Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਕਣਕ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 29 Apr 2024

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕੀਤੇ ਸੁਹਿਰਦ ਨਤੀਜੇ ਸਾਹਮਣੇ ਆ ਰਹੇ ਹਨ ਜਿਸਦੇ ਤਹਿਤ ਖਰੀਦ ਏਜੰਸੀਆਂ ਵੱਲੋਂ 24 ਘੰਟਿਆਂ ਵਿੱਚ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚੋਂ ਰਿਕਾਰਡ 44700 ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਾਰੇ ਖਰੀਦ ਸਟਾਕ ਨੂੰ ਚੁੱਕਣ ਤਾਂ ਜੋ ਦਾਣਾ ਮੰਡੀਆਂ ਵਿੱਚ ਆਉਣ ਵਾਲੀ ਤਾਜ਼ਾ ਫਸਲ ਲਈ ਵਧੇਰੇ ਥਾਂ ਉਪਲਬਧ ਹੋ ਸਕੇ। 

ਜ਼ਿਲ੍ਹੇ ਵਿੱਚ ਕੁੱਲ ਫਸਲ ਦੀ ਆਮਦ 676901.4 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਿਸ ਵਿੱਚ ਖਰੀਦ ਏਜੰਸੀਆਂ ਵੱਲੋਂ 618013.45 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ 1267.2 ਕਰੋੜ ਰੁਪਏ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। 

ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿ ਸਮੁੱਚੇ ਕਾਰਜ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਸਹੂਲਤ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ। 

ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨੇ ਦੀ ਸਹੂਲਤ, ਸੈਨੀਟਾਈਜ਼ਰ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਸੀਜ਼ਨ ਦੇ ਪੂਰਾ ਹੋਣ ਤੱਕ ਲਿਫਟਿੰਗ ਦੀ ਗਤੀ ਨੂੰ ਬਰਕਰਾਰ ਰੱਖਣ ਅਤੇ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹਿਯੋਗ ਕਰਨ ਲਈ ਕਿਹਾ।

In a record of sorts, 44700-MT wheat lifted in 24-hours from Ludhiana grain markets

DC asks officials to ensure lifting of golden grains promptly

Ludhiana

With the sincere efforts of the district administration to expedite the lifting of wheat from grain markets in the district has showing positive results as procurement agencies have lifted record 44700-MT wheat in 24-hours from Ludhiana grain markets. In a meeting to review the wheat procurement operations, Deputy Commissioner Sakshi Sawhney stated that procurement agencies had been instructed to lift all of their procured stocks so that more space would be available for the fresh produce arriving in the grain markets. 

The total crop arrival has reached 676901.4 metric tonnes in the district, in which procurement agencies have procured 618013.45 metric tonnes of wheat. The Deputy Commissioner further disclosed that farmers had received payments worth Rs 1267.2 crores. 

She also emphasized that the district administration had made elaborate arrangements to ensure that farmers did not face any problems during the entire operation. Sawhney directed officials to regularly monitor procurement operations in the district, ensuring the convenience of the farmers. 

She asked officials to ensure the availability of drinking water, toilet facilities, sanitizers, and other necessary facilities. She also asked officials to maintain the lifting pace until the completion of the season and extend a helping hand to farmers throughout the season.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD