਾਲੜੂ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਰਾਜਿੰਦਰ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਨੁੱਕੜ ਨਾਟਕ ਦੀ ਟੀਮ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਵਾਲੀਆਂ ਕੈਪਸ ਵੀ ਵੰਡੀਆਂ ਗਈਆਂ।

 

Tags: Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD