Wednesday, 22 May 2024

 

 

ਖ਼ਾਸ ਖਬਰਾਂ ਬਿੱਟੂ ਦੀ ਸੀਬੀਆਈ ਧਮਕੀ 'ਤੇ ਵੜਿੰਗ ਨੇ ਕਿਹਾ- ਭਾਜਪਾ ਉਮੀਦਵਾਰ ਪਹਿਲਾਂ ਹੀ ਨਿਰਾਸ਼ ਅਤੇ ਹਾਰੇ ਹੋਏ ਮਹਿਸੂਸ ਕਰ ਰਹੇ ਹਨ ਭਗਵੰਤ ਮਾਨ ਨੇ ਲੋਕਾਂ ਨੂੰ 'ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ' ਸੁਣਾ ਕੇ ਸੁਖਬੀਰ 'ਤੇ ਲਈ ਚੁਟਕੀ ਆਨੰਦਪੁਰ ਸਾਹਿਬ ਵਿੱਚ ਸੈਰ ਸਪਾਟੇ ਦੀ ਅਪਾਰ ਸੰਭਾਵਨਾ : ਵਿਜੇ ਇੰਦਰ ਸਿੰਗਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ ਅਸੀਂ ਤੋੜਨ ਦੀ ਬਜਾਏ ਜੋੜਨ ਦੀ ਰਾਜਨੀਤੀ ਕਰਦੇ ਆ: ਮੀਤ ਹੇਅਰ ਕੀ ਕਲੀਨ-ਸ਼ੇਵ ਮੁੱਖ ਮੰਤਰੀ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖ ਸਕਦਾ - ਅਕਾਲੀ ਦਲ ਨੇ ਭਗਵੰਤ ਮਾਨ 'ਤੇ ਖੜ੍ਹੇ ਕੀਤੇ ਵੱਡੇ ਸੁਆਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਈ ਕਿੱਕਲੀ-2, ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਰਾਜਸਥਾਨ ਤੇ ਹਰਿਆਣਾ ਨਾਲ ਕੀਤੇ ਪਾਣੀਆਂ ਦੇ ਸਮਝੌਤੇ ਰੱਦ ਕਰੇਗਾ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ 'ਚ ਬੀਜੇਪੀ ਤੇ 'ਆਪ' ਨੂੰ ਨਿਸ਼ਾਨਾ 'ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ ਚੋਣ ਖਰਚਾ ਨਿਗਰਾਨ ਅਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਹੋਇਆ ਪਹਿਲਾ ਮਿਲਾਨ ਐਲਨ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਜੂਨੀਅਰ ਸਾਇੰਸ ਓਲੰਪੀਆਡ 2024 ਵਿੱਚ ਇਤਿਹਾਸ ਰਚਿਆ ਗੁਰਜੀਤ ਔਜਲਾ ਨੇ ਕਸਬਾ ਅਟਾਰੀ ਵਿੱਚ ਡੋਰ-ਟੂ-ਡੋਰ ਕੀਤੀ ਕੰਪੇਅਨ ਆਪ ਸਰਕਾਰ ਨੇ ਮੁਲਾਜ਼ਮਾਂ ਦਾ ਜਨਵਰੀ 16 ਤੋਂ ਜੂਨ 2021 ਤੱਕ ਦਾ ਤਨਖਾਹ ਕਮਿਸ਼ਨ ਦਾ ਬਕਾਇਆ ਅਤੇ 12% ਡੀ.ਏ. ਦੱਬਿਆ- ਗੁਰਜੀਤ ਔਜਲਾ ਡੀ.ਸੀ. ਆਸ਼ਿਕਾ ਜੈਨ ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਟੀਮ ਨੇ ਚੁਣਾਵ ਪ੍ਰਚਾਰ ਚ ਝੋਕੀ ਤਾਕਤ ਸੁਨੀਲ ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ ਪੰਜਾਬੀ ਯੂਨੀਵਰਸਿਟੀ ਵਿਖੇ 'ਚੋਣ ਉਤਸਵ'- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੋਟ ਦੇ ਅਧਿਕਾਰ ਨੂੰ ਹਰ ਹਾਲਤ ਵਿੱਚ ਵਰਤਣ ਦੀ ਅਪੀਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

 

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਕੇਜਰੀਵਾਲ ਦਾ ਸੁਨੇਹਾ ਕੀਤਾ ਸਾਂਝਾ: ਮੇਰੀ ਚਿੰਤਾ ਨਾ ਕਰੋ, ਤੁਸੀਂ ਸਾਰੇ ਵੋਟ ਪਾਓ, ਤਾਨਾਸ਼ਾਹੀ ਵਿਰੁੱਧ ਵੋਟ ਕਰੋ, ਸਾਡੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਨਵੀਂ ਦਿੱਲੀ , 30 Apr 2024

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜੀ ਨੇ ਮੈਨੂੰ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਬਾਰੇ ਪੁੱਛਿਆ ਅਤੇ ਪੁੱਛਿਆ ਕਿ ਸਾਨੂੰ ਚੋਣ ਜ਼ਾਬਤੇ ਕਾਰਨ ਜਾਂ ਕੇਂਦਰ ਸਰਕਾਰ ਦੇ ਦਬਾਅ ਕਾਰਨ ਕੋਈ ਸਮੱਸਿਆ ਤਾਂ ਨਹੀਂ ਆ ਰਹੀ ਹੈ। 

ਮੈਂ ਉਨ੍ਹਾਂ ਨੂੰ ਦੱਸਿਆ ਕਿ ਸਭ ਕੁਝ ਸੁਚਾਰੂ ਅਤੇ ਵਧੀਆ ਢੰਗ ਨਾਲ ਚੱਲ ਰਿਹਾ ਹੈ। ਅਸੀਂ ਆਪਣੇ ਹਿੱਸੇ ਦੀ 130 ਲੱਖ ਮੀਟ੍ਰਿਕ ਟਨ ਕਣਕ ਕੇਂਦਰ ਨੂੰ ਦੇਣ ਲਈ ਤਿਆਰ ਹਾਂ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਗੁਜਰਾਤ ਅਤੇ ਅਸਾਮ ਦੇ ਦੌਰਿਆਂ ਅਤੇ ਪੰਜਾਬ ਵਿੱਚ ਉਨ੍ਹਾਂ ਦੇ ਚੋਣ ਪ੍ਰਚਾਰ ਬਾਰੇ ਜਾਣੂ ਕਰਵਾਇਆ। 

ਮੈਂ ਉਨ੍ਹਾਂ ਨੂੰ ਦੱਸਿਆ ਕਿ ਸਾਨੂੰ (ਆਪ) ਨੂੰ ਹਰ ਥਾਂ ਤੋਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਗਲਤ ਤਰੀਕੇ ਨਾਲ ਸਲਾਖ਼ਾਂ ਪਿੱਛੇ ਡੱਕਿਆ ਗਿਆ ਹੈ। ਲੋਕ ਤਾਨਾਸ਼ਾਹੀ ਦੇ ਖ਼ਿਲਾਫ਼ ਵੋਟ ਪਾਉਣ ਲਈ ਤਿਆਰ ਹਨ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਬਿਹਤਰ ਹੈ, ਉਹ ਨਿਯਮਤ ਇਨਸੁਲਿਨ ਅਤੇ ਮੈਡੀਕਲ ਜਾਂਚ ਕਰਵਾ ਰਹੇ ਹਨ।

ਮਾਨ ਨੇ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਵੀ ਸਾਂਝਾ ਕੀਤਾ ਅਤੇ ਕਿਹਾ ਕਿ ਕੇਜਰੀਵਾਲ ਜੀ ਚਾਹੁੰਦੇ ਹਨ ਕਿ ਤੁਸੀਂ (ਲੋਕ) ਉਨ੍ਹਾਂ ਦੀ ਚਿੰਤਾ ਨਾ ਕਰੋ, ਉਹ ਠੀਕ ਹਨ। ਉਹ ਲੋਕਾਂ ਦੇ ਹੱਕਾਂ ਲਈ ਅਤੇ ਸਾਡੇ ਲੋਕਤੰਤਰ ਨੂੰ ਬਚਾਉਣ ਲਈ ਲੜਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਕਿ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ। ਤਾਨਾਸ਼ਾਹੀ ਦੇ ਖ਼ਿਲਾਫ਼ ਵੋਟ ਕਰੋ। ਨਫ਼ਰਤ ਦੀ ਰਾਜਨੀਤੀ ਨੂੰ ਜਿੱਤਣ ਨਾ ਦਿਓ, ਕੰਮ ਦੀ ਰਾਜਨੀਤੀ ਨੂੰ ਚੁਣੋ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮਿਲ ਕੇ ਆਏ ਸਨ, ਉਨ੍ਹਾਂ ਨੇ ਕੇਜਰੀਵਾਲ ਨਾਲ ਜੇਲ੍ਹ ਵਿੱਚ ਹੋ ਰਹੇ ਵਿਵਹਾਰ ਦੇ ਖਿਲਾਫ ਇਤਰਾਜ਼ ਜਤਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਕੇਜਰੀਵਾਲ ਜੀ ਦੀ ਸਿਹਤ ਠੀਕ ਹੈ, ਕਿਉਂਕਿ ਹੁਣ ਉਨ੍ਹਾਂ ਨੂੰ ਇੰਸੁਲਿਨ ਲੱਗ ਰਹੀ ਹੈ, ਪਰ ਮੀਟਿੰਗ ਪਿਛਲੀ ਵਾਰ ਦੀ ਤਰ੍ਹਾਂ ਹੀ ਕਰਵਾਈ ਗਈ। ਉਨ੍ਹਾਂ ਨੇ ਮੈਨੂੰ ( ਭਗਵੰਤ ਮਾਨ) ਸ਼ੀਸ਼ੇ ਦੇ ਦੂਜੇ ਪਾਸੇ ਬੈਠਣ ਲਈ ਕਿਹਾ ਗਿਆ ਅਤੇ ਮੇਰੇ (ਮਾਨ) ਨਾਲ ਕੇਜਰੀਵਾਲ ਜੀ ਨੇ ਇੰਟਰਕਾਮ ਫ਼ੋਨ ਰਾਹੀਂ ਗੱਲ ਕੀਤੀ। 

ਭਗਵੰਤ ਮਾਨ ਨੇ ਕਿਹਾ ਕਿ ਉਹ ਸੋਚਦੇ ਹਨ ਕਿ ਉਹ (ਭਾਜਪਾ) ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੇ ਹਨ, ਉਨ੍ਹਾਂ ਦੇ ਜਜ਼ਬੇ ਨੂੰ ਤੋੜ ਸਕਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਰੋਕ ਸਕਦੇ ਹਨ, ਪਰੰਤੂ ਉਹ ਗਲਤ ਹਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਇਸ ਔਖੇ ਸਮੇਂ ਵਿੱਚ ਪੂਰੀ ਹਿੰਮਤ ਨਾਲ ਅੱਗੇ ਵਧਣਗੇ ਅਤੇ ਹੋਰ ਮਜ਼ਬੂਤ ਹੋਣਗੇ।

CM Bhagwant Mann met Arvind Kejriwal in jail today, shared Kejriwal's message

Do not worry about me, make sure you all vote, vote against the dictatorship, vote to save our constitution

New Delhi

The Aam Aadmi Party (AAP) Punjab president and chief minister Bhagwant Mann, on Tuesday, met AAP national convenor and Delhi CM Arvind Kejriwal in Tihar Jail. CM Mann, while addressing the media after the meeting, said that they talked about families and their shared family AAP. 

He asked me about all the facilities being given to the people of Punjab, and asked if we were facing any problems due to the code of conduct or the pressure of the central government. I told him that everything is functioning smoothly. We are ready to give our share of 130 lakh metric tons of wheat to the centre. The farmers are getting paid timely.

Mann further said that he apprised Arvind Kejriwal about his visits to Gujarat and Assam and his campaign in Punjab. I told him that we (AAP) are getting an overwhelming response from the people everywhere. People know that Arvind Kejriwal is put behind the bars wrongfully. 

People are ready to vote out dictators. Mann said that Arvind Kejriwal is in better health, he is getting regular insulin and medical check-ups.Mann also shared the message of Arvind Kejriwal. Kejriwal ji wants you to not worry about him, he is okay, he will keep fighting. 

He will fight for the rights of the people and to save our democracy. He asked the people to vote. Vote to save our democracy and constitution. Vote against the dictators.  Don't let the politics of hatred win, elect the politics of work. 

Bhagwant Mann met Arvind Kejriwal in jail before too, then he complained about the treatment that Kejriwal is getting in jail. This time Mann said that Kejriwal ji's health is better as he is now getting insulin, but the meeting was conducted similarly as the last time. 

Mann was made to sit on the other side of the glass and they talked through an intercom phone. Mann said that they think they can arrest Arvind Kejriwal, break his spirit and stop the Aam Aadmi Party, but they are highly mistaken, Arvind Kejriwal and the Aam Aadmi Party will brave these hard times and come on the other side much stronger.

मुख्यमंत्री भगवंत मान ने जेल में अरविंद केजरीवाल से की मुलाकात

भगवंत मान ने केजरीवाल का संदेश किया सांझा: मेरी चिंता मत करो, सुनिश्चित करें कि सभी लोग वोट करें, तानाशाही के खिलाफ वोट करें, संविधान को बचाने के लिए वोट करें

नई दिल्ली

आम आदमी पार्टी (आप) के पंजाब के अध्यक्ष और मुख्यमंत्री भगवंत मान ने मंगलवार को तिहाड़ जेल में आप के राष्ट्रीय संयोजक और दिल्ली के मुख्यमंत्री अरविंद केजरीवाल से मुलाकात की। मुलाकात के बाद मीडिया को संबोधित करते हुए सीएम मान ने कहा कि उन्होंने उनके परिवारों और आप परिवार आप के बारे में बात की। 

उन्होंने मुझसे पंजाब के लोगों को दी जा रही सभी सुविधाओं के बारे में पूछा कि क्या आचार संहिता या केंद्र सरकार के दबाव के कारण हमें कोई परेशानी तो नहीं हो रही है? मैंने उनसे कहा कि सब कुछ सुचारू रूप से काम कर रहा है। हम अपने हिस्से का 130 लाख मीट्रिक टन गेहूं केंद्र को देने को तैयार हैं। किसानों को समय पर भुगतान हो रहा है।

मान ने आगे कहा कि उन्होंने अरविंद केजरीवाल को अपने गुजरात और असम दौरे और पंजाब में अपने अभियान के बारे में जानकारी दी। मैंने उनसे कहा कि हमें (आप) हर जगह लोगों से जबरदस्त प्रतिक्रिया मिल रही है। लोग जानते हैं कि अरविंद केजरीवाल को गलत तरीके से जेल में डाला गया है। लोग तानाशाहों के खिलाफ वोट देने के लिए तैयार हैं। मान ने कहा कि अरविंद केजरीवाल का स्वास्थ्य बेहतर है। वह नियमित रूप से इंसुलिन और मेडिकल जांच करा रहे हैं।

मान ने अरविंद केजरीवाल का संदेश भी साझा किया। उन्होंने कहा कि केजरीवाल जी चाहते हैं कि आप उनकी चिंता न करें। वह बिल्कुल ठीक हैं। वह लोगों के अधिकारों और हमारे लोकतंत्र को बचाने के लिए लड़ेंगे। उन्होंने लोगों से कहा है कि वोट जरुर करें। लोकतंत्र और संविधान को बचाने के लिए वोट करें। तानाशाहों के खिलाफ वोट करें। नफरत की राजनीति को जीतने न दें। काम की राजनीति को चुनें। बता दें कि भगवंत मान पहले भी अरविंद केजरीवाल से जेल में मिल चुके हैं, तब उन्होंने जेल में केजरीवाल के साथ हो रहे व्यवहार की शिकायत की थी. 

इस बार भगवंत मान ने कहा कि अरविंद केजरीवाल जी का स्वास्थ्य पहले से बेहतर है, क्योंकि उन्हें अब इंसुलिन मिल रहा है, भगवंत मान ने कहा कि अरविंद केजरीवाल की मुलाकात पूरी तरीके से जेल मैन्युअल के हिसाब से हुई। भगवंत मान ने कहा कि वह सोचते हैं कि वह अरविंद केजरीवाल को गिरफ्तार कर सकते हैं और आम आदमी पार्टी को रोक सकते हैं, लेकिन वे बहुत गलत हैं, अरविंद केजरीवाल और आम आदमी पार्टी इस कठिन समय का सामना बड़ी मजबूती के साथ कर रही है.

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD