Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 27 Apr 2024

ਅੱਜ ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ ਡਿਗਰੀ ਲੈਣ ਪਹੁਚੇ । ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੌਰ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪਹੁੰਚੇ । 

ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ। 

ਇਸ ਮੌਕੇ ਗੱਲਬਾਤ ਦੌਰਾਨ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ। ਮੰਤਰੀ ਈ ਟੀ ਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰਕੀ ਕਰੇ।

ਇਸ ਮੌਕੇ ਖ਼ਾਲਸਾ ਕਾਲਜ ਸੋਸਾਇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਸ ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਦੀ ਪ੍ਰਿੰਸੀਪਲ ਡਾ ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ , ਪ੍ਰਿੰਸੀਪਲ ਕਵਲਜੀਤ ਸਿੰਘ , ਐਡੀਸ਼ਨਲ ਐਡਵੋਕੇਟ ਜਰਨਲ ਕਰਮਜੀਤ ਸਿੰਘ , ਕਾਲਜ ਦਾ ਸਟਾਫ਼ ਮੌਜੂਦ ਰਹੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD