Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਭਾਰਤੀ ਚੋਣ ਕਮਿਸ਼ਨ ਮੁਤਾਬਕ ਫਾਰਮ 12-ਡੀ ਭਰਕੇ 7 ਤੋਂ 12 ਮਈ ਦੇ ਅੰਦਰ-ਅੰਦਰ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਣਗੇ -ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ

Dr. Harjinder Singh Bedi, Additional Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 30 Apr 2024

Last updated on: Apr 30, 2024, 00:00 IST

ਜਰੂਰੀ ਸੇਵਾਵਾਂ ਵਿੱਚ ਲੱਗੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਦੀਆਂ ਵੋਟਾਂ ਦਾ ਲਾਜਮੀ ਭੁਗਤਾਨ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਵਿੱਚ ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਦੀ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਨੂੰ ਵੀ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਨੋਡਲ ਅਫ਼ਸਰ ਲੋਕ ਸਭਾ ਚੋਣਾਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਕ ਮੀਟਿੰਗ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਮੈਡਮ ਕੰਚਨ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਏ.ਡੀ.ਸੀ. ਡਾ. ਬੇਦੀ ਨੇ ਇਸ ਮੌਕੇ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਪਟਿਆਲਾ ਜ਼ਿਲ੍ਹੇ ਦੇ ਇਨ੍ਹਾਂ ਸਾਰੇ ਵਰਗਾਂ ਦੀਆਂ ਵੋਟਾਂ ਪੋਸਟਲ ਬੈਲਟ ਦੀ ਸਹੂਲਤ ਨਾਲ ਪੁਆਉਣ ਲਈ ਫਾਰਮ 12 ਡੀ ਭਰਵਾਉਣ ਲਈ ਤਾਇਨਾਤ ਕੀਤੇ ਵੱਖ-ਵੱਖ ਨੋਡਲ ਅਫ਼ਸਰਾਂ ਨੂੰ ਪੂਰੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ।

ਉਨ੍ਹਾਂ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਵਰਗਾਂ ਵਿੱਚ ਆਉਂਦੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲਟ ਨਾਲ ਪੁਆਉਣ ਲਈ ਉਨ੍ਹਾਂ ਨੂੰ ਫਾਰਮ 12-ਡੀ ਭਰਨਾ ਪਵੇਗਾ, ਜਿਸ ਨੂੰ ਨੋਡਲ ਅਫ਼ਸਰਾਂ ਵੱਲੋਂ ਤਸਦੀਕ ਕਰਕੇ 7 ਮਈ ਨੂੰ ਜਾਰੀ ਹੋਣ ਵਾਲੇ ਵੋਟਾਂ ਦੇ ਨੋਟੀਫਿਕੇਸ਼ਨ ਦੇ 5 ਦਿਨਾਂ ਦੇ ਅੰਦਰ-ਅੰਦਰ ਯਾਨੀ 12 ਮਈ ਤੱਕ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚਾਉਣ ਲਾਜਮੀ ਹੋਵੇਗਾ।ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫ਼ਸਰ ਇਹ ਵੀ ਯਕੀਨੀ ਬਣਾਉਣਗੇ ਕਿ ਫਾਰਮ ਵਿੱਚ ਵੋਟਰ ਦਾ ਨਾਮ, ਵੋਟਰ ਕਾਰਡ ਦਾ ਨੰਬਰ, ਐਡਰੈਸ, ਵੋਟਰ ਸੂਚੀ ਵਿੱਚ ਵੋਟਰ ਦਾ ਸੀਰੀਅਲ ਨੰਬਰ ਦਰਜ ਕਰਵਾਉਣਗੇ ਤੇ ਇਸ ਦਾ ਰਿਕਾਰਡ ਆਪਦੇ ਦਫ਼ਤਰ ਵਿੱਚ ਵੀ ਰੱਖਣਗੇ।

ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲੇਟ ਦੀ ਸਹੂਲਤ ਲੈਣ ਵਾਲੇ ਵੋਟਰ ਕੇਵਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਵੋਟਾਂ ਵਾਲੇ ਦਿਨ 1 ਜੂਨ ਤੋਂ ਪਹਿਲਾਂ ਹੀ ਆਪਣੀ ਵੋਟ ਪਾ ਸਕਣਗੇ ਅਤੇ ਉਹ ਇਕ ਵਾਰ ਪੋਸਟਲ ਬੈਲਟ ਜਾਰੀ ਹੋਣ ਤੋਂ ਬਾਅਦ 1 ਜੂਨ ਨੂੰ ਆਪਣੀ ਵੋਟ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ, ਕਿਉਂਕਿ ਉਸਦੀ ਵੋਟ ਵੋਟਰ ਸੂਚੀ ਵਿੱਚ ਮਾਰਕਡ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ   ਕਿ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰ ਪੋਸਟਲ ਬੈਲਟ ਦੀ ਸਹੂਲਤ ਲੈਣ ਲਈ ਆਪਣੇ ਫਾਰਮ 12-ਡੀ, ਪਟਿਆਲਾ ਦੇ ਡੀ.ਪੀ.ਆਰ.ਓ. ਦਫ਼ਤਰ ਕੋਲ ਜਮ੍ਹਾਂ ਕਰਵਾਉਣਗੇ ਜਦਕਿ ਬਾਕੀ ਵਿਭਾਗਾਂ ਦੇ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਹੋਣਗੇ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। 

ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਦੂਰਦਰਸ਼ਨ, ਆਲ ਇੰਡੀਆ ਰੇਡੀਓ ਤੇ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਮੁਲਾਜਮਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ 'ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ 'ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ 'ਤੇ ਤਾਇਨਾਤ ਸਟਾਫ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿੱਚ ਕੰਮ ਕਰਦਾ ਸਟਾਫ਼ ਵੀ ਸ਼ਾਮਿਲ ਹੈ। ਇਸ ਮੌਕੇ ਸਮੂਹ ਏ.ਆਰ.ਓਜ ਸਮੇਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਮੌਜੂਦ ਸਨ।

 

Tags: Dr. Harjinder Singh Bedi , Additional Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD