Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ

ਵੱਖ ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 Apr 2024

ਰੱਬੀ ਸੀਜ਼ਨ-2023-24 ਸਬੰਧੀ ਕਣਕ ਦੇ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਮੌਕੇ ਉਤੇ ਹਾਜਰ ਕਿਸਾਨਾਂ ਅਤੇ ਆੜਤੀਆਂ ਨਾਲ ਮੰਡੀ ਵਿਖੇ ਮਿਲ ਰਹੀਆਂ ਸੇਵਾਵਾਂ ਬਾਰੇ ਪੁਛਿਆ ਗਿਆ। ਅਨਾਜ ਮੰਡੀ ਦਾ ਦੌਰਾ ਕਰਦਿਆਂ ਸ਼੍ਰੀ ਕੁਮਾਰ ਰਾਹੁਲ ਨੇ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈਜ਼, ਸ੍ਰੀ ਸਤਵੀਰ ਸਿੰਘ ਤੋਂ ਲਿਫਟਿੰਗ ਸਬੰਧੀਂ ਵੇਰਵੇ ਸਹਿਤ ਜਾਣਕਾਰੀ ਲਈ ਗਈ ਅਤੇ ਕਿਸਾਨਾਂ ਨੂੰ ਸਮੇਂ ਸੀਮਾ ਵਿਚ ਅਦਾਇਗੀ ਕਰਨ ਦੀ ਹਦਾਇਤ ਦਿੱਤੀ।

ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧਕੀ ਸਕੱਤਰ ਨੇ ਆਦੇਸ਼ ਦਿੰਦਆਂ ਕਿਹਾ ਕਿ ਮੰਡੀ ਵਿਚ ਵਰਖਾ ਦੇ ਪਾਣੀ ਤੋਂ ਕਿਸਾਨਾਂ ਦੀ ਫ਼ਸਲ ਨੂੰ ਬਚਾਉਣ ਲਈ ਤਰਪਾਲਾਂ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ ਅਤੇ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਪਹਿਲਾ ਪ੍ਰਬੰਧਕੀ ਸਕੱਤਰ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਫਤਰ ਵਿਖੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖਰੀਦ ਲਿਫਟਿੰਗ ਅਤੇ ਅਦਾਇਗੀ ਕਰਨ ਵਿਚ ਕਿਸੇ ਵੀ ਤਰ੍ਹਾਂ ਸੀ ਕੁਤਾਹੀ ਨਾ ਵਰਤੀ ਜਾਵੇ ਅਤੇ ਜੇਕਰ ਕਿਸੇ ਪੱਧਰ ਉਤੇ ਕੋਈ ਤਕਨੀਕੀ ਮੁਸ਼ਕਿਲ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪ੍ਰਬਧੰਕੀ ਸਕੱਤਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਲਿਫਟਿੰਗ ਦੇ ਮਾਮਲੇ ਵਿਚ ਪੂਰੇ ਸੂਬੇ ਦੇ ਮੋਹਰੀ ਸੂਬਿਆਂ ਵਿੱਚੋਂ ਇਕ ਹੈ ਜਿਥੇ ਹੁਣ ਤੱਕ 63 ਫ਼ੀਸਦ ਤੋਂ ਵੱਧ ਲਿਫਟਿੰਗ ਕੀਤੀ ਜਾ ਚੁੱਕੀ ਹੈ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਕਣਕ ਦੀ ਫ਼ਸਲ ਸਬੰਧੀਂ ਅੰਕੜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੱਛਲੇ 72 ਘੰਟਿਆਂ ਵਿੱਚ 92 ਫ਼ੀਸਦ ਲਿਫਟਿੰਗ ਕੀਤੀ ਗਈ ਅਤੇ ਹੁਣ ਤੱਕ ਕਿਸਾਨਾਂ ਨੂੰ 225.93 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਜੋ ਕਿ 122 ਫ਼ੀਸਦ ਬਣਦੀ ਹੈ, ਹੁਣ ਤਕ ਕੁੱਲ 81494 ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਜਿਲਾ ਮੰਡੀ ਅਫ਼ਸਰ ਦਵਿੰਦਰ ਸਿੰਘ ਕੈਂਥ, ਡਵੀਜ਼ਨ ਮੈਨੇਜਰ ਐੱਫ ਸੀ ਆਈ ਅਮਿਤ ਪੰਤ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਬਲਜਿੰਦਰ ਸਿੰਘ ਕਾਹਲੋਂ, ਜਿਲ੍ਹਾ ਮੈਨੇਜਰ ਪਨਸਪ ਪਰਮਿੰਦਰ ਸਿੰਘ ਬੋਪਾਰਾਏ, ਜਿਲ੍ਹਾ ਮੈਨੇਜਰ ਵੇਅਰ ਹਾਉਸ ਹਰਬਰਿੰਦਰ ਸਿੰਘ ਔਲਖ, ਪ੍ਰਧਾਨ ਆੜਤੀਆ ਐਸੋਸੀਏਸ਼ਨ ਤੋ ਸਵਤੰਤਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD