Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ

ਡਿਪਟੀ ਕਮਿਸ਼ਨਰ ਨੇ ਰਈਆ ਮੰਡੀ ਦਾ ਕੀਤਾ ਦੌਰਾ

Ghanshyam Thori, DC Amritsar, Amritsar,  Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 28 Apr 2024

Last updated on: Apr 28, 2024, 00:00 IST

ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਹੋ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਰਈਆ ਮੰਡੀ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਤੇਜ਼ੀ ਨਾਲ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਕੀਤੀ ਜਾ ਰਹੀ ਹੈ ।ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 87 ਫੀਸਦੀ ਮਾਰਕਫੈਡ ਏਜੰਸੀ ਵੱਲੋਂ 83 ਫੀਸਦੀ ਪਨਗਰੇਨ ਵੱਲੋਂ 112 ਫੀਸਦੀ ਪੰਜਾਬ ਸਟੇਟ ਵੇਅਰ ਹਾਊਸ ਏਜੰਸੀ ਵੱਲੋਂ 154 ਫੀਸਦੀ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 133 ਫੀਸਦੀ ਨਾਲ ਕਣਕ ਦੀ ਚੁਕਾਈ ਕੇ ਕੀਤੀ ਜਾ ਰਹੀ ਹੈ ।

ਉਹਨਾਂ  ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਪੇਮੈਂਟ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਸਾਰੀਆਂ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਸਮੇਂ ਦੇ ਅੰਦਰ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ ।ਡਿਪਟੀ ਕਮਿਸ਼ਨਰ ਨੇ ਰਈਆਂ ਮੰਡੀ ਵਿਖੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਆਦੇਸ਼ ਦਿੱਤੇ।

 ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਕਣਕ ਦਾ ਸੀਜ਼ਨ ਪੂਰੇ ਰਾਜ ਵਿਚ ਸਭ ਤੋਂ ਦੇਰੀ ਨਾਲ ਸ਼ੁਰੂ ਹੁੰਦਾ ਹੈ, ਪਰ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਬਦੌਲਤ ਸਾਡੀ ਤਿਆਰੀ ਰਾਜ ਦੇ ਬਰਾਬਰ ਹੀ ਸੀ, ਜਿਸ ਸਦਕਾ ਅਸੀਂ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ-ਨਾਲ ਕਰਨ ਉਤੇ ਪਹੁੰਚ ਗਏ  ਹਾ।

ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਭਵਿੱਖ ਵਿਚ ਵੀ ਅਸੀਂ ਕਣਕ ਦੀ ਚੁਕਾਈ 72 ਘੰਟਿਆਂ ਤੋਂ ਪਹਿਲਾਂ ਕਰਨ ਦੀ ਹੈ ਅਤੇ ਇਸ ਲਈ ਸਾਡੀ ਪੂਰੀ ਤਿਆਰੀ ਹੈ, ਜਿਸ ਨਾਲ ਮੰਡੀਆਂ ਵਿਚ ਕਣਕ ਰੱਖਣ ਲਈ ਥਾਂ ਦੀ ਕਮੀ ਨਹੀਂ ਆਵੇਗੀ ਅਤੇ ਨਾਲ ਹੀ ਕਣਕ ਦੀ ਕੁਆਲਟੀ ਪੱਧਰ ਵੀ ਮੀਂਹ-ਕਣੀ ਤੋਂ ਬਚ ਜਾਣ ਕਾਰਨ ਵਧੀਆ ਰਹੇਗਾ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਬਾਬਤ ਰੋਜ਼ਾਨਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਅਤੇ ਹਰੇਕ ਐਸ ਡੀ ਐਮ ਨੂੰ ਰੋਜ਼ਾਨਾ ਆਪਣੇ ਹਲਕੇ ਦੀਆਂ ਮੰਡੀਆਂ ਦੀ ਸਾਰ ਲੈਣ ਦੀ ਹਦਾਇਤ ਕੀਤੀ ਗਈ ਹੈ। ਉਹ ਖ਼ੁਦ ਵੀ ਦੋ ਵਾਰ ਭਗਤਾਂਵਾਲਾ ਮੰਡੀ, ਜੰਡਿਆਲਾ ਮੰਡੀ ਅਤੇ ਮਜੀਠਾ ਮੰਡੀ ਦਾ ਦੌਰਾ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਰ ਚੁੱਕੇ ਹਨ, ਜਿਸ ਸਦਕਾ ਖਰੀਦ ਵਿਚ ਕੋਈ ਅੜਿਕਾ ਨਹੀਂ ਰਿਹਾ ਹੈ ਅਤੇ ਸਾਰੀਆਂ ਧਿਰਾਂ ਇਕ ਟੀਮ ਵਜੋਂ ਕੰਮ ਕਰ ਰਹੀਆਂ ਹਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD