Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 29 Apr 2024

ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡੀ ਸੀ ਆਸ਼ਿਕਾ ਜੈਨ ਅਤੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਦਾ ਜਾਇਜ਼ਾ ਲੈਣ ਲਈ, ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਮੰਡੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣਾ ਹੈ। 

ਉਨ੍ਹਾਂ ਦੱਸਿਆ ਕਿ ਕੁਰਾਲੀ ਮੰਡੀ ਵਿੱਚ ਜਿਨ੍ਹਾਂ ਕਿਸਾਨਾਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ, ਉਨ੍ਹਾਂ ਨੇ ਕਣਕ ਦੀ ਖਰੀਦ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਲਈ ਕੋਈ ਲੰਬਾ ਇੰਤਜ਼ਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੀਂਹ ਨੇ ਸੀਜ਼ਨ ਨੂੰ ਕੁਝ ਸਮੇਂ ਲਈ ਰੋਕਿਆ ਪਰ ਹੁਣ ਸੀਜ਼ਨ ਲਗਪਗ ਮੁਕੰਮਲ ਹੋਣ ਦੇ ਨੇੜੇ ਹੈ। 

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਮੁੱਖ ਸਕੱਤਰ ਨੂੰ ਖਰੀਦ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 1,39,208 ਮੀਟਰਕ ਟਨ ਕਣਕ ਦੀ ਸੰਭਾਵਿਤ ਆਮਦ ਦੇ ਮੁਕਾਬਲੇ 1,26,100 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਆਮਦ ਦਾ 96.84 ਹਿੱਸਾ ਬਣਦਾ ਹੈ। 

ਇਸ ਤੋਂ ਇਲਾਵਾ 68,823 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ ਖਰੀਦ ਦਾ 64.50 ਫੀਸਦੀ ਹਿੱਸਾ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਕਿਸੇ ਕਿਸਮ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। 

ਇਸ ਤੋਂ ਇਲਾਵਾ 237.56 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਕੁਰਾਲੀ ਮੰਡੀ ਦੀ ਖਰੀਦ ਅਤੇ ਅਦਾਇਗੀ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਇੱਥੇ ਕੁੱਲ 29041 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 28947 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਇਸੇ ਤਰ੍ਹਾਂ ਕੁਰਾਲੀ ਮੰਡੀ ਵਿੱਚੋਂ 14005 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਖਰੀਦ ਪ੍ਰਬੰਧਾਂ ਦੇ ਨਿਰਵਿਘਨ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Principal Secretary Jaspreet Talwar Visits Kurali Mandi 

Reviews Ongoing Procurement Season 

Sahibzada Ajit Singh Nagar

Principal Secretary, Department of Employment Generation and Training, Government of Punjab, Mrs Jaspreet Talwar today visited grain Market Kurali and took stock of ongoing procurement operations in the Mandi. She was accompanied by DC Aashika Jain and SDM Kharar Gurmandar Singh. 

She said that to check the lifting operations to avoid the glut in Mandis, the Senior Bureaucrats have been assigned the various Mandis to ensure smooth procurement operations. She said that the visit is aimed at ensuring that the farmers do not face any problems in the Mandis. 

She said that the farmers to whom she met in Kurali Mandi, expressed satisfaction over the procurement of wheat and said that they have not put on wait for selling their crop in Mandi. They said that though the rains have hampered the season for a while the season is almost near completion. 

The Deputy Commissioner Mrs Aashika Jain apprised the Principal Secretary of the current status of the procurement. She said that so far 1,26,100 MT of wheat has been purchased against the expected arrival of 1,39,208 MT which contributes to the 96.84 share of the total arrival. Besides, 68,823 MT of wheat has been lifted which contributes to 64.50 percent of the purchase. 

The procurement agencies have been asked to accelerate the lifting to clear the Mandis in the coming days, she further added. Apart from that a payment of Rs 237.56 Cr has also been transferred to the accounts of farmers.Detailing about the Kurali Mandi purchase and payment figures, the Deputy Commissioner apprised the Principal Secretary that a total arrival of 29041 MT has been recorded here, out of which 28947 MT has been purchased. 

Similarly, 14005 MT of procured wheat has been lifted from the Kurali Mandi. The Deputy Commissioner assured the Principal Secretary that due to the hassle-free procurement arrangements, the farmers and Arhtiyas would not have to face any issues.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD