Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਪੀ.ਵੀ.ਆਰ. ਵਿੱਚ ਮਹਿਲਾਵਾਂ ਨੇ ਲੋਕਤੰਤਰ ਦੀਆਂ ਬੋਲੀਆਂ ਪਾ ਕੇ ਕੀਤਾ ਲੋਕਾਂ ਨੂੰ ਵੋਟਾਂ ਲਈ ਜਾਗਰੂਕ

ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 29 Apr 2024

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਜਿਵੇਂ-ਜਿਵੇਂ ਜ਼ਿਲ੍ਹੇ ਚ ਚੋਣਾਂ ਦਾ ਪੁਰਬ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਮੋਹਾਲੀ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਵਿੱਚ ਵੀ ਭਰਵਾਂ ਨਿਖਾਰ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਅੱਜ ਸੀ.ਪੀ. 67 ਪੀ.ਵੀ.ਆਰ. ਵਿੱਚ ਵੋਟਰ ਜਾਗਰੂਕਤਾ ਮੈਰਾਥਨ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗਜਨ ਵੋਟਰਾਂ ਨੂੰ ਸ਼ਾਇਰ ਫਿਲਮ ਦਿਖਾਈ ਗਈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਵੱਲੋਂ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਵੋਟਰਾਂ ਨੂੰ ਉਤਸਾਹਿਤ ਕੀਤਾ ਅਤੇ ਸਮੂਹ ਦਿਵਿਆਂਗਜਨ ਵੋਟਰਾ ਨੂੰ ਵੋਟਰ ਜਾਗਰੂਕ ਦੇ ਸੁਨੇਹੇ ਵਾਲੇ ਕੌਫੀ ਮੱਗ, ਟੋਪੀਆਂ, ਟੀ-ਸਰਟਾ ਅਤੇ ਚਾਬੀਆਂ ਦੇ ਛੱਲੇ ਵੰਡੇ ਗਏ। ਇਸ ਮੌਕੇ ਸ਼ਾਇਰ ਫਿਲਮ ਦੀ ਸਟਾਰ ਕਾਸਟ ਡਾਇਰੈਕਟਰ ਉਦੇ ਪ੍ਰਤਾਪ ਸਿੰਘ ਸੰਧੂ ਅਤੇ ਫਿਲਮ ਦੇ ਅਦਾਕਾਰ ਬੰਟੀ ਬੈਸ ਵੱਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕਰਦੇ ਹੋਏ ਸਮੂਹ ਦਰਸ਼ਕਾ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਆਪਣੇ-ਆਪਣੇ ਸ਼ੋਸਲ ਮੀਡੀਆਂ ਪੇਜ ਉੱਤੇ ਫਿਲਮ ਦੇ ਰਿਵਿਓ ਦੇ ਨਾਲ-ਨਾਲ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਉਤਸ਼ਾਹਿਤ ਕੀਤਾ। 

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋਫੇਸਰ ਗੁਰਬਸਖ਼ਸੀਸ਼ ਸਿੰਘ ਅਨਟਾਲ ਨੇ ਦੱਸਿਆਂ ਕਿ ਅੱਜ ਫਿਲਮ ਦੇ ਸ਼ੋਅ ਤੋਂ ਪਹਿਲਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਾ ਸੁਨੇਹਾ ਵੀ ਵੀਡੀਓ ਦੇ ਮਾਧਿਆਮ ਰਾਹੀਂ ਸਿਨੇਮਾ ਵਿੱਚ ਚਲਾ ਕੇ ਆਮ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੇ ਦੱਸਿਆਂ ਕਿ ਅੱਜ ਇਸ ਪ੍ਰੋਗਰਾਮ ਦੌਰਾਨ 200 ਤੋਂ ਵਧੇਰੇ ਮਹਿਲਾਵਾਂ ਅਤੇ ਦਿਵਿਆਂਗਜਨ ਵੋਟਰਾਂ ਨੇ ਫਿਲਮ ਦਾ ਆਨੰਦ ਮਾਣਿਆ। 

ਵੋਟਾਂ ਦੇ ਮਹਾਂ-ਤਿਉਹਾਰ ਨੂੰ ਮਨਾਉਣ ਸਬੰਧੀ ਦਰਸ਼ਕਾ ਦਾ ਉਤਸ਼ਾਹ ਦੇਖਣਯੋਗ ਸੀ, ਜਿਨ੍ਹਾਂ ਨੇ ਸੀ.ਪੀ. ਮਾਲ ਵਿੱਚ ਨੱਚਦੇ-ਟੱਪਦੇ ਲੋਕਤੰਤਰ ਦੀਆਂ ਬੋਲੀਆਂ ਪਾਉਂਦੇ ਹੋਏ, ਬਾਹਰੋਂ ਆਏ ਲੋਕਾਂ ਨੂੰ ਵੀ ਉਤਸ਼ਾਹਿਤ ਕਰ ਦਿੱਤਾ। ਇੱਕ ਵਾਰ ਸਮੁੱਚਾ ਹਾਲ “ਵੋਟ ਪਾਵਾਂਗੇ ਵੋਟ ਪੁਆਵਾਂਗੇ, ਲੋਕਤੰਤਰ ਦੇ ਜਸ਼ਨ ਮਨਾਵਾਂਗੇ, 1 ਜੂਨ ਨੂੰ ਵੋਟ ਪਾਉਣ ਸਾਰੇ ਮੋਹਾਲੀ ਵਾਸੀ ਜਾਵਾਂਗੇ” ਅਤੇ ਮੇਰੀ ਵੋਟ ਮੇਰੀ ਤਾਕਤ ਪੰਜਾਬ ਕਰੇਗਾ 1 ਜੂਨ ਨੂੰ ਵੋਟ, ਅਤੇ ‘ਲੋਕਤੰਤਰ ਦੀ ਆਈ ਬਹਾਰ, ਮੋਹਾਲੀ ਵਾਸੀ ਵੋਟ ਭੁਗਤਾਉਣਗੇ 80 ਫ਼ੀਸਦੀ ਤੋਂ ਪਾਰ’, ਦੇ ਨਾਰਿਆਂ ਦੇ ਨਾਲ ਸਮੂਚਾ ਪੀ.ਵੀ.ਆਰ. ਹਾਲ ਗੂੰਜ ਉਠਿਆ। 

ਇਸ ਮੌਕੇ ਜ਼ਿਲ੍ਹਾ ਗੁਡ ਗਵਰਨੈਂਸ ਫੈਲੋ ਵਿਜੈ ਲਕਸ਼ਮੀ, ਸਟੇਟ ਕੋਆਰਡੀਨੇਟਰ ਦਿਵਿਆਂਗਜਨ ਪੂਨਮ ਲਾਲ, ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਵੀ ਵੋਟਰਾਂ ਨੂੰ ਉਤਸ਼ਾਹਿਤ ਕਰਦੇ ਅਤੇ ਸਾਰਥਕ ਵੋਟ ਪਾਉਣ ਦਾ ਸੁਨੇਹਾ ਦੇ ਰਹੇ ਸਨ। ਫਿਲਮ ਦੇਖਣ ਉਪਰੰਤ ਦਿਵਿਆਂਗ ਜਨ ਸੋਸਾਇਟੀ ਦੇ ਜਰਨਲ ਸਕੱਤਰ ਵਿਨੋਦ ਨਾਗਪਾਲ, ਮਹਿਲਾਵਾਂ ਵਿੱਚੋਂ ਨੀਤੂ ਗੁਪਤਾ ਅਧਿਆਪਕ, ਸ਼ਿਵਾਨੀ ਸ਼ਰਮਾ, ਨਿਤੀਕਾ, ਪਹਿਲੀ ਵਾਰ ਵੋਟ ਪਾਉਣ ਵਾਲੇ ਹਿਮਾਨੀ ਸੈਣੀ ਨੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਇਸ ਉਪਰਾਲੇ ਲਈ ਵਿਸ਼ੇਸ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਵਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤਿਉਹਾਰ ਦੀ ਤਰ੍ਹਾਂ ਮਨਾਏ ਜਾ ਰਹੇ ਇਸ ਲੋਕਤੰਤਰ ਦੇ ਤਿਉਹਾਰ ਦਾ ਵੱਖਰਾ ਹੀ ਅੰਦਾਜ਼ ਹੈ।

ਉਹ ਜਿੱਥੇ ਆਪ ਵੋਟ ਪਾਉਣਗੇ, ਉੱਥੇ ਹੋਰਨਾਂ ਨੂੰ ਵੀ ਲੋਕਤੰਤਰ ਦੇ ਇਸ ਮਹਾ ਯੱਗ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰਨਗੇ। ਇਸ ਮੌਕੇ ਦਿਵਿਆਂਗ ਬੱਚਿਆਂ ਨੂੰ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਪ੍ਰੋਫੇਸਰ ਅਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ, ਰਾਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨੂੰ ਹਾਲ ਅੰਦਰ ਜਾਣ ਵਿੱਚਵਿਸ਼ੇਸ਼ ਤੌਰ ਤੇ ਸਹਾਇਤਾ ਕੀਤੀ ਗਈ।

 

Tags: ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD