Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ

ਸਰਕਾਰੀ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 28 Apr 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਮੁੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਚੱਲ ਰਹੇ ਸਾਰੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਨਾਜ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। 

ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਅੱਜ ਸਮੂਹ ਉਪ ਮੰਡਲ ਮੈਜਿਸਟਰੇਟ ਨੇ ਵੀ ਆਪੋ ਆਪਣੀਆਂ ਸਬ ਡਵੀਜ਼ਨਾਂ ਅਧੀਨ ਆਉਂਦੀਆਂ ਮੁੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਅਨਾਜ ਮੰਡੀਆਂ ਵਿੱਚ ਮੌਜੂਦ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਆਦਿ ਨਾਲ ਗੱਲਬਾਤ ਵੀ ਕੀਤੀ। 

ਉਹਨਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੀ ਜਾ ਰਹੀ ਸੁੱਕੀ ਫਸਲ ਦੀ ਨਾਲੋਂ ਨਾਲ ਖਰੀਦ ਕਰਨ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਬਹਾਦਰਪੁਰ ਅਤੇ ਘਰਾਚੋਂ ਵਿਖੇ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਉਹ ਖੁਦ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਨਿਯਮਤ ਤੌਰ ਉਤੇ ਕਰ ਰਹੇ ਹਨ ਅਤੇ ਇਨਾਂ ਕਾਰਜਾਂ ਨਾਲ ਸੰਬੰਧਿਤ ਸਾਰੇ ਅਧਿਕਾਰੀਆਂ ਨੂੰ ਲਗਾਤਾਰ ਅਨਾਜ ਮੰਡੀਆਂ ਦਾ ਦੌਰਾ ਕਰਨ ਅਤੇ ਹਰੇਕ ਪ੍ਰਬੰਧ ਨੂੰ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹੋਏ ਹਨ। 

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 8 ਲੱਖ 10 ਹਜ਼ਾਰ 921 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 7 ਲੱਖ 65 ਹਜ਼ਾਰ 580 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਮਾਰਕਫੈਡ, ਪਨਗ੍ਰੇਨ, ਵੇਅਰ ਹਾਊਸ, ਪਨਸਪ ਆਦਿ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰ ਨੂੰ ਹਦਾਇਤ ਕੀਤੀ ਕਿ ਉਹ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨਿਰਧਾਰਤ ਸਮਾਂ ਸੀਮਾ ਅਨੁਸਾਰ ਨੇਪਰੇ ਚੜਾਉਣ। 

ਅੱਜ ਜਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ. ਡੀ. ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ. ਡੀ. ਐਮ. ਧੂਰੀ ਅਮਿਤ ਕੁਮਾਰ ਅਤੇ ਡੀਐਫ਼ਐਸਸੀ ਮੇਜਰ ਗੁਰਪ੍ਰੀਤ ਸਿੰਘ ਕੰਗ ਸਮੇਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਦੌਰਾ ਕਰਕੇ ਕਣਕ ਦੀ ਆਮਦ, ਖਰੀਦ, ਚੁਕਾਈ, ਟਰਾਂਸਪੋਰਟੇਸ਼ਨ ਤੇ ਅਦਾਇਗੀ ਆਦਿ ਦਾ ਜਾਇਜ਼ਾ ਲਿਆ ਗਿਆ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD