Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ

ਡਿਪਟੀ ਕਮਿਸ਼ਨਰ ਵੱਲੋਂ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਬੈਠਕ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 30 Apr 2024

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਵੱਲੋਂ ਵੇਚੀ ਕਣਕ ਦੇ ਬਦਲੇ ਉਹਨਾਂ ਦੇ ਖਾਤਿਆਂ ਵਿੱਚ 1111.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1028.1 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਖਰੀਦ ਏਜੰਸੀਆਂ ਵੱਲੋਂ ਟੀਚੇ ਤੋਂ 108 ਫੀਸਦੀ ਕੰਮ ਕਰਦਿਆ 1111.4 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। 

ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 5,46,755 ਮਿਟਿ੍ਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਬੀਤੇ ਕੱਲ 6758 ਮਿਟ੍ਰਿਕ ਟਨ ਨਵੀਂ ਕਣਕ ਮੰਡੀਆਂ ਵਿੱਚ ਆਈ ਬੀਤੇ ਕੱਲ 20804 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 30002 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਲਈ ਏਜੰਸੀਆਂ ਨੂੰ 72 ਘੰਟੇ ਦਾ ਸਮਾਂ ਮਿਲਦਾ ਹੈ ਅਤੇ ਏਜੰਸੀਆਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ 72 ਘੰਟੇ ਪਹਿਲਾਂ ਖਰੀਦੀ ਗਈ ਕਣਕ ਦੀ ਜਲਦੀ ਤੋਂ ਜਲਦੀ ਖਰੀਦ ਕਰਨ। ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 56.6 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 154220 ਮਿਟ੍ਰਿਕ ਟਨ, ਮਾਰਕਫੈਡ ਨੇ 151511 ਮਿਟ੍ਰਿਕ ਟਨ, ਪਨਸਪ ਨੇ 133972 ਮਿਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 85378 ਮਿਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 2442 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 19232 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।  ਇਸ ਬੈਠਕ ਵਿੱਚ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਸ਼੍ਰੀ ਪੰਕਜ ਬੰਸਲ ਅਤੇ ਸ੍ਰੀ ਬਲਕਰਨ ਸਿੰਘ ਡੀਐਫਐਸਸੀ ਹਿਮਾਂਸ਼ੂ ਕੁੱਕੜ ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD