Friday, 10 May 2024

 

 

ਖ਼ਾਸ ਖਬਰਾਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

 

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

Web Admin

Web Admin

5 Dariya News

ਪਟਿਆਲਾ/ਸਨੌਰ , 27 Apr 2024

ਸਨੌਰ ਹਲਕੇ ਤੋਂ ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਵੱਡੀ ਲੀਡ ਨਾਲ ਜਿੱਤਣਗੇ ਅਤੇ ਲੋਕਾਂ ਵਿਚ ਉਹਨਾਂ ਦੇ ਸਮਰਥਨ ਨੂੰ ਲੈ ਕੇ ਵੱਡਾ ਉਤਸ਼ਾਹ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਨੇ ਕੀਤਾ ਹੈ। 

ਅੱਜ ਇਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਐਮ ਐਲ ਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ਼ ’ਤੇ ਸਨੌਰ ਹਲਕੇ ਦੇ ਸਰਕਲ ਪ੍ਰਧਾਨਾਂ ਤੇ ਹੋਰ ਵਰਕਰਾਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸਨੌਰ ਹਲਕੇ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਇਹ ਸਿਰਫ ਗੱਲਾਂ ਦਾ ਕੜਾਹ ਬਣਾ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਤੇ ਸਿਰਫ ਅਕਾਲੀ ਦਲ ਦੀ ਸਰਕਾਰ ਸੀ ਜਿਸਨੇ ਨਾ ਸਿਰਫ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਬਲਕਿ ਸਮਾਜ ਭਲਾਈ ਸਕੀਮਾਂ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਵੀ ਕੀਤੀ ਭਾਵੇਂ ਉਹ ਆਟਾ-ਦਾਲ ਸਕੀਮ ਸੀ, ਸ਼ਗਨ ਸਕੀਮ, ਲੜਕੀਆਂ ਲਈ ਮੁਫਤ ਸਾਈਕਲ ਸਕੀਮ ਜਾਂ ਫਿਰ ਕੋਈ ਹੋਰ ਸਕੀਮ। 

ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 8 ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਇਹ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਏ ਹਨ ਤੇ ਪੰਜਾਬ ਵਿਚ ਵਿਕਾਸ ਦੇ ਨਾਂ ’ਤੇ ਇਕ ਵੀ ਪ੍ਰਾਜੈਕਟ ਵੀ ਨਹੀਂ ਲਿਆ ਜਾ ਸਕੇ।ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਵਿਸ਼ਵਾਸ ਦੁਆਉਂਦੇ ਹਨ ਕਿ ਜੇਕਰ ਉਹਨਾਂ ਨੂੰ ਐਮ ਪੀ ਵਜੋਂ ਸੇਵਾ ਦੇਣ ਦਾ ਮੌਕਾ ਦੇਣਗੇ ਤਾਂ ਉਹ ਮੁਹਾਲੀ ਵਿਚ ਬਤੌਰ ਚੇਅਰਮੈਨ ਜ਼ਿਲ੍ਹਾ ਵਿਕਾਸ ਯੋਜਨਾ ਬੋਰਡ ਅਤੇ ਡੇਰਾਬੱਸੀ ਵਿਚ ਬਤੌਰ ਐਮ ਐਲ ਏ ਕੀਤੇ ਕੰਮਾਂ ਨਾਲੋਂ ਵੱਧ ਕੇ ਕੰਮ ਪਟਿਆਲਾ ਲੋਕ ਸਭਾ ਹਲਕੇ ਵਿਚ ਕਰਵਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਸਮੇਰ ਸਿੰਘ ਲਾਛੜੂ, ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰੋ. ਸੁਮੇਰ ਸਿੰਘ ਸੀੜਾ, ਡਾ. ਖੁਸ਼ਵੰਤ ਸਿੰਘ, ਅਵਤਾਰ ਸਿੰਘ ਘਲੋੜੀ, ਕ੍ਰਿਸ਼ਨ ਸਿੰਘ ਸਨੌਰ, ਤਰਸੇਮ ਸਿੰਘ ਕੋਟਲਾ, ਭਰਪੂਰ ਸਿੰਘ ਮਹਿਤਾਬਗੜ੍ਹ, ਜਸਬੀਰ ਲਲੀਨਾ, ਨਿਰੰਜਣ ਸਿੰਘ ਫੌਜੀ, ਪਲਵਿੰਦਰ ਸਿੰਘ ਰਿੰਕੂ,  ਕੁਲਦੀਪ ਸਿੰਘ ਸਮਸਪੁਰ, ਕੁਲਦੀਪ ਸਿੰਘ ਹਰਪਾਲਪੁਰ, ਸ਼ਾਨਵੀਰ ਸਿੰਘ ਬ੍ਰਹਮਪੁਰਾ, ਗੁਰਜੰਟ ਸਿੰਘ ਨੂਰਖੇੜੀਆਂ, ਬਿਕਰਮ ਸਿੰਘ ਫਰੀਦਪੁਰ, ਗੁਰਬਖਸ਼ ਸਿੰਘ ਟਿਵਾਣਾ, ਪ੍ਰੀਤਮ ਸਿੰਘ ਸਨੋਰ,  ਜਤਿੰਦਰ ਸਿੰਘ ਪਹਾੜੀਪੁਰ, ਅਕਾਸ਼ ਸਿੰਘ, ਜਸਪਿੰਦਰ ਸਿੰਘ ਰੰਧਾਵਾ, ਸੁਸਮਨ ਸ਼ਰਮਾ ਆਦਿ ਵੀ ਹਾਜ਼ਰ ਸਨ।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD