Friday, 17 May 2024

 

 

ਖ਼ਾਸ ਖਬਰਾਂ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ

 

ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਦੀ ਮੰਡੀ ਬੋਰਡ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ , 30 Apr 2024

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ  ਸ. ਬਰਸਟ ਨੇ ਕਿਹਾ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੇ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ 29 ਸਾਲ ਸੂਬੇ ਦੀ ਸੇਵਾ ਕੀਤੀ ਹੈ ਅਤੇ ਪਿਛਲੇ ਇੱਕ ਸਾਲ ਤੋਂ ਪੰਜਾਬ ਮੰਡੀ ਬੋਰਡ ਵਿਖੇ ਬਤੌਰ ਸਕੱਤਰ ਰਹਿੰਦਿਆਂ ਪੰਜਾਬ ਮੰਡੀ ਬੋਰਡ ਤੇ ਇਸ ਦੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਤੱਤਪਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸਕੱਤਰ ਬੋਰਡ ਵੱਲੋਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ, ਜਿਸਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। 

ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇੱਕ ਸਾਲ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ। 

ਇਸ ਮੌਕੇ ਸੰਯੁਕਤ ਸਕੱਤਰ ਗੀਤਿਕਾ ਸਿੰਘ, ਸ. ਗੁਰਦੀਪ ਸਿੰਘ ਇੰਜੀਨਿਅਰ-ਇਨ-ਚੀਫ, ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਉੱਚ ਅਧਿਕਾਰੀਆਂ ਅਤੇ ਮੁਲਾਜਮਾਂ ਨੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

पंजाब मंडी बोर्ड के सचिव अमृत कौर गिल को सेवानिवृत्ति के अवसर पर दी विदायगी पार्टी

चेयरमैन स. हरचंद सिंह बरसट ने श्रीमती अमृत कौर गिल द्वारा मंडी बोर्ड के सचिव के तौर पर निभाई सेवाओं की सराहना की

एस.ए.एस. नगर

पंजाब मंडी बोर्ड के चेयरमैन स. हरचंद सिंह बरसट ने आज मंडी बोर्ड के सचिव श्रीमती अमृत कौर गिल, आई.ए.एस. को उनकी रिटायरमेंट के अवसर पर विदायगी पार्टी दी। इस अवसर पर अधिकारियों की मौजूदगी में अपने विचार रखते हुए स. बरसट ने कहा कि श्रीमती अमृत कौर गिल, आई.ए.एस. ने विभिन्न पदों पर रहते हुए 29 वर्षों तक राज्य की सेवा की है और पिछले एक वर्ष से पंजाब मंडी बोर्ड में बतौर सचिव रहते हुए पंजाब मंडी बोर्ड और यहां के कर्मचारियों के सर्वपक्षीय विकास के लिये पहले दिन से ही तत्पर रही हैं। 

उन्होंने कहा कि बतौर सचिव रहते हुए श्रीमति अमृत कौर गिल की तरफ से पंजाब मंडी बोर्ड से संबंधित सभी पहलुओं पर अहम निर्णय लेते हुए अपना कर्तव्य पूरी निष्ठा से निभाया गया। भविष्य के लिए शुभकामनाएं देते हुए पंजाब मंडी बोर्ड के चेयरमैन ने कहा कि विभिन्न क्षेत्रों में कार्य करने से किसी भी अधिकारी का अनुभव बहुत महत्वपूर्ण होता है, क्योंकि लंबे जनतक जीवन के कारण इन अधिकारियों के पास खट्टा-मीठा अनुभव होता है, जिसका लाभ जनहित में उठाया जा सकता है। 

उन्होंने आशा व्यक्त की कि श्रीमती अमृत कौर गिल भविष्य में भी राज्य के हित में अपना योगदान देतीं रहेंगी। इस अवसर पर सेवानिवृत्त हो रहे सचिव श्रीमती अमृत कौर गिल ने चेयरमैन स. हरचंद सिंह बरसट का धन्यवाद करते हुए कहा कि उनके द्वारा जताए गए विश्वास के कारण ही वह एक साल से सचिव पद की जिम्मेदारी निभाती रहीं हैं और यह समय उन्हें जीवन भर याद रहेगा। 

इस मौके पर संयुक्त सचिव गीतिका सिंह, इंजीनियर-इन-चीफ स. गुरदीप सिंह, मुख्य इंजीनियर स. जतिंदर सिंह भंगू, मुख्य इंजीनियर स. गुरिंदर सिंह चीमा समेत समूह उच्चाधिकारियों और कर्मचारियों ने सेवानिवृत्त हो रहे सचिव श्रीमती अमृत कौर गिल को उनके भविष्य के लिए शुभकामनाएं दीं।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD