Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

ਬਲਾਕ ਮਾਜਰੀ ਦੇ ਸਰਪੰਚਾਂ ਦੀ ਮੀਟਿੰਗ ਵਿੱਚ ਸ਼ਾਮਿਲ ਹੋਏ; ਸਰਪੰਚਾਂ ਨੇ ਕਿਹਾ- ਪਹਿਲੀ ਵਾਰ ਕਿਸੇ ਸੰਸਦ ਮੈਂਬਰ ਨੇ ਪਿੰਡਾਂ ਦੇ ਆਮ ਲੋਕਾਂ ਨਾਲ ਸੰਪਰਕ ਕੀਤਾ ਸੀ

Manish Tewari, Punjab Pradesh Congress Committee, Congress, Indian National Congress, Punjab Congress, Punjab, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 26 Apr 2024

Last updated on: Apr 26, 2024, 00:00 IST

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਇੰਡੀਆ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬਲਾਕ ਮਾਜਰੀ ਦੇ ਸਰਪੰਚਾਂ ਦੀ ਮੀਟਿੰਗ ਵਿੱਚ ਸ਼ਿਰਕਤ ਕਰਕੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ। ਜਿੱਥੇ ਸਰਪੰਚਾਂ ਨੇ ਸੰਸਦ ਮੈਂਬਰ ਤਿਵਾੜੀ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਵੱਲੋਂ ਕੀਤੇ ਰਿਕਾਰਡ ਵਿਕਾਸ ਦੇ ਬਾਵਜੂਦ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਨਾ ਲੜਨ ’ਤੇ ਅਫਸੋਸ ਪ੍ਰਗਟ ਕੀਤਾ।

ਇਸ ਮੌਕੇ ਸਰਪੰਚਾਂ ਦਾ ਕਹਿਣਾ ਸੀ ਕਿ ਪਹਿਲੀ ਵਾਰ ਕਿਸੇ ਸੰਸਦ ਮੈਂਬਰ ਨੇ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਆਮ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਸੀ। ਉਹ ਇਲਾਕੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਲੈ ਕੇ ਆਏ ਸਨ। ਉਹਨਾਂ ਦੀ ਕਮੀ ਮਹਿਸੂਸ ਕੀਤੀ ਜਾਵੇਗੀ।

ਤਿਵਾੜੀ ਨੇ ਹਾਲਾਂਕਿ ਪਾਰਟੀ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਚੁਣੇ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਸੀ। ਜਿੱਥੇ ਉਨ੍ਹਾਂ ਨੂੰ ਕਰੋਨਾ ਦੇ ਦੌਰ ਨੂੰ ਛੱਡ ਕੇ ਸਾਢੇ 3 ਸਾਲਾਂ ਵਿੱਚ ਹਲਕੇ ਦੇ 1115 ਦੇ ਕਰੀਬ ਪਿੰਡਾਂ ਦੇ ਲੋਕਾਂ ਨਾਲ ਜੁੜਨ ਅਤੇ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਪੇਸ਼ ਕਰਨ ਦਾ ਮੌਕਾ ਮਿਲਿਆ। 

ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਖਤਮ ਨਹੀਂ ਹੋਵੇਗਾ। ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਹੋਣ ਦੇ ਬਾਵਜੂਦ ਉਹ ਲੁਧਿਆਣਾ ਦੇ ਵੋਟਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਸਨ, ਕਿਉਂਕਿ ਉਥੋਂ ਦੇ ਸੰਸਦ ਮੈਂਬਰ ਲੋਕਾਂ ਦਾ ਫੋਨ ਤੱਕ ਨਹੀਂ ਚੁੱਕਦੇ ਸਨ, ਜਿਹੜੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਸਮੂਹ ਸਰਪੰਚਾਂ ਅਤੇ ਸਥਾਨਕ ਲੋਕਾਂ ਦਾ ਪਿਛਲੇ ਪੰਜ ਸਾਲਾਂ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। 

ਜਿੱਥੇ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਬਲਾਕ ਪ੍ਰਧਾਨ ਮਾਜਰੀ ਮਦਨ ਸਿੰਘ, ਸਾਬਕਾ ਪ੍ਰਧਾਨ ਅਜੀਤ ਸਿੰਘ, ਮੀਤ ਪ੍ਰਧਾਨ ਮੁਹਾਲੀ ਨਵੀਨ ਬਾਂਸਲ ਖਿਜ਼ਰਾਬਾਦ, ਸ਼ੂਗਰ ਮਿੱਲ ਮੋਰਿੰਡਾ ਦੇ ਡਾਇਰੈਕਟਰ ਨਰਦੇਵ ਸਿੰਘ, ਜਨਰਲ ਸਕੱਤਰ ਮੁਹਾਲੀ ਹਰਨੇਕ ਸਿੰਘ ਤਕੀਪੁਰ, ਗੁਰਵਿੰਦਰ ਸਿੰਘ ਬਿੱਟੂ ਪਡੌਲ, ਰਾਜਿੰਦਰ ਸਿੰਘ ਸਰਪੰਚ, ਸੰਦੀਪ ਸਰਪੰਚ ਸਿਸਵਾਂ, ਜਸਪ੍ਰੀਤ ਸਿੰਘ ਜੱਸਾ, ਕੁਲਦੀਪ ਸਿੰਘ ਐਡਵੋਕੇਟ, ਜਸਪਾਲ ਸਿੰਘ, ਹੇਮੰਤ ਚੌਹਾਨ, ਜਗਦੀਪ ਸਿੰਘ ਪਠਾਨੀਆ, ਜਸਵੀਰ ਸਿੰਘ ਚਹਿਲ, ਨੀਲਮ ਠਾਕੁਰ, ਸਰੀਤ ਕਟੋਚ, ਡਾ: ਹਤਿੰਦਰ ਠਾਕੁਰ, ਨੀਤਾ ਚੰਦੇਲ ਆਦਿ ਹਾਜ਼ਰ ਸਨ|

सांसद मनीष तिवारी ने श्री आनंदपुर साहिब लोकसभा क्षेत्र की यादों को किया ताजा

ब्लॉक माजरी के सरपंचों की बैठक में हुए शामिल; सरपंच बोले - पहली बार किसी सांसद ने गांवों के सामान्य लोगों से संपर्क साधा

खरड़

चण्डीगढ़ लोकसभा सीट से इंडिया गठबंधन के सांझा उम्मीदवार और पूर्व केन्द्रीय मंत्री मनीष तिवारी द्वारा ब्लॉक माजरी के सरपंचों द्वारा अयोजित एक बैठक में शामिल होकर श्री आनंदपुर साहिब लोकसभा क्षेत्र से जुड़ी पुरानी यादों को ताजा किया गया। जहां सरपंचों ने सांसद तिवारी को सम्मानित करने सहित उनके द्वारा श्री आनंदपुर साहिब लोकसभा हलके में रिकार्ड विकास करने के बावजूद वहां से चुनाव नहीं लड़ने पर दुःख जताया।

इस अवसर पर सरपंचों को कहना था की पहली बार किसी सांसद ने श्री आनंदपुर साहिब लोकसभा क्षेत्र के सामान्य वोटरों से उनके गांवों में जाकर संपर्क स्थापित किया था। वह हलके के विकास हेतु कई प्रोजेक्ट लेकर आए थे। उनकी कमी को महसूस की जाएगी।

हालांकि तिवारी ने पार्टी द्वारा दी गई नई जिम्मेदारी का हवाला देते हुए कहा कि श्री आनंदपुर साहिब से चुने जाना उनके लिए सौभाग्य वाली बात थी। जहां उन्हें कोरोना के दौर को छोड़कर साढ़े 3 सालों में हल्के के करीब 1115 गांवों के लोगों से जुड़ने और उनकी समस्याओं को देश की सबसे बड़ी पंचायत में रखने का अवसर मिला। सांसद ने कहा कि उनके हलके के लोगों के साथ रिश्ता खत्म नहीं होगा। 

वह श्री आनंदपुर साहिब से सांसद होने के बावजूद लुधियाना के वोटरों की समस्याओं को हल करवाते थे, क्योंकि वहां के सांसद लोगों का फोन तक नहीं उठाते थे, जो अब भाजपा में शामिल हो चुके हैं। इस दौरान उन्होंने बीते पांच सालों के दौरान सहयोग देने के लिए समूह सरपंचों और स्थानीय लोगों का धन्यवाद प्रकट किया। 

जहां अन्य के अलावा हलका इंचार्ज विजय शर्मा टिंकू, ब्लॉक प्रधान माजरी मदन सिंह, पूर्व प्रधान अजीत सिंह भड़ोजियां, उपाध्यक्ष मोहाली नवीन बांसल खिजराबाद, शुगर मिल मोरिंडा के डायरेक्टर नरदेव सिंह, महासचिव मोहाली हरनेक सिंह तकीपुर, गुरविंदर सिंह बिट्टू पड़ौल, राजेंद्र सिंह सरपंच भड़ोजियां, संदीप सरपंच सिस्वां, जसप्रीत सिंह जस्सा, कुलदीप सिंह एडवोकेट, जसपाल सिंह, हेमंत चौहान, जगदीप सिंह पठानिया, जसवीर सिंह चहल, नीलम ठाकुर, सरित कटोच, डॉ हतिंदर ठाकुर, नीता चंदेल भी मौजूद रहे।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD