Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ, ਲਿਫਟਿੰਗ ਵਿਚ ਤੇਜੀ ਅਤੇ ਫਸਲ ਦੀ ਅਦਾਇਗੀ ਸਬੰਧੀ ਅਧਿਕਾਰੀਆਂ ਨਾਲ ਰੋਜਾਨਾਂ ਕੀਤੀਆਂ ਜਾ ਰਹੀਆਂ ਮੀਟਿੰਗਾਂ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 26 Apr 2024

Last updated on: Apr 26, 2024, 00:00 IST

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਣਕ ਦੀ ਖਰੀਦ, ਲਿਫਟਿੰਗ ਵਿਚ ਤੇਜੀ ਅਤੇ ਕਿਸਾਨਾਂ ਨੁੰ ਫਸਲ ਦੀ ਅਦਾਇਗੀ ਤੈਅ ਸਮੇਂ ਅਨੁਸਾਰ ਕਰਵਾਉਣ ਨੂੰ ਲੈ ਕੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਰੋਜਾਨਾਂ ਪੱਧਰ *ਤੇ ਲਿਫਟਿੰਗ ਦੇ ਆਂਕੜਿਆਂ ਵਿਚ ਵਾਧਾ ਹੋ ਰਿਹਾ ਹੈ। ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 31569 ਮਿਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ ਜੋ ਕਿ ਉਸਦੇ ਪਿਛਲੇ ਦਿਨ ਨਾਲੋਂ ਵੀ ਜਿਆਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਨੇ 7633 ਮਿਟ੍ਰਿਕ ਟਨ, ਮਾਰਕਫੈਡ ਨੇ 6397 ਮਿਟ੍ਰਿਕ ਟਨ, ਪਨਸਪ ਨੇ 8533 ਮਿਟ੍ਰਿਕ ਟਨ, ਪੰਜਾਬ ਰਾਜ ਮਾਲ ਗੋਦਾਮ ਨਿਗਮ ਨੇ 6306 ਮਿਟ੍ਰਿਕ ਟਨ, ਐਫਸੀਆਈ ਨੇ 500 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 2200 ਮਿਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟ ਕੀਤੀ ਹੈ। ਉਨ੍ਹਾਂ ਖਰੀਦ ਏਂਜਸੀਆਂ ਅਤੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਰੁਕਣਾ ਨਾ ਪਵੇ। 

ਉਨ੍ਹਾਂ ਕਿਹਾ ਕਿ ਲੇਬਰ ਅਤੇ ਟਰੱਕ ਏਜੰਸੀਆਂ ਦੀ ਲੋੜ ਅਨੁਸਾਰ ਮੁਹੱਈਆ ਕਰਵਾਏ ਜਾਣ। ਉਨ੍ਹਾਂ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਕੁੱਲ 385000 ਮਿਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚ 349295 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੁੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਲਗਾਤਾਰ ਕੀਤੀ ਜਾ ਰਹੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਵਿਪਨ ਭੰਡਾਰੀ, ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਮਸੀਤ ਸਿੰਘ ਅਤੇ ਸਮੂਹ ਏਜੰਸੀਆਂ ਦੇ ਡੀ.ਐਮ. ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD