Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜਤਿੰਦਰ ਜੋਰਵਾਲ

ਚੋਣ ਪ੍ਰਕਿਰਿਆਵਾਂ, ਸਵੀਪ ਗਤੀਵਿਧੀਆਂ ਅਤੇ ਲੋਕ ਸਭਾ ਚੋਣਾਂ ਨਾਲ ਸਬੰਧਤ ਜਾਣਕਾਰੀਆਂ ਹੋਣਗੀਆਂ ਉਪਲਬਧ

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 29 Apr 2024

ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਨਿਵੇਕਲੇ ਉਪਰਾਲੇ ਤਹਿਤ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪਹੁੰਚਾਏਗਾ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। 

ਉਨ੍ਹਾਂ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। 

 ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

WhatsApp ਚੈਨਲ ਦਾ ਲਿੰਕ: 

https://whatsapp.com/channel/0029VaXAfbp2975C6NZL2G02

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD