Friday, 17 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜਾ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਿਰੋਜ਼ਪੁਰ , 30 Apr 2024

ਜ਼ਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕਸਭਾ ਚੋਣਾਂ 2024 ਦੇ ਮੱਧੇਨਜ਼ਰ ਤਾਇਨਾਤ ਕੀਤੇ ਸਮੂਹ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪੋ-ਆਪਣੇ ਨਾਲ ਸਬੰਧਿਤ ਚੋਣਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਦੇ ਮੁਕੰਮਲ ਕਰਨ ਲਈ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਸਭਾ ਚੋਣਾਂ ਲਈ ਸਟਰਾਂਗ ਰੂਮਾਂ ਨੂੰ ਤਿਆਰ ਕਰਨ, ਸੁਰੱਖਿਆ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ, ਈਵੀਐਮ ਮਸ਼ੀਨਾਂ ਸਬੰਧੀ ਪੋਲਿੰਗ ਸਟਾਫ ਨੂੰ ਮੁਕੰਮਲ ਟਰੇਨਿੰਗ ਦੇਣ ਆਦਿ ਸਬੰਧੀ ਸਾਰੀਆਂ ਤਿਆਰੀਆਂ ਹੁਣ ਤੋਂ ਹੀ ਕਰ ਲਈਆਂ ਜਾਣ ਅਤੇ ਏ.ਆਰ.ਓ ਪੱਧਰ ਤੇ ਦਫਤਰ ਵਿੱਚ ਵੀ ਟਰੇਨਿੰਗ ਰੂਮ/ਸੈਂਟਰ ਬਣਾ ਲਏ ਜਾਣ ਤਾਂ ਜੋ ਪੋਲਿੰਗ ਦੀ ਤਿਆਰੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। 

ਇਸ ਤੋਂ ਇਲਾਵਾ ਉਨ੍ਹਾਂ ਮਾਡਲ ਅਤੇ ਪਿੰਕ ਪੋਲਿੰਗ ਬੂਥ ਬਣਾਉਣ, ਪੋਲਿੰਗ ਬੂਥਾਂ ਤੇ ਪੀ.ਡਬਲਯੂ.ਡੀ ਵੋਟਰਾਂ ਦੀ ਵੋਟ ਲਈ ਸੇਵਾਵਾਂ ਮੁਹੱਈਆ ਕਰਵਾਉਣ, ਪੋਲਿੰਗ ਬੂਥਾਂ ਤੇ ਬਿਜਲੀ, ਪਾਣੀ, ਸੁਰੱਖਿਆ, ਸੀਸੀਟੀਵੀ ਕੈਮਰੇ ਆਦਿ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ।ਉਨ੍ਹਾਂ ਗਰਮੀ ਨੂੰ ਵੇਖਦਿਆਂ ਸਮੂਹ ਪੋਲਿੰਗ ਬੂਥਾਂ ਤੇ ਪੀਣ ਵਾਲੇ ਠੰਡੇ ਪਾਣੀ, ਛਾਂ, ਬਿਜਲੀ ਆਦਿ ਦੇ ਢੁੱਕਵੇਂ ਪ੍ਰਬੰਧਾਂ ਦੇ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਸਬੰਧੀ ਜੇਕਰ ਕੋਈ ਵੀ ਵਿਅਕਤੀ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦਾ ਹੈ ਤਾਂ ਉਹ ਸੀਵਿਜਿਲ ਐਪ ਦੀ ਵਰਤੋਂ ਕਰ ਸਕਦਾ ਹੈ। ਚੋਣਾ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੀਵਿਜਿਲ ਐਪ ਤੇ ਨਿਘਰਾਨੀ ਰੱਖਣ ਲਈ ਲਗਾਈ ਗਈ ਟੀਮ ਨੂੰ ਪੂਰੀ ਤਰ੍ਹਾਂ ਚੋਕਸ ਹੋ ਕੇ ਰਹਿਣ ਲਈ ਵੀ ਕਿਹਾ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਨੋਡਲ ਅਫਸਰ ਤੇ ਹੋਰ ਅਧਿਕਾਰੀ/ਕਰਮਚਾਰੀ ਚੋਣਾਂ ਦੇ ਕੰਮਾਂ ਲਈ ਆਪਸੀ ਤਾਲਮੇਲ ਜ਼ਰੂਰ ਬਣਾ ਕੇ ਰੱਖਣ ਅਤੇ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਇਸ ਕੰਮ ਨੂੰ ਕਰਨ ਤਾਂ ਜੋ ਚੋਣਾਂ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੇਕਰ ਕੋਈ ਵੀ ਚੋਣਾਂ ਦੇ ਕੰਮ ਵਿੱਚ ਅਣਗਹਿਲੀ ਕਰਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾਂ, ਐਸਡੀਐਮ ਫਿਰੋਜ਼ਪੁਰ ਡਾ. ਚਾਰੂਮਿਤਾ, ਐਸਡੀਐਮ ਗੁਰੂਹਰਸਹਾਏ ਸ. ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਐਸ.ਪੀ (ਐਚ) ਸ੍ਰੀ ਜੁਗਰਾਜ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ ਸਮੇਤ ਸਮੂਹ ਨੋਡਲ ਅਫਸਰ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD