Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

ਸੀ ਵਿਜਿਲ ਰਾਹੀਂ ਪ੍ਰਾਪਤ ਸ਼ਿਕਾਇਤਾਂ ਦਾ 100 ਮਿੰਟ ਅੰਦਰ ਹੋ ਰਿਹਾ ਹੈ ਨਿਪਟਾਰਾ

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 28 Apr 2024

ਜ਼ਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਸਥਾਪਿਤ ਕੀਤੇ ਗਏ ਸੀ ਵਿਜਿਲ, ਸ਼ਿਕਾਇਤ ਸੈੱਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਕਰਕੇ ਉਥੇ ਕਾਰਜਸ਼ੀਲ ਵੱਖ-ਵੱਖ ਟੀਮਾਂ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਮੂਹ ਟੀਮਾਂ ਯਕੀਨੀ ਬਣਾਉਣ ਅਤੇ ਕਿਸੇ ਵੀ ਨਾਗਰਿਕ ਦੁਆਰਾ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। 

ਉਹਨਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੇ ਮਾਮਲੇ ਉਤੇ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀ ਮੋਬਾਈਲ ਸੀ-ਵਿਜਿਲ ਐਪ ਰਾਹੀਂ ਪ੍ਰਾਪਤ ਹੋਣ ਵਾਲੀ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ 100 ਮਿੰਟਾਂ ਦੇ ਅੰਦਰ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਸੀ-ਵਿਜਿਲ ਸੈੱਲ ਵਿੱਚ ਤਾਇਨਾਤ ਟੀਮਾਂ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਈਆਂ ਕੁੱਲ 33 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। 

ਜ਼ਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਨੇ ਸ਼ਿਕਾਇਤ ਸੈੱਲ ਵਿਖੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ 24 ਘੰਟਿਆਂ ਦੇ ਅੰਦਰ ਅੰਦਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਦੇ ਰਾਹੀਂ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸੇ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਵੈਬਕਾਸਟਿੰਗ ਸੈੱਲ ਦਾ ਜਾਇਜ਼ਾ ਲਿਆ ਜਿੱਥੇ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਾਰਜਸ਼ੀਲ ਫਲਾਇੰਗ ਸਕੂਐਡ ਟੀਮਾਂ ਵੱਲੋਂ ਜੀ.ਪੀ.ਐਸ ਵਾਹਨਾਂ ਰਾਹੀਂ 24 ਘੰਟੇ ਕੀਤੇ ਜਾ ਰਹੇ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਜ਼ਿਲ੍ਹੇ ਵਿੱਚ ਸਥਾਪਤ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਵੀ ਹੋ ਰਹੀ ਹੈ। ਵੈਬਕਾਸਟਿੰਗ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੋਡਲ ਅਧਿਕਾਰੀ ਵਰਿੰਦਰ ਦੀਪਕ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਹਰਿਆਣਾ ਨਾਲ ਲੱਗਦੀਆਂ ਅੰਤਰਰਾਜੀ ਹੱਦਾਂ ਉੱਤੇ ਲਗਾਏ ਨਾਕਿਆਂ ਉਤੇ ਹਾਈ ਰੈਜੂਲੇਸ਼ਨ ਕੈਮਰਿਆਂ ਦੇ ਰਾਹੀਂ ਵੈਬ ਕਾਸਟਿੰਗ ਰੂਮ ਵਿੱਚ ਨਿਗਰਾਨੀ ਹੋ ਰਹੀ ਹੈ। 

ਇਸ ਤੋਂ ਇਲਾਵਾ ਲੋਕ ਸਭਾ ਹਲਕਾ 12-ਸੰਗਰੂਰ ਅੰਦਰ ਆਉਂਦੇ ਜ਼ਿਲਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਤਿੰਨ-ਤਿੰਨ ਫਲਾਇੰਗ ਸਕੂਐਡ ਟੀਮਾਂ 24 ਘੰਟੇ ਨਿਗਰਾਨੀ ਲਈ ਕਾਰਜਸ਼ੀਲ ਹਨ ਜਿਨਾਂ ਦੀ ਹਰੇਕ ਗਤੀਵਿਧੀ ਉੱਤੇ ਵੈਬਕਾਸਟਿੰਗ ਰੂਮ ਵਿੱਚ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲਾ ਚੋਣ ਅਫਸਰ ਵੱਲੋਂ ਕੀਤੇ ਗਏ ਦੌਰੇ ਦੌਰਾਨ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਅਤੇ ਉਪ ਮੰਡਲ ਮੈਜਿਸਟਰੇਟ ਧੂਰੀ ਅਮਿਤ ਗੁਪਤਾ ਵੀ ਮੌਜੂਦ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD