Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

 

ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 5,00,888 ਮੀਟਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 4,66,211 ਮੀਟਰਿਕ ਟਨ ਕਣਕ ਦੀ ਖਰੀਦ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 28 Apr 2024

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਿਛਲੇ ਦਿਨਾਂ ਤੋਂ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ ਨਾਲੋਂ-ਨਾਲ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ। ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,00,888 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,66,211 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ 699 ਕਰੋੜ 89 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਗਈ ਫਸਲ ਦੀ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਫਸਲ ਦੀ ਆਮਦ ਵਿੱਚ ਆਈ ਰਫ਼ਤਾਰ ਦੇ ਮੱਦੇਨਜ਼ਰ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਕਰਨ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਵਿੱਚ ਰੱਖਣ ਵਿੱਚ ਕੋਈ ਦਿੱਕਤ ਨਾ ਆਵੇ।

ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਵਿੱਚੋਂ  98,329 ਮੀਟਿਰਕਿ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਖਰੀਦੀ ਗਈ ਕਣਕ ਦੀਆਂ ਮੰਡੀਆਂ ਵਿੱਚੋਂ ਨਾਲੋਂ-ਨਾਲ ਚੁਕਾਈ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੰਡੀਆਂ ਵਿੱਚ  ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। 

ਉਹਨਾਂ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 1,49,990 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,28,408 ਮੀਟ੍ਰਿਕ ਟਨ, ਪਨਸਪ ਵੱਲੋਂ 1,00,368 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 66,508 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 16,523 ਮੀਟਰਿਕ ਟਨ ਅਤੇ ਵਪਾਰੀਆਂ ਵੱਲ਼ੋਂ 4414 ਮੀਟਿਰਕਿ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਣਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲਗਾਤਾਰ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ      

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD