Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ

ਡਿਪਟੀ ਕਮਿਸ਼ਨਰ ਵੱਲੋਂ ਰੋਜਾਨਾਂ ਸਬੰਧਤਾਂ ਨਾਲ ਮੀਟਿੰਗਾਂ ਕਰਕੇ ਕੀਤੀ ਜਾਰੀ ਰਹੀ ਹੈ ਕਣਕ ਖਰੀਦ ਪ੍ਰਕ੍ਰਿਆ ਦੀ ਸਮੀਖਿਆ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 27 Apr 2024

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ 48 ਘੰਟੇ ਦੇ ਤੈਅ ਸਮੇਂ ਤੋਂ ਵੀ ਪਹਿਲਾਂ ਕਿਸਾਨਾ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 633 ਕਰੋੜ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਹੁਣ ਤੱਕ 743 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਭਾਵ ਉਸ ਕਣਕ ਦੀ ਅਦਾਇਗੀ ਵੀ ਹੋ ਗਈ ਹੈ ਜਿਸਦੀ ਖਰੀਦ ਨੂੰ ਹਾਲੇ 48 ਘੰਟੇ ਵੀ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆ ਵਿਚ ਕੋਈ ਮੁਸ਼ਕਲ ਨਾ ਆਵੇ ਇਸ ਲਈ ਉਨ੍ਹਾਂ ਵੱਲੋਂ ਰੋਜਾਨਾਂ ਅਧਾਰ ਤੇ ਸੰਬਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਖਰੀਦ ਪ੍ਰਕ੍ਰਿਆ ਖਾਸ ਕਰਕੇ ਲਿਫਟਿੰਗ ਦੇ ਕੰਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 31604 ਮਿਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ, ਲਿਫਟਿੰਗ ਵਿਚ ਹੋਰ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ 450000 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋ 418318 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁਕੀ ਹੈ।

ਉਨ੍ਹਾਂ ਕਿਹਾ ਕਿ ਖਰੀਦ ਏਜੇਂਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕਰਕੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਤੈਅ ਸਮੇਂ ਅੰਦਰ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਨੇ 9040 ਮਿਟ੍ਰਿਕ ਟਨ, ਮਾਰਕਫੈਡ ਨੇ 8153 ਮਿਟ੍ਰਿਕ ਟਨ, ਪਨਸਪ ਨੇ 7625 ਮਿਟ੍ਰਿਕ ਟਨ, ਪੰਜਾਬ ਰਾਜ ਮਾਲ ਗੋਦਾਮ ਨਿਗਮ ਨੇ 4096 ਮਿਟ੍ਰਿਕ ਟਨ, ਐਫਸੀਆਈ ਨੇ 200 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 2490 ਮਿਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟ ਕੀਤੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਅਤੇ ਟਰਾਂਸਪੋਰਟਰਾਂ ਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਕਿ ਟਰੱਕ ਅਤੇ ਲੇਬਰ ਦੀ ਗਿਣਤੀ ਖਰੀਦ ਏਜੇਂਸੀਆਂ ਨੂੰ ਲੋੜ ਅਨੁਸਾਰ ਮੁਹਈਆ ਕਰਵਾਈ ਜਾਵੇ ਤਾਂ ਜੋ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਬੈਠਕ ਵਿਚ ਏਡੀਸੀ ਵਿਕਾਸ ਅਮਰਿੰਦਰ ਸਿੰਘ ਮੱਲੀ, ਐਸਡੀਐਮ ਵਿਪਿਨ ਭੰਡਾਰੀ, ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਮਸੀਤ ਸਿੰਘ ਤੇ ਡੀ ਐਮ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD