Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ : ਵਿਵੇਕ ਪ੍ਰਤਾਪ ਸਿੰਘ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 27 Apr 2024

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਹਦਾਇਤ ਕੀਤੀ ਕਿ ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਕਿਸਾਨ ਅਤੇ ਉਸਦੀ ਫਸਲ ਨੂੰ ਪਹਿਲੀ ਤਰਜ਼ੀਹ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਫ਼ਸਲ ਲਿਆਏ ਕਿਸਾਨਾਂ ਨੂੰ ਮੰਡੀ ਵਿੱਚ ਬੈਠਣਾ ਨਾ ਪਵੇ ਸਗੋਂ ਆਉਂਦੇ ਸਾਰ ਹੀ ਖਰੀਦ ਕਰਨੀ ਯਕੀਨੀ ਬਣਾਈ ਜਾਵੇ।

ਪ੍ਰਮੁੱਖ ਸਕੱਤਰ ਤਕਨੀਕ ਸਿੱਖਿਆ ਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਪਟਿਆਲਾ ਦੀ ਨਵੀਂ ਅਨਾਜ ਮੰਡੀ ਵਿਖੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਸਾਨਾਂ ਪਾਸੋਂ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਾਜ਼ਰ ਕਿਸਾਨਾਂ ਵੱਲੋਂ ਵੀ ਨਾਲੋ ਨਾਲ ਹੋ ਰਹੀ ਖਰੀਦ ਅਤੇ ਭੁਗਤਾਨ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਬੰਧਤ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰਦੇ ਹੋਏ ਕਣਕ ਦੀ ਨਾਲੋਂ ਨਾਲ ਖਰੀਦ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੇ ਦਿਨ ਤੱਕ 8 ਲੱਖ 24 ਹਜ਼ਾਰ 898 ਮੀਟਰਿਕ ਟਨ ਦੀ ਆਮਦ ਹੋਈ ਅਤੇ ਇਸ ਵਿੱਚ 8 ਲੱਖ 9 ਹਜ਼ਾਰ 97 ਮੀਟਰਿਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 1702 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਅਤੇ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਦੀ ਸਮਰੱਥਾ ਨਾਲ ਲਿਫ਼ਟਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਹਿਸਾਬ ਨਾਲ ਹੁਣ ਤੱਕ ਮੰਡੀਆਂ 'ਚ 92 ਫ਼ੀਸਦੀ ਕਣਕ ਦੀ ਆਮਦ ਹੋ ਚੁੱਕੀ ਹੈ।

ਇਸ ਮੌਕੇ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਐਸ.ਡੀ.ਐਮ. ਦੁਧਨਸਾਧਾਂ ਮਨਜੀਤ ਕੌਰ, ਡੀ.ਐਫ.ਐਸ.ਸੀ. ਰਵਿੰਦਰ ਕੌਰ, ਏ.ਸੀ.ਐਫ.ਏ ਰਾਕੇਸ਼ ਗਰਗ ਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD