Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ

ਸੁਨਾਮ ਦਾ ਰਹਿਣ ਵਾਲਾ ਮਨਮੋਹਨ ਸਿੰਘ ਸਾਇਕਲ ਯਾਤਰਾ ਰਾਹੀਂ ਪੂਰੇ ਪੰਜਾਬ ਦੇ ਵੋਟਰਾਂ ਨੂੰ ਕਰੇਗਾ ਵੋਟ ਪਾਉਣ ਲਈ ਉਤਸ਼ਾਹਿਤ

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 30 Apr 2024

ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਵੋਟਰਾਂ ਨੂੰ ਆਗਾਮੀ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ-ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਇਸ ਨਿਵੇਕਲੇ ਉਪਰਾਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਸੁਨਾਮ ਦੇ ਰਹਿਣ ਵਾਲੇ ਮਨਮੋਹਨ ਸਿੰਘ ਨੂੰ ਸਾਇਕਲ ਯਾਤਰਾ ਜ਼ਰੀਏ ਵੋਟਰ ਜਾਗਰੂਕਤਾ ਦਾ ਜ਼ਿੰਮਾ ਸੰਭਾਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਰੋਜ਼ਾਨਾ ਪੱਧਰ ਤੇ ਸਵੀਪ ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਸਾਇਕਲਿਸਟ ਮਨਮੋਹਨ ਸਿੰਘ ਸੰਗਰੂਰ ਲੋਕ ਸਭਾ ਹਲਕੇ ਸਮੇਤ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਸਾਇਕਲ ਯਾਤਰਾ ਜ਼ਰੀਏ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਲਾਜ਼ਮੀ ਤੌਰ ਤੇ ਵਰਤੋਂ ਲਈ ਪ੍ਰੇਰਿਤ ਕਰਨਗੇ।

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ ਨੇ ਦੱਸਿਆ ਕਿ ਸਾਇਕਲਿਸਟ ਮਨਮੋਹਨ ਸਿੰਘ ਦੀ ਸੁਵਿਧਾ ਲਈ ਉਨ੍ਹਾਂ ਦੀ ਯਾਤਰਾ ਦੌਰਾਨ ਰਾਤ ਰੁਕਣ ਅਤੇ ਸਿਹਤ ਸੰਭਾਲ ਲਈ ਪੁਖਤਾ ਇੰਤਜ਼ਾਮ ਕਰਵਾਏ ਜਾਣੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਲਾਲਚ, ਪ੍ਰਭਾਵ ਜਾਂ ਭੇਦ-ਭਾਵ ਤੋਂ ਵੋਟ ਪਾਉਣ ਲਈ ਉਤਸ਼ਾਹਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਸੰਗਰੂਰ ਜ਼ਿਲ੍ਹੇ ਵਿੱਚ ਜਾਰੀ ਰੱਖੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਸਾਇਕਲਿੰਗ ਦਾ ਸ਼ੌਕ ਰੱਖਣ ਵਾਲੇ ਮਨਮੋਹਨ ਸਿੰਘ ਨੇ ਇਸ ਯਾਤਰਾ ਤੋਂ ਪਹਿਲਾਂ ਵੀ ਸ੍ਰੀਨਗਰ ਤੋਂ ਲੈਕੇ ਕੰਨਿਆਕੁਮਾਰੀ ਤੱਕ ਦਾ ਲਗਭਗ 3,700 ਕਿਲੋਮੀਟਰ ਦਾ ਸਫ਼ਰ 19 ਦਿਨਾਂ ਵਿੱਚ, ਸੁਨਾਮ ਤੋਂ ਲੇਹ-ਲੱਦਾਖ ਦਾ 1990 ਕਿਲੋਮੀਟਰ ਦਾ ਸਫ਼ਰ 13 ਦਿਨਾਂ ਵਿੱਚ ਤੈਅ ਕੀਤਾ ਹੈ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸੁਨਾਮ ਤੋਂ ਚੀਨ ਦੀ ਸਰਹੱਦ ਨਾਲ ਲੱਗਦੇ ਚਿਤਕੁਲ ਘਾਟੀ ਦੇ ਆਖਰੀ ਭਾਰਤੀ ਪਿੰਡ, ਸੁਨਾਮ ਤੋਂ ਹੇਮਕੁੰਟ ਸਾਹਿਬ ਅਤੇ ਸੁਨਾਮ ਤੋਂ ਜੈਪੁਰ ਵਾਇਆ ਸਾਲਾਸਰ ਧਾਮ ਦਾ ਸਫ਼ਰ ਸਾਇਕਲ ਉਪਰ ਕਰਨ ਦੇ ਕਾਰਨਾਮਿਆਂ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਸਵੀਪ ਸੈੱਲ ਤੋਂ ਕੁਲਵੀਰ ਸਿੰਘ ਅਤੇ ਸੁਨਾਮ ਤੋਂ ਪੰਕਜ ਡੋਗਰਾ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD