Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ

ਬੀਤੇ ਸ਼ਨੀਵਾਰ ਨੂੰ ਹੋਈ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ, ਪਿਛਲੇ ਸਾਲਾਂ ਦਾ ਵੀ ਟੁੱਟਿਆ ਰਿਕਾਰਡ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 28 Apr 2024

ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਈ ਕੀਤੀ ਜਾ ਰਹੀ ਸਖਤੀ ਦੇ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਸ਼ਨੀਵਾਰ ਨੂੰ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ ਹੋਈ ਹੈ ਜਿਸਨੇ ਪਿਛਲੇ ਸਾਰੇ ਸਾਲਾਂ ਦਾ ਦਾ ਵੀ ਰਿਕਾਰਡ ਤੋੜ ਦਿੱਤਾ ਹੈ ਤੇ ਪਿਛਲੇ ਸਾਲਾਂ ਦੌਰਾਨ 1 ਦਿਨ ਵਿੱਚ ਏਨੀ ਤੇਜ਼ ਲਿਫਟਿੰਗ ਨਹੀਂ ਹੋਈ। 

ਇਸ ਤੋਂ ਇਲਾਵਾ ਹਰ ਘੰਟੇ ਬਾਅਦ ਕਣਕ ਦੀ ਲਿਫਟਿੰਗ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਅਤੇ ਦਿਨ ਐਤਵਾਰ 12 ਵਜੇ ਤੱਕ 8000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਸੀ। ਲਿਫਟਿੰਗ ਵਿੱਚ ਵੱਧ ਤੋਂ ਵੱਧ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਰੱਖੀ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 468861 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।  

ਉਨ੍ਹਾਂ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ  ਬਣਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ ਅਤੇ ਖਰੀਦ ਏਜੰਸੀਆਂ ਕਣਕ ਦੀ ਖਰੀਦ ਅਨੁਸਾਰ ਲਿਫਟਿੰਗ ਦੇ ਟੀਚੇ ਪੂਰੇ ਕਰਨੇ ਵੀ ਯਕੀਨੀ ਬਣਾਉਣ | ਉਨ੍ਹਾਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਜੰਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ।

ਵਧੇਰੇ ਜਾਣਕਾਰੀ ਦਿੰਦਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਲਗਾਤਾਰ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ਼ੀ ਲਿਆਉਣ ਦੇ ਸਖਤ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਐਸਡੀਐਮ ਵਿਪਿਨ ਭੰਡਾਰੀ , ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD