Tuesday, 21 May 2024

 

 

ਖ਼ਾਸ ਖਬਰਾਂ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ

 

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਕਿਸਾਨਾਂ ਅਤੇ ਆੜਤੀਆਂ ਦੀਆਂ ਸਮੱਸਿਆਵਾਂ ਸੁਣੀਆਂ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 29 Apr 2024

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਵਿਖੇ ਦੌਰਾ ਕਰਨ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸ਼ਿਆਵਾਂ ਸਬੰਧੀ ਜਾਇਜਾ ਲੈਣ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਟ੍ਰਾਂਸਪੋਰਟੇਸ਼ਨ ਅਤੇ ਲੇਬਰ ਦੀ ਘਾਟ ਹੋਣ ਕਾਰਨ ਲਿਫਟਿੰਗ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਲਿਫਟਿੰਗ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 225612 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 221225  ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 48706, ਮਾਰਕਫੈੱਡ ਨੇ 48170, ਪਨਸਪ ਨੇ 38508, ਵੇਅਰ ਹਾਊਸ ਨੇ 48844 ,ਐੱਫ ਸੀ ਆਈ ਨੇ 21837  ਮੀਟ੍ਰਿਕ ਟਨ ਕਣਕ ਅਤੇ ਵਪਾਰੀਆਂ ਨੇ 15160 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ 88829 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। 

ਇਸ ਮੌਕ ਐਸਡੀਐਮ ਫਤਹਿਗੜ੍ਹ ਸਾਹਿਬ ਸ੍ਰੀਮਤੀ ਇਸਮਤ ਵਿਜੇ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ, ਡੀਐਮ ਪਨਸਪ ਬਨਦੀਪ ਕਾਲੇਕਾ,  ਡੀਐਫਐਸਸੀ ਮੀਨਾਕਸ਼ੀ,  ਡੀਐਮ ਮਾਰਕਫੈਡ ਸਚਿਨ ਅਰੋੜਾ ਅਤੇ ਕੇਵਲ ਸਿੰਘ ਏਐਫਐਸਓ, ਬੀਰਦਵਿੰਦਰ ਸਿੰਘ ਫੀਡ ਅਫਸਰ ਪਨਸਪ ਤੋਂ ਇਲਾਵਾ ਸਾਰੀਆਂ ਏਜੰਸੀਆਂ ਦੇ ਸਬੰਧਤ ਇੰਸਪੈਕਟਰ ਅਤੇ ਹੋਰ ਆੜਤੀਏ ਮੌਜੂਦ ਸਨ। 

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD