Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

ਕਿਹਾ ਕਣਕ ਦੀ ਖਰੀਦ ਵਿੱਚ ਕੋਈ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Apr 2024

ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਭਾਰੀ ਸਕੱਤਰ ਸ੍ਰੀ ਰਾਹੁਲ ਤਿਵਾੜੀ ਆਈ ਏਐਸ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਨੇ ਵੱਖ—ਵੱਖ ਮੰਡੀਆਂ ਦਾ ਦੌਰਾ ਕਰਦਿਆਂ ਆਖਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੋਈ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਅਣਗਹਿਲੀ ਕੀਤੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। 

ਉਨਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਨਾਲੋਂ ਨਾਲ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨਾਂ ਦੇ ਨਾਲ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਬੀਤੇ ਕੱਲ 56704 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਜਦਕਿ ਹੁਣ ਤੱਕ ਕੁੱਲ 4,53269 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ।

ਬੀਤੇ ਕੱਲ ਜਿਲੇ ਵਿੱਚ 57,997 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਹੁਣ ਤੱਕ ਜਿ਼ਲ੍ਹੇ ਵਿੱਚ ਕੁੱਲ 409431 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸਿਰਫ ਬੀਤੇ ਕੱਲ ਵਿੱਚ ਹੀ ਜਿ਼ਲ੍ਹੇ ਵਿੱਚ 23532 ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਨਾਂ ਨੇ ਦੱਸਿਆ ਕਿ ਕਣਕ ਦੀ ਅਦਾਇਗੀ ਖਰੀਦ ਦੇ 48 ਘੰਟੇ ਵਿੱਚ ਕਰਨ ਦੇ ਨਿਯਮ ਹਨ ਅਤੇ ਇਸ ਨਿਯਮ ਅਨੁਸਾਰ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ ਕਿਸਾਨਾਂ ਨੂੰ 667 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਹੁਣ ਤੱਕ 700 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਭਾਵ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿ਼ਲ੍ਹੇ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤੱਕ ਦੇ ਘੇਰੇ ਵਿੱਚ ਲਿਫਟਿੰਗ ਦਾ ਕੰਮ ਪਹਿਲਾਂ ਹੀ ਆੜਤੀਆਂ ਨੂੰ ਦੇ ਦਿੱਤਾ ਗਿਆ ਹੈ ਅਤੇ ਹੁਣ ਸ੍ਰੀ ਮੁਕਤਸਰ ਸਾਹਿਬ ਅਤੇ ਬਰੀਵਾਲਾ ਕਲਸਟਰਾਂ ਵਿੱਚ ਟਰਾਂਸਪੋਰਟਰ ਵੱਲੋਂ ਟਰੱਕ ਮੁਹਈਆ ਕਰਵਾਉਣ ਵਿੱਚ ਅਸਫਲ ਰਹਿਣ ਤੇ ਉਸਦਾ ਠੇਕਾ ਰੱਦ ਕਰਕੇ ਸਾਰਾ ਕੰਮ ਹੀ ਆੜਤੀਆਂ ਨੂੰ ਦੇ ਦਿੱਤਾ ਗਿਆ ਹੈ। 

ਉਹਨਾਂ ਆਖਿਆ ਕਿ ਇਹਨਾਂ ਮੰਡੀਆਂ ਵਿੱਚ ਲਿਫਟਿੰਗ ਦੀ ਬਣਦੀ ਰਕਮ ਦੀ ਅਦਾਇਗੀ ਆੜਤੀਆਂ ਦੇ ਬੈਂਕ ਖਾਤੇ ਵਿੱਚ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਆੜਤੀਏ ਟਰੱਕਾਂ ਜਾਂ ਟਰੈਕਟਰ ਟਰਾਲੀਆਂ ਨਾਲ ਲਿਫਟਿੰਗ ਕਰ ਸਕਦੇ ਹਨ। ਉਨਾਂ ਨੇ ਆਖਿਆ ਕਿ ਜਿਹੜੇ ਟਰੱਕ ਆਪਰੇਟਰ ਜਾਂ ਟਰੈਕਟਰ ਟਰਾਲੀ ਆਪਰੇਟਰ ਆਪਣੀਆਂ ਵਾਹਨਾਂ ਨਾਲ ਕਣਕ ਦੀ ਢੋਆ ਢੁਆਈ ਕਰਨਾ ਚਾਹੁੰਦੇ ਹਨ ਉਹ ਹੁਣ ਸਿੱਧੇ ਆੜਤੀਆਂ ਨਾਲ ਸੰਪਰਕ ਕਰਨ।

ਉਹਨਾਂ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਹੁਣ ਤੱਕ ਪਨਗਰੇਨ ਵੱਲੋਂ 100792 ਮੀਟਰਿਕ ਟਨ, ਮਾਰਕਫੈਡ ਵੱਲੋਂ 122427 ਮੀਟਰਿਕ ਟਨ, ਪਨਸਪ ਵੱਲੋਂ 89082 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 94,015 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਇਸ ਮੌਕੇ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਆਪਣੇ ਦੌਰੇ ਦੌਰਾਨ ਸ੍ਰੀ ਤਿਵਾੜੀ ਨੇ ਅਨਾਜ ਮੰਡੀ ਦੋਦਾ ਅਤੇ ਗਿੱਦੜਬਾਹਾ ਦਾ ਜਾਇਜਾ ਲੈਣ ਉਪਰੰਤ ਉਹਨਾਂ ਗਿੱਦੜਬਾਹਾ ਵਿਖੇ ਖਰੀਦ ਏਜੰਸੀਆਂ ਅਤੇ ਆੜਤੀਆਂ ਐਸੋਸੀਏਸ਼ਨ ਦੇ ਆਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਅਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਲਈ ਆਦੇਸ਼ ਦਿੱਤੇ।  

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD