Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਿਸ਼ੇ ਮੀਟਿੰਗ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 29 Apr 2024

ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੀ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਨਾਲ ਕਣਕ ਦੀ ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਮੰਡੀਆਂ ਦੇ ਵਿੱਚ ਪ੍ਰਸ਼ਾਸਨ ਵੱਲੋਂ ਕੀਤੇ ਗਏ ਇੰਤਜ਼ਾਮਾਂ ਸਬੰਧੀ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੇ ਵਿੱਚ ਵੱਖ-ਵੱਖ ਸਬ ਡਵੀਜ਼ਨਾਂ ਅਤੇ ਬਲਾਕਾਂ ਤੋਂ ਆੜ੍ਹਤੀਆ ਭਾਈਚਾਰੇ ਵੱਲੋਂ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਵੀ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਕਾਰਨ ਲਿਫਟਿੰਗ ਪ੍ਰਕਿਰਿਆਂ ਦੇ ਵਿੱਚ ਪਹਿਲੇ ਦਿਨ ਤੋਂ ਹੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ ਅਤੇ ਉਨਾਂ ਨੂੰ ਉਮੀਦ ਹੈ ਕਿ ਜ਼ਿਲੇ੍ਹ ਦੇ ਵਿੱਚ ਲਿਫਟਿੰਗ ਦੇ ਟੀਚੇ ਨੂੰ ਮਿਥੇ ਹੋਏ ਸਮੇਂ ਦੌਰਾਨ ਪ੍ਰਾਪਤ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਉਨਾਂ ਵੱਲੋਂ ਜ਼ਿਲੇ੍ਹ ਦੇ ਇੱਕ-ਇੱਕ ਮੰਡੀ ‘ਤੇ ਚੱਲ ਰਹੀ ਲਿਫਟਿੰਗ ਪ੍ਰਕਿਰਿਆਂ ‘ਤੇ ਨਜ਼ਰ ਬਣਾਈ ਹੋਈ ਹੈ।

ਸ਼੍ਰੀ ਸੰਦੀਪ ਕੁਮਾਰ ਨੇ ਆੜ੍ਹਤੀਆਂ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਿਫਟਿੰਗ ਪ੍ਰਤੀ ਖਰੀਦ ਏਜੰਸੀਆਂ ਦੇ ਕਾਰਜ ਨੂੰ ਵੀ ਵਾਚਿਆ ਜਾ ਰਿਹਾ ਹੈ ਤਾਂ ਜੋ ਕਿਸਾਨ ਵੱਲੋਂ ਲਿਆਂਦੀ ਗਈ ਫਸਲ ਨੂੰ ਸਮੇਂ ਸਿਰ ਸਾਂਭਿਆ ਜਾ ਸਕੇ। ਉਨਾਂ ਕਿਹਾ ਕਿ ਜ਼ਿਲਾ੍ਹ ਪ੍ਰਸ਼ਾਸਨ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਨਿਵਾਰਣ ਲਈ ਹਰ ਵੇਲੇ ਤੱਤਪਰ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਜੇਕਰ ਆੜ੍ਹਤੀ ਭਾਈਚਾਰੇ ਨੂੰ ਕਿਸੇ ਤਰਾਂ੍ਹ ਦੀ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਹ ਉਨਾਂ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਸਮੇਂ ਮੁਸ਼ਕਲ ਦਾ ਹੱਲ ਤੁਰੰਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆੜ੍ਹਤੀਆ ਨੂੰ ਕਣਕ ਦੇ ਸੀਜ਼ਨ ਦੌਰਾਨ ਬਾਰਦਾਨੇ ਦੀ ਘਾਟ ਵੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਵੀ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ।ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD