Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ

ਖ੍ਰੀਦ ਪ੍ਰਬੰਧਾਂ ਉੱਪਰ ਪ੍ਰਗਟਾਈ ਸੰਤੁਸ਼ਟੀ

Kulwant Singh, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 30 Apr 2024

ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨਾਲ ਮੋਗਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ। 

ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾ ਕੇ ਵੀ ਪ੍ਰਬੰਧਾਂ ਦਾ ਰੀਵਿਊ ਕੀਤਾ। ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖ੍ਰੀਦ ਪ੍ਰਬੰਧਾਂ ਉੱਪਰ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਅਤੇ ਇਸਦੀ ਢੋਆ ਢੋਆਈ ਲਈ ਯੋਗ ਪ੍ਰਬੰਧ ਕੀਤੇ ਗਏ ਹਨ। 

ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ 48 ਘੰਟਿਆਂ ਤੋਂ ਪਹਿਲਾਂ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਜਾਰੀ ਰਹੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। 

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਇਸ ਵੇਲੇ ਜਿੱਥੇ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਉਥੇ ਹੀ ਖਰੀਦ, ਅਦਾਇਗੀ ਅਤੇ ਲਿਫਟਿੰਗ ਵਿੱਚ ਵੀ ਬਹੁਤ ਤੇਜ਼ੀ ਆ ਗਈ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚੋਂ ਨਾਲ ਦੀ ਨਾਲ ਹੀ ਵਿਹਲਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 531376 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਜਾ ਚੁੱਕੀ ਹੈ। 

ਜਿਸ ਵਿਚੋਂ 473766 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ 263253 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਜ਼ਿਲ੍ਹਾ ਮੋਗਾ ਵਿੱਚ 813.54 ਕਰੋੜ ਦੇ ਮੁਕਾਬਲੇ ਹੁਣ ਤੱਕ 959.47 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜੋ ਕਿ ਕੁੱਲ ਅਦਾਇਗੀ ਦਾ 117.94 ਫ਼ੀਸਦੀ ਬਣਦੀ ਹੈ।

ਲਿਫਟਿੰਗ ਬਾਰੇ ਸਥਿਤੀ ਸਾਫ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸੀਜਨ ਵਿੱਚ ਇਕੋ ਸਮੇਂ ਤੇਜ਼ੀ ਆਉਣ ਕਾਰਨ ਮੰਡੀਆਂ ਵਿਚ ਲਿਫਟਿੰਗ ਦੀ ਸਥਿਤੀ ਪੈਦਾ ਹੋ ਗਈ ਸੀ ਪਰ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਹੁਣ ਰੋਜ਼ਾਨਾ 30 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ, ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ 27287 ਮੀਟ੍ਰਿਕ ਟਨ ਤੋਂ ਕਿਤੇ ਜਿਆਦਾ ਹੈ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਉੱਤੇ ਭਰੋਸਾ ਰੱਖਣ। ਉਹਨਾਂ ਨੂੰ ਕਿਸੇ ਵੀ ਹਾਲ ਵਿੱਚ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਅਗਲੇ ਇਕ ਦੋ ਦਿਨ ਵਿੱਚ ਲਿਫਟਿੰਗ ਹੋਰ ਵੀ ਤੇਜ਼ ਹੋ ਜਾਵੇਗੀ। ਇਸ ਮੌਕੇ ਉਹਨਾਂ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ।

 

Tags: Kulwant Singh , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD