Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਵੇਗੀ 05 ਮਈ ਨੂੰ

PoonamDeep Kaur, DC Barnala, Deputy Commissioner Barnala, Barnala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਬਰਨਾਲਾ , 29 Apr 2024

ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ - ਭਦੌੜ, ਬਰਨਾਲਾ ਅਤੇ ਮਹਿਲ ਕਲਾਂ - ਦੇ 558 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਕਿਸ ਵਿਅਕਤੀ ਨੂੰ ਕਿਸ ਪੋਲਿੰਗ ਸਟੇਸ਼ਨ ਉੱਤੇ ਲਗਾਉਣਾ ਹੈ ਇਸ ਦਾ ਫੈਸਲਾ ਰੈਂਡੇਮਾਈਜੇਸ਼ਨ ਦੇ ਆਧਾਰ ਉੱਤੇ ਕੀਤਾ ਜਾਂਦਾ ਹੈ। ਆਖਰੀ ਰੈਂਡੇਮਾਈਜੇਸ਼ਨ ਮੌਕੇ ਦੱਸਿਆ ਜਾਂਦਾ ਹੈ ਕਿ ਕਿਹੜਾ ਵਿਅਕਤੀ ਕਿਥੇ ਤਾਇਨਾਤ ਰਹੇਗਾ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਜਿੰਨ੍ਹਾਂ ਦੀ ਪਹਿਲੀ ਰਿਹਰਸਲ 5 ਮਈ ਨੂੰ ਯੂਨੀਵਰਸਿਟੀ ਕਾਲਜ ਢਿਲਵਾਂ, ਸੈਕਰੇਡ ਹਾਰਟ ਸਕੂਲ ਰਾਏਕੋਟ ਰੋਡ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਹੋਵੇਗੀ ਵਿਖੇ ਦੋ ਪੜਾਵਾਂ ਵਿਚ ਸਵੇਰੇ 9 ਵਜੇ ਅਤੇ ਬਾਅਦ ਦੁਪਹਿਰ 1 ਵਜੇ ਹੋਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਪੱਖ ਅਤੇ ਬਿਨਾਂ ਕਿਸੇ ਡਰ ਜਾਂ ਲਾਲਚ ਤੋਂ ਆਪਣੇ ਮਤਦਾਨ ਦੇ ਅਧਿਕਾਰ ਦਾ ਇਸਤਮਾਲ ਕਰਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਨੁਪ੍ਰਿਤਾ ਜੋਹਲ, ਨੋਡਲ ਅਫ਼ਸਰ ਮੈਨਪਾਵਰ ਮੈਨੇਜ਼ਮੈਂਟ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਮਨਜੀਤ ਸਿੰਘ ਚੀਮਾ, ਜ਼ਿਲ੍ਹਾ ਸੂਚਨਾ ਅਫ਼ਸਰ ਜੌਨੀ ਮਲਿਕ ਅਤੇ ਹੋਰ ਅਫ਼ਸਰ ਹਾਜ਼ਰ ਸਨ।

 

Tags: PoonamDeep Kaur , DC Barnala , Deputy Commissioner Barnala , Barnala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD