Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 29 Apr 2024

ਪ੍ਰਸ਼ਾਸਨਿਕ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਲੁਧਿਆਣਾ ਵਿੱਚ ਚੱਲ ਰਹੇ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਵਿੱਚ ਖਰੀਦ ਅਤੇ ਲਿਫਟਿੰਗ  ਪ੍ਰਕਿਰਿਆ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤੱਕ 618013.5 ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪ੍ਰਸ਼ਾਸਨਿਕ ਸਕੱਤਰ ਪ੍ਰਿਯਾਂਕ ਭਾਰਤੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਅਨਾਜ ਨੂੰ ਖਰਾਬ ਮੌਸਮ ਤੋਂ ਬਚਾਉਣ ਲਈ ਹੋਰ ਪ੍ਰਬੰਧ ਕੀਤੇ ਜਾਣ। 

ਉਨ੍ਹਾਂ ਕਿਸਾਨਾਂ ਨੂੰ ਅਦਾਇਗੀਆਂ ਦੀ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚੋਂ ਕਣਕ ਦੇ ਇੱਕ-ਇੱਕ ਦਾਣੇ ਦੀ ਖਰੀਦ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਤੁਰੰਤ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਖਰੀਦ ਪ੍ਰਕਿਰਿਆ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਏਜੰਸੀਆਂ ਵੱਲੋਂ 92 ਫੀਸਦੀ ਸਟਾਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 1267.2 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਡੀ.ਐਫ.ਐਸ.ਸੀ. ਸੰਜੇ ਸ਼ਰਮਾ, ਸ਼ੈਫਾਲੀ ਚੋਪੜਾ, ਡੀ.ਆਰ.ਓ ਗੁਰਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Secretary Priyank Bharti reviews wheat procurement

Holds meeting with DC and other officials

Ludhiana

Administrative Secretary Priyank Bharti on Monday reviewed the wheat procurement operations in Ludhiana during the on-going Rabi season. He expressed satisfaction over the purchase and lifting operations in the district and said that more than 618013.5 metric tonnes (MTs) of wheat had been procured so far.

Administrative Secretary Priyank Bharti told the officers to arrange the tarpaulins and make other arrangements in the markets to save the grains from inclement weather. He also held detailed deliberations on the status of the payments to the farmers.

Deputy Commissioner Sakshi Sawhney said that the district administration was committed to procuring every single food grain from the mandis and was taking every step to ensure instant purchase, payment, and lifting to facilitate the peasantry. She informed that the administration was closely monitoring the procurement exercise. Daily meetings were held to ensure a smooth completion of the season. 

She stated that 92 per cent of the arrived stock had been procured by the agencies, and payments worth Rs 1267.2 crores had also been made to the farmers. Other officials present in the meeting included ADC (Urban Development) Rupinder Pal Singh, DFSCs Sanjay Sharma, Shaifali Chopra, DRO Gurwinder Singh, and others.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD