Thursday, 09 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Apr 2024

ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀਮਤੀ ਬਲਜੀਤ ਕੌਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਬੱਸਾਂ/ਵੈਨਾਂ ਦੀ ਚੈਕਿੰਗ ਲਈ ਸ੍ਰੀ ਗੁਰਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਕਮੇਟੀ ਵੱਲੋਂ ਬੀਤੇ ਦਿਨੀਂ ਸਕੂਲ ਬੱਸਾਂ/ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਕਰੀਬ 14 ਵਾਹਨਾਂ ਦੇ ਮੌਕੇ ’ਤੇ ਚਲਾਨ ਕੀਤੇ।

ਇਸ ਮੌਕੇ ਨਾਇਬ ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਸਕੂਲ ਬੱਸਾਂ/ਵੈਨਾਂ ਵਿੱਚ ਲੜਕੀਆਂ ਹੋਣ ਦੇ ਬਾਵਜੂਦ ਲੇਡੀ ਅਟੈਂਡੇਂਟ ਨਹੀਂ ਸੀ, ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਜਿਹੜੀ ਬੱਸ ਦੇ ਡਰਾਇਵਰ ਕੋਲ ਡਰਾਈਵਿੰਗ ਲਾਇਸੰਸ ਨਹੀਂ ਸੀ ਜਾਂ ਜੋ ਸਰਕਾਰੀ ਨੰਬਰ ਪਲੇਟਾਂ ਤੋਂ ਬਿਨ੍ਹਾਂ ਆਪਣੇ ਵਾਹਨ ਚਲਾ ਰਹੇ ਸੀ, ਦੇ ਮੌਕੇ ’ਤੇ ਚਲਾਨ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ ਰੋਜ਼ਾਨਾਂ ਕੀਮਤੀ ਜਾਨਾਂ ਜਾਂਦੀਆਂ ਹਨ, ਜਿਨ੍ਹਾਂ ਵਿੱਚੋਂ ਜਿਆਦਾਤਰ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਉੱਥੇ ਧਿਆਨ ਕੇਂਦ੍ਰਿਤ ਕਰਕੇ ਰੋਕਿਆ ਜਾ ਸਕਦਾ ਹੈ ਜਾਂ ਇਨ੍ਹਾਂ ਹਾਦਸਿਆਂ ਦੀ ਗੰਭੀਰਤਾ ਨੂੰ ਘਟਾਇਆ ਜਾ ਸਕਦਾ ਹੈ। ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਅੱਗੇ ਤੋਂ ਸੇਫ ਸਕੂਲ ਵਾਹਨ ਸਕੀਮ ਦੇ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ ਬੱਸ ਚਲਾਉਣ ਦੀ ਅਪੀਲ ਕੀਤੀ ਗਈ। 

ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਸਕੂਲ ਬੱਸ ਜਾਂ ਹੋਰ ਵਹੀਕਲ ਵਿੱਚ ਬੱਚਿਆਂ ਨੂੰ ਬਿਠਾਉਣ ਤੋਂ ਪਹਿਲਾਂ ਨਿੱਜੀ ਤੌਰ ’ਤੇ ਤਸੱਲੀ ਕਰਕੇ ਯਕੀਨੀ ਬਣਾਉਣ ਕਿ ਉਹ ਵਹ੍ਹੀਕਲ ਚੱਲਣ ਦੇ ਯੋਗ ਹਾਲਤ ਵਿੱਚ ਹੈ। ਇਸ ਮੌਕੇ ਨਾਇਬ ਤਹਿਸੀਲਾਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਬੱਸਾਂ/ਵੈਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਅਤੇ ਸਪੀਡ ਗਵਰਨਰ ਲੱਗਿਆ ਹੋਣਾ ਬਹੁਤ ਜਰੂਰੀ ਹੈ। ਸਕੂਲ ਬੱਸਾਂ/ਵੈਨਾਂ ਤੇ ਗੋਲਡਨ ਪੀਲਾ (Golden Yellow) ਰੰਗ ਕੀਤਾ ਹੋਣਾ ਲਾਜਮੀ ਹੈ।

ਸਕੂਲ ਬੱਸਾਂ/ਵੈਨਾਂ ਉਪਰ ਸਕੂਲ ਦਾ ਨਾਮ ਅਤੇ ਡਰਾਇਵਰ ਦਾ ਮੋਬਾਇਲ ਨੰਬਰ ਲਿਖਿਆ ਹੋਣਾ ਚਾਹੀਦਾ ਹੈ। ਡਰਾਇਵਰ ਕੋਲ ਬੱਚਿਆਂ ਦੇ ਨਾਮ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਮ ਅਤੇ ਪਤੇ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ। ਸਕੂਲ ਬੱਸਾਂ/ਵੈਨਾਂ ਵਿੱਚ ਲੇਡੀ ਅਟੈਂਡੈਂਟ ਹੋਣੀ ਲਾਜਮੀ ਹੈ। ਡਰਾਇਵਰ ਕੋਲ ਡਰਾਇਵਿੰਗ ਲਾਇਸੰਸ ਅਤੇ ਗੱਡੀ ਦਾ ਪ੍ਰਦੂਸ਼ਨ ਸਰਟੀਫਿਕੇਟ, ਡਰਾਇਵਰ ਦੀ ਪੁਲਿਸ ਵੈਰੀਫਿਕੇਸ਼ਨ ਸਮੇਤ ਸਾਰੇ ਦਸਤਾਵੇਜ਼ ਪੂਰੇ ਹੋਣੇ ਚਾਹੀਦੇ ਹਨ। 

ਡਰਾਇਵਰ ਦੇ ਮੁਕੰਮਲ ਵਰਦੀ ਪਹਿਨੀ ਹੋਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸੜਕ ਦੁਰਘਟਨਾਵਾਂ ਤੋਂ ਬਚਣ ਲਈ ਸਕੂਲ ਬੱਸਾਂ/ਵੈਨਾਂ ਵਿੱਚ ਅੱਗ ਬੁਝਾਊ ਯੰਤਰ, ਮੁੱਢਲੀ ਮੈਡੀਕਲ ਸਹਾਇਤਾ ਕਿੱਟ, ਵਿੰਡੋ ਗਰਿੱਲ, ਪੀਣ ਵਾਲਾ ਪਾਣੀ, ਜਰੂਰੀ ਦਵਾਈਆਂ ਆਦਿ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਵੱਲੋਂ ਟਰੈਫਿਕ ਪੁਲਿਸ ਨੂੰ ਪੰਜਾਬ ਸਰਕਾਰ ਦੇ ਟ੍ਰੈਫਿਕ ਨਿਯਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ ਅਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਤੁਰੰਤ ਚਲਾਨ ਕੱਟਣ ਦੇ ਸਖਤ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਸਕੂਲ ਬੱਸਾਂ/ਵੈਨਾਂ ਨਾਲ ਸਬੰਧਤ ਸਾਰੀਆਂ ਜਰੂਰੀ ਲੋੜਾਂ ਪੂਰੀਆਂ ਕਰ ਲਈਆਂ ਜਾਣ। 

ਉਸ ਤੋਂ ਬਾਅਦ ਜੇਕਰ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਕਿਸੇ ਵੀ ਲਾਪਰਵਾਹੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸ਼੍ਰੀ ਰਘਬੀਰ ਸਿੰਘ, ਟ੍ਰੈਫਿਕ ਇੰਚਾਰਜ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਸੌਰਵ ਚਾਵਲਾ, ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਸੰਦੀਪ ਕੁਮਾਰ, ਦਫਤਰ, ਜਨਰਲ ਮੈਨੇਜਰ, ਪੰਜਾਬ ਰੋਡਵੇਜ਼ (ਟੈਕਨੀਕਲ ਵਿੰਗ), ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਸੁਖਮਿੰਦਰ ਸਿੰਘ, ਦਫਤਰ ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਹਰਬੰਸ ਸਿੰਘ, ਰੀਡਰ ਟੂ ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ ਅਤੇ ਸਬੰਧਤ ਪ੍ਰਾਈਵੇਟ ਸਕੂਲਾਂ ਦੇ ਮੁਖੀ ਹਾਜਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD